AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar Loot: ਜਲੰਧਰ ‘ਚ ਫਲਿੱਪਕਾਰਟ ਸਟੋਰ ‘ਚ ਲੱਖਾਂ ਰੁਪਏ ਦੀ ਲੁੱਟ, ਪੁਲਿਸ ਮਹਿਕਮੇ ਨੂੰ ਪਈਆਂ ਭਾਜੜਾਂ

ਜਲੰਧਰ 'ਚ ਦੇਰ ਰਾਤ ਫਲਿੱਪਕਾਰਟ ਸਟੋਰ 'ਚ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਹੋਈ ਹੈ। ਇਹ ਲੁੱਟ ਪੁਲਿਸ ਸਟੇਸ਼ਨ ਤੋਂ ਮਹਿਜ 200 ਮੀਟਰ ਦੀ ਦੂਰੀ ਤੇ ਹੋਈ। ਜਿਸ ਤੋਂ ਬਾਅਦ ਪੁਲਿਸ ਮਹਿਕਮੇ ਨੂੰ ਭਾਜੜਾਂ ਪੈ ਗਈਆਂ।

Jalandhar Loot: ਜਲੰਧਰ 'ਚ ਫਲਿੱਪਕਾਰਟ ਸਟੋਰ 'ਚ ਲੱਖਾਂ ਰੁਪਏ ਦੀ ਲੁੱਟ, ਪੁਲਿਸ ਮਹਿਕਮੇ ਨੂੰ ਪਈਆਂ ਭਾਜੜਾਂ
davinder-kumar-jalandhar
| Updated On: 23 Jun 2023 07:23 AM IST
Share
ਜਲੰਧਰ ਨਿਊਜ਼: ਪੰਜਾਬ ਦੇ ਜਲੰਧਰ ‘ਚ ਦੇਰ ਰਾਤ ਫਲਿੱਪਕਾਰਟ ਸਟੋਰ ‘ਚ ਲੱਖਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੁੱਟੇਰੇ ਫਰਾਰ ਹੋ ਗਏ। ਫਲਿੱਪਕਾਰਟ ਸਟੋਰ (Flipkart Store) ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁੱਟੇਰੇ ਬੰਦੂਕ ਦੀ ਨੋਕ ‘ਤੇ ਲੱਖਾਂ ਰੁਪਏ ਦੀ ਲੁੱਟ ਕਰ ਫਰਾਰ ਹੋ ਗਏ ਅਤੇ ਜਾਂਦੇ ਜਾਂਦੇ ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਫਿਲਮੀ ਅੰਦਾਜ਼ ‘ਚ ਲੱਖਾਂ ਰੁਪਏ ਦੀ ਲੁੱਟ

ਪੰਜਾਬ ‘ਚ ਹਰ ਰੋਜ਼ ਲੁੱਟ ਦੀਆਂ ਵਾਰਦਾਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਲੰਧਰ (Jalandhar) ਦੇ ਇੰਡਸਟਰੀ ਏਰੀਆ ‘ਚ ਦੇਰ ਰਾਤ ਫਲਿੱਪਕਾਰਟ ਸਟੋਰ ਖੁੱਲ੍ਹਦਿਆਂ ਹੀ ਲੁਟੇਰਿਆਂ ਨੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਇਸ ਘਟਨਾ ਨੂੰ ਜਲਦ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉੱਥੇ ਹੀ ਪੁਲਿਸ ਫਲਿੱਪਕਾਰਟ ‘ਤੇ ਕੰਮ ਕਰਦੇ ਕਰਮਚਾਰੀਆਂ ਦੇ ਬਿਆਨ ਦਰਜ ਕਰ ਕਾਰਵਾਈ ਸ਼ੁਰੂ ਕਰ ਦੇਵੇਗੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰੀਆਂ ਦੀ ਮਦਦ ਨਾਲ ਮਾਮਲੇ ਦੀ ਪੜਤਾਲ ਸ਼ੁਰੂ ਕਰਨਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੁਲਿਸ ਸਟੇਸ਼ਨ ਫਲਿੱਪਕਾਰਟ ਸਟੋਰ ਤੋਂ ਸਿਰਫ 200 ਮੀਟਰ ਦੀ ਦੂਰੀ ‘ਤੇ ਹੀ ਹੈ। ਜਿਸ ਤੋਂ ਬਾਅਦ ਪੁਲਿਸ ਤੇ ਵੀ ਸਵਾਲਿਆਂ ਨਿਸ਼ਾਨ ਖੜੇ ਹੋ ਰਹੇ ਹਨ।

ਕੈਸ਼ ਲੈ ਫਰਾਰ ਹੋਏ ਲੁੱਟੇਰੇ

ਜਲੰਧਰ ਦੇ ਫਲਿੱਪਕਾਰਟ ਸਟੋਰ ‘ਤੇ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਲੁਟੇਰੇ ਉਨ੍ਹਾਂ ਦੇ ਸਟੋਰ ਦੇ ਅੰਦਰ ਆਏ ਅਤੇ ਬੰਦੂਕ ਦੀ ਨੋਕ ‘ਤੇ ਕਾਊਂਟਰ ‘ਤੇ ਰੱਖੇ ਲੱਖਾਂ ਰੁਪਏ ਲੁੱਟ ਲਏ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਵੀ ਖੋਹ ਲਿਆ। ਇੱਕ ਮੁਲਾਜ਼ਮ ਨੇ ਦੱਸਿਆ ਕਿ ਅੱਜ ਕੈਸ਼ ਥੋੜਾ ਘੱਟ ਸੀ ਅਤੇ ਲੁਟੇਰਿਆਂ ਨੇ ਕਾਊਂਟਰ ‘ਤੇ ਲੱਖਾਂ ਰੁਪਏ ਲੁੱਟ ਲਏ ਹਨ ਅਤੇ ਇਹ ਪੈਸੇ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਬੈਂਕ ਦੀ ਵੈਨ ਵਿੱਚ ਭੇਜੇ ਜਾਂਦੇ ਹਨ। ਘਟਨਾ ਦੇ ਸਮੇਂ ਕੰਪਨੀ ਦੇ 3 ਡਿਲੀਵਰੀ ਬੁਆਏ ਮੌਜੂਦ ਸਨ ਅਤੇ ਕੁਝ ਲੋਕ ਆਪਣੇ ਪਾਰਸਲ ਡਿਲੀਵਰ ਕਰਨ ਆਏ ਹੋਏ ਸਨ। ਮੁਲਾਜ਼ਮ ਨੇ ਦੱਸਿਆ ਕਿ ਲੁਟੇਰਿਆਂ ਨੇ ਪਹਿਲਾਂ ਰੇਕੀ ਕੀਤੀ ਸੀ ਅਤੇ ਜਾਂਦੇ ਸਮੇਂ ਲੁਟੇਰੇ ਡਿਲੀਵਰੀ ਬੁਆਏ ਅਤੇ ਗਾਹਕ ਦਾ ਮੋਬਾਈਲ ਵੀ ਆਪਣੇ ਨਾਲ ਲੈ ਗਏ।

ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਏਸੀਪੀ ਉੱਤਰੀ ਦਮਨ ਵੀਰ ਸਿੰਘ ਨੇ ਦੱਸਿਆ ਕਿ ਫਲਿੱਪਕਾਰਟ ਕੋਰੀਅਰ ਸਟੋਰ ਵਿੱਚ ਲੁੱਟ ਦੀ ਵਾਰਦਾਤ ਹੋਈ ਹੈ ਅਤੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਿੰਨ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਸਕੈਨ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਮੰਨਿਆ ਕਿ ਥਾਣਾ ਨੰਬਰ 1 ਫਲਿੱਪਕਾਰਟ ਸਟੋਰ ਦੇ ਨੇੜੇ ਹੈ ਪਰ ਫਿਲਹਾਲ ਪੁਲਿਸ (Police) ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...