ਜਲੰਧਰ ਦਾ ਖਿੰਗਰਾ ਗੇਟ ਗੋਲੀ ਕਾਂਡ 'ਚ ਵੱਡੀ ਸਫਲਤਾ, ਪੁਲਿਸ ਨੇ ਕੁੱਝ ਘੰਟਿਆਂ ਅੰਦਰ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ | Jalandhar Khingra Gate Police arrested main accused within few hours Know in Punjabi Punjabi news - TV9 Punjabi

ਜਲੰਧਰ ਦਾ ਖਿੰਗਰਾ ਗੇਟ ਗੋਲੀ ਕਾਂਡ ‘ਚ ਵੱਡੀ ਸਫਲਤਾ, ਪੁਲਿਸ ਨੇ ਕੁੱਝ ਘੰਟਿਆਂ ਅੰਦਰ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

Updated On: 

03 Nov 2024 20:30 PM

ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਰਿਸ਼ਭ ਬਾਦਸ਼ਾਹ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ ਈਸ਼ੂ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਲੰਧਰ ਦਾ ਖਿੰਗਰਾ ਗੇਟ ਗੋਲੀ ਕਾਂਡ ਚ ਵੱਡੀ ਸਫਲਤਾ, ਪੁਲਿਸ ਨੇ ਕੁੱਝ ਘੰਟਿਆਂ ਅੰਦਰ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
Follow Us On

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਿੰਗਰਾ ਗੇਟ ਗੋਲੀ ਕਾਂਡ ਦੇ ਮੁੱਖ ਮੁਲਜ਼ਮ ਨੂੰ ਘਟਨਾ ਦੇ 12 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਝਗੜੇ ਕਾਰਨ ਸ਼ਨੀਵਾਰ ਰਾਤ 8:15 ਵਜੇ ਜਲੰਧਰ ਦੇ ਖਿੰਗਰਾ ਗੇਟ ਇਲਾਕੇ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਰਿਸ਼ਭ ਬਾਦਸ਼ਾਹ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ ਈਸ਼ੂ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਥਾਣਾ ਡਵੀਜ਼ਨ 3 ਜਲੰਧਰ ਵਿਖੇ ਮੁਕੱਦਮਾ ਨੰਬਰ 122 ਮਿਤੀ 03.11.2024 ਅਧੀਨ 103(1),109,190,191(3), 25/27-54-59 ਅਸਲਾ ਐਕਟ ਬੀ.ਐਨ.ਐਸ. ਦਰਜ ਕੀਤਾ ਗਿਆ ਸੀ ।

ਡੀਸੀਪੀ ਅਦੀਤਯੇ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਪੁੱਤਰ ਰਾਕੇਸ਼ ਕਪੂਰ ਈ.ਡੀ.-74 ਖਿੰਗਰਾ ਗੇਟ ਜਲੰਧਰ, ਸਾਜਨ ਸਹੋਤਾ ਵਾਸੀ ਕਿਸ਼ਨਪੁਰਾ ਜਲੰਧਰ, ਮਾਨਵ ਵਾਸੀ ਭਾਈ ਦਿੱਤ ਸਿੰਘ ਨਗਰ ਜਲੰਧਰ, ਨੰਨੂ ਕਪੂਰ ਪੁੱਤਰ ਰਾਕੇਸ਼ ਕਪੂਰ ਵਾਸੀ ਐੱਮ. ED-74 ਖਿੰਗਰਾ ਗੇਟ ਜਲੰਧਰ, ਡਾਕਟਰ ਕੋਹਲੀ ਵਾਸੀ ਖਿੰਗੜਾ ਗੇਟ ਜਲੰਧਰ, ਚਕਸ਼ਤ ਰੰਧਾਵਾ ਵਾਸੀ ਜਲੰਧਰ, ਗੱਗੀ ਵਾਸੀ ਜਲੰਧਰ, ਕਾਕਾ ਚਾਚਾ ਵਾਸੀ ਜਲੰਧਰ ਅਤੇ ਕੁਝ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਨੂੰ ਇਕ ਦੇਸੀ ਪਿਸਤੌਲ ਅਤੇ ਦੋ ਖਾਲੀ ਖੋਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋਸ਼ੀ ਖਿਲਾਫ ਪਹਿਲਾਂ ਹੀ ਪੰਜ ਅਪਰਾਧਿਕ ਮਾਮਲੇ ਵਿਚਾਰ ਅਧੀਨ ਹਨ। ਡੀਸੀਪੀ ਨੇ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

Exit mobile version