ਜਲੰਧਰ ‘ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ, 3 ਨੌਜਵਾਨ ਜ਼ਖਮੀ, ਵਾਰਦਾਤ ਦੀ CCTV ਆਈ ਸਾਹਮਣੇ
ਜਲੰਧਰ ਦੇ ਲਾਂਬਡਾ ਥਾਣੇ ਅਧੀਨ ਪੈਂਦੇ ਪਿੰਡ ਅਲੀ ਚੱਕਾ ਵਿਖੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਗੋਲੀਬਾਰੀ ਵਿੱਚ ਤਿੰਨ ਨੌਜਵਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਹਨ। ਇਸ ਗੋਲੀਬਾਰੀ ਦੀ ਘਟਨ ਤੋਂ ਪਹਿਲਾਂ ਹੋਏ ਝਗੜੇ ਦੀ ਪੂਰੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਗੋਲੀਬਾਰੀ ਵਿੱਚ ਜ਼ਖਮੀ ਹੋਏ ਮਨਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਿੰਦਰ ਦੀ ਕਾਰ 'ਤੇ 8 ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ 'ਚੋਂ ਇੱਕ ਗੋਲੀ ਮਨਿੰਦਰ ਦੀ ਛਾਤੀ ਅਤੇ ਦੂਜੇ ਮੋਢੇ 'ਤੇ ਲੱਗੀ।

ਜਲੰਧਰ ‘ਚ ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਦੇ ਲੋਕਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਿੰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਦੌਰਾਨ ਨੌਜਵਾਨ ਇੱਕ ਨੂੰ ਗੋਲੀ ਵੀ ਲੱਗੀ। ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਹੋਈ ਲੜਾਈ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਦੋਵੇਂ ਧਿਰਾਂ ਇੱਕ ਦੂਜੇ ਨਾਲ ਲੜਦੀਆਂ ਨਜ਼ਰ ਆ ਰਹੀਆਂ ਹਨ। ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਨਿੱਜੀ ਹਸਪਤਾਲਾਂ ‘ਚ ਲਿਆਂਦਾ ਗਿਆ ਹੈ। ਇਨ੍ਹਾਂ ‘ਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਘਟਨਾ ਲਾਂਬਡਾ ਥਾਣੇ ਅਧੀਨ ਪੈਂਦੇ ਪਿੰਡ ਅਲੀ ਚੱਕਾ ਦੀ ਹੈ।