Crime News: ਜਲੰਧਰ ‘ਚ ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਜਾਂਚ ਜਾਰੀ
ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਫਾਹੇ ਨਾਲ ਲਟਕਦੀ ਦੇਖਿਆ। ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ।
ਜਲੰਧਰ ਦੇ ਪੌਸ਼ ਖੇਤਰ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।
ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲੀਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਫਾਹੇ ਨਾਲ ਲਟਕਦੀ ਦੇਖਿਆ। ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ ‘ਚ ਹੋਈ ਹੈ।
ਸਰਕਾਰੀ ਸਕੂਲ ਦੀ ਸੀ ਵਿਦਿਆਰਥਣ
ਐਸਐਚਓ ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਸੀ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ। ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ। ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣੇ ਤੌਰ ‘ਤੇ ਮਾਮਲੇ ਦੀ ਜਾਂਚ ‘ਚ ਰੁੱਝੇ ਹੋਏ ਹਨ।