Jalandhar Loot: ਜਲੰਧਰ ‘ਚ ਫਲਿੱਪਕਾਰਟ ਸਟੋਰ ‘ਚ ਲੱਖਾਂ ਰੁਪਏ ਦੀ ਲੁੱਟ, ਪੁਲਿਸ ਮਹਿਕਮੇ ਨੂੰ ਪਈਆਂ ਭਾਜੜਾਂ

Updated On: 

23 Jun 2023 07:23 AM

ਜਲੰਧਰ 'ਚ ਦੇਰ ਰਾਤ ਫਲਿੱਪਕਾਰਟ ਸਟੋਰ 'ਚ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਹੋਈ ਹੈ। ਇਹ ਲੁੱਟ ਪੁਲਿਸ ਸਟੇਸ਼ਨ ਤੋਂ ਮਹਿਜ 200 ਮੀਟਰ ਦੀ ਦੂਰੀ ਤੇ ਹੋਈ। ਜਿਸ ਤੋਂ ਬਾਅਦ ਪੁਲਿਸ ਮਹਿਕਮੇ ਨੂੰ ਭਾਜੜਾਂ ਪੈ ਗਈਆਂ।

Jalandhar Loot: ਜਲੰਧਰ ਚ ਫਲਿੱਪਕਾਰਟ ਸਟੋਰ ਚ ਲੱਖਾਂ ਰੁਪਏ ਦੀ ਲੁੱਟ, ਪੁਲਿਸ ਮਹਿਕਮੇ ਨੂੰ ਪਈਆਂ ਭਾਜੜਾਂ
Follow Us On

ਜਲੰਧਰ ਨਿਊਜ਼: ਪੰਜਾਬ ਦੇ ਜਲੰਧਰ ‘ਚ ਦੇਰ ਰਾਤ ਫਲਿੱਪਕਾਰਟ ਸਟੋਰ ‘ਚ ਲੱਖਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੁੱਟੇਰੇ ਫਰਾਰ ਹੋ ਗਏ। ਫਲਿੱਪਕਾਰਟ ਸਟੋਰ (Flipkart Store) ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁੱਟੇਰੇ ਬੰਦੂਕ ਦੀ ਨੋਕ ‘ਤੇ ਲੱਖਾਂ ਰੁਪਏ ਦੀ ਲੁੱਟ ਕਰ ਫਰਾਰ ਹੋ ਗਏ ਅਤੇ ਜਾਂਦੇ ਜਾਂਦੇ ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਫਿਲਮੀ ਅੰਦਾਜ਼ ‘ਚ ਲੱਖਾਂ ਰੁਪਏ ਦੀ ਲੁੱਟ

ਪੰਜਾਬ ‘ਚ ਹਰ ਰੋਜ਼ ਲੁੱਟ ਦੀਆਂ ਵਾਰਦਾਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਲੰਧਰ (Jalandhar) ਦੇ ਇੰਡਸਟਰੀ ਏਰੀਆ ‘ਚ ਦੇਰ ਰਾਤ ਫਲਿੱਪਕਾਰਟ ਸਟੋਰ ਖੁੱਲ੍ਹਦਿਆਂ ਹੀ ਲੁਟੇਰਿਆਂ ਨੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਇਸ ਘਟਨਾ ਨੂੰ ਜਲਦ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉੱਥੇ ਹੀ ਪੁਲਿਸ ਫਲਿੱਪਕਾਰਟ ‘ਤੇ ਕੰਮ ਕਰਦੇ ਕਰਮਚਾਰੀਆਂ ਦੇ ਬਿਆਨ ਦਰਜ ਕਰ ਕਾਰਵਾਈ ਸ਼ੁਰੂ ਕਰ ਦੇਵੇਗੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰੀਆਂ ਦੀ ਮਦਦ ਨਾਲ ਮਾਮਲੇ ਦੀ ਪੜਤਾਲ ਸ਼ੁਰੂ ਕਰਨਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੁਲਿਸ ਸਟੇਸ਼ਨ ਫਲਿੱਪਕਾਰਟ ਸਟੋਰ ਤੋਂ ਸਿਰਫ 200 ਮੀਟਰ ਦੀ ਦੂਰੀ ‘ਤੇ ਹੀ ਹੈ। ਜਿਸ ਤੋਂ ਬਾਅਦ ਪੁਲਿਸ ਤੇ ਵੀ ਸਵਾਲਿਆਂ ਨਿਸ਼ਾਨ ਖੜੇ ਹੋ ਰਹੇ ਹਨ।

ਕੈਸ਼ ਲੈ ਫਰਾਰ ਹੋਏ ਲੁੱਟੇਰੇ

ਜਲੰਧਰ ਦੇ ਫਲਿੱਪਕਾਰਟ ਸਟੋਰ ‘ਤੇ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਲੁਟੇਰੇ ਉਨ੍ਹਾਂ ਦੇ ਸਟੋਰ ਦੇ ਅੰਦਰ ਆਏ ਅਤੇ ਬੰਦੂਕ ਦੀ ਨੋਕ ‘ਤੇ ਕਾਊਂਟਰ ‘ਤੇ ਰੱਖੇ ਲੱਖਾਂ ਰੁਪਏ ਲੁੱਟ ਲਏ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਵੀ ਖੋਹ ਲਿਆ। ਇੱਕ ਮੁਲਾਜ਼ਮ ਨੇ ਦੱਸਿਆ ਕਿ ਅੱਜ ਕੈਸ਼ ਥੋੜਾ ਘੱਟ ਸੀ ਅਤੇ ਲੁਟੇਰਿਆਂ ਨੇ ਕਾਊਂਟਰ ‘ਤੇ ਲੱਖਾਂ ਰੁਪਏ ਲੁੱਟ ਲਏ ਹਨ ਅਤੇ ਇਹ ਪੈਸੇ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਬੈਂਕ ਦੀ ਵੈਨ ਵਿੱਚ ਭੇਜੇ ਜਾਂਦੇ ਹਨ।

ਘਟਨਾ ਦੇ ਸਮੇਂ ਕੰਪਨੀ ਦੇ 3 ਡਿਲੀਵਰੀ ਬੁਆਏ ਮੌਜੂਦ ਸਨ ਅਤੇ ਕੁਝ ਲੋਕ ਆਪਣੇ ਪਾਰਸਲ ਡਿਲੀਵਰ ਕਰਨ ਆਏ ਹੋਏ ਸਨ। ਮੁਲਾਜ਼ਮ ਨੇ ਦੱਸਿਆ ਕਿ ਲੁਟੇਰਿਆਂ ਨੇ ਪਹਿਲਾਂ ਰੇਕੀ ਕੀਤੀ ਸੀ ਅਤੇ ਜਾਂਦੇ ਸਮੇਂ ਲੁਟੇਰੇ ਡਿਲੀਵਰੀ ਬੁਆਏ ਅਤੇ ਗਾਹਕ ਦਾ ਮੋਬਾਈਲ ਵੀ ਆਪਣੇ ਨਾਲ ਲੈ ਗਏ।

ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

ਏਸੀਪੀ ਉੱਤਰੀ ਦਮਨ ਵੀਰ ਸਿੰਘ ਨੇ ਦੱਸਿਆ ਕਿ ਫਲਿੱਪਕਾਰਟ ਕੋਰੀਅਰ ਸਟੋਰ ਵਿੱਚ ਲੁੱਟ ਦੀ ਵਾਰਦਾਤ ਹੋਈ ਹੈ ਅਤੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਿੰਨ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਸਕੈਨ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਮੰਨਿਆ ਕਿ ਥਾਣਾ ਨੰਬਰ 1 ਫਲਿੱਪਕਾਰਟ ਸਟੋਰ ਦੇ ਨੇੜੇ ਹੈ ਪਰ ਫਿਲਹਾਲ ਪੁਲਿਸ (Police) ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਜਾਣਕਾਰੀ ਦਿੱਤੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories