ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar News: ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, 50 ਤੋਂ ਵੱਧ ਰਾਊਂਡ ਫਾਇਰਿੰਗ, 2 ਗ੍ਰਿਫਤਾਰ

ਜਲੰਧਰ 'ਚ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਉਰਫ ਲੰਡਾ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ 7 ਨਜਾਇਜ਼ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ।

Jalandhar News: ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, 50 ਤੋਂ ਵੱਧ ਰਾਊਂਡ ਫਾਇਰਿੰਗ, 2 ਗ੍ਰਿਫਤਾਰ
ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, 50 ਤੋਂ ਵੱਧ ਰਾਊਂਡ ਫਾਇਰਿੰਗ, 2 ਗ੍ਰਿਫਤਾਰ
Follow Us
davinder-kumar-jalandhar
| Updated On: 22 Nov 2024 14:20 PM

ਇਸ ਦੇ ਨਾਲ ਹੀ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਜਲੰਧਰ ਵਿੱਚ ਇੱਕ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ਦੌਰਾਨ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਇਸ ਘਟਨਾ ‘ਚ ਅੱਤਵਾਦੀ ਲਾਂਡਾ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਸਮੇਤ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮੁਲਜ਼ਮ ਨੇ ਲੰਡਾ ਨਾਲ ਕਿਵੇਂ ਗੱਲਬਾਤ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਕਰਾਸ ਫਾਇਰਿੰਗ

ਪੁਲਿਸ ਅਧਿਕਾਰੀਆਂ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਸਟਾਫ਼ ਨੂੰ ਲੰਡਾ ਦੇ ਗੈਂਗਸਟਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਟਿਕਾਣਾ ਪਤਾ ਲੱਗਾ ਤਾਂ ਪੁਲਸ ਟੀਮ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ।

ਦੋਵਾਂ ਮੁਲਜ਼ਮਾਂ ਨੇ ਜਦੋਂ ਪੁਲੀਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੋਵਾਂ ਪਾਸਿਆਂ ਤੋਂ ਹੋਈ ਜ਼ਬਰਦਸਤ ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਨੂੰ ਗੋਲੀ ਲੱਗ ਗਈ। ਜਿਸ ਤੋਂ ਬਾਅਦ ਪੁਲਸ ਨੇ ਜ਼ਖਮੀ ਅਤੇ ਉਸ ਦੇ ਦੂਜੇ ਸਾਥੀ ਗੈਂਗਸਟਰ ਨੂੰ ਕਾਬੂ ਕਰ ਲਿਆ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਅਤੇ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ ਕਿ ਉਹ ਲੰਡਾ ਦੇ ਸੰਪਰਕ ਵਿੱਚ ਕਿਵੇਂ ਸਨ।

ਪੁਲਿਸ ਤੋਂ ਮਿਲੀ ਮੁਢਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਗੈਂਗਸਟਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫਿਰੌਤੀ ਸਮੇਤ ਕਈ ਤਰ੍ਹਾਂ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਪੁਲਿਸ ਇਸ ਗੱਲ ਦੀ ਜਾਂਚ ਵਿੱਚ ਜੁਟੀ ਹੋਈ ਹੈ ਕਿ ਉਹ ਲਾਂਡਾ ਦੇ ਸੰਪਰਕ ਵਿੱਚ ਕਿਵੇਂ ਸਨ ਅਤੇ ਉਹ ਕਿਹੜਾ ਅਪਰਾਧ ਕਰਨ ਦੀ ਤਿਆਰੀ ਕਰ ਰਹੇ ਸਨ। ਮੁਕਾਬਲੇ ਤੋਂ ਬਾਅਦ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ‘ਤੇ ਪਹੁੰਚ ਗਏ ਹਨ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...