ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ | Jalandhar police arrest a person who demanded extortion money on behalf of gangster landa harike from UK full detail in punjabi Punjabi news - TV9 Punjabi

ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ

Published: 

13 Feb 2024 14:04 PM

Police Arrested a Man in Extortion Case: ਪੁਲਿਸ ਨੇ ਥਾਣਾ ਸਦਰ ਜਲੰਧਰ ਵਿਖੇ ਦੋਨਾਂ ਦੋਸ਼ੀਆਂ ਦੇ ਖਿਲਾਫ ਧਾਰਾ 386, 506 ਆਈਪੀਸੀ ਦੇ ਤਹਿਤ ਮੁਕੱਦਮਾ ਨੰਬਰ 36 ਮਿਤੀ 11-02-2024 ਦਰਜ ਕੀਤਾ ਹੈ। ਮੱਖਣ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਅਮਨਜੋਤ ਅਜੇ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ

ਖੁਦ ਨੂੰ ਗੈਂਗਸਟਰ ਲੰਡਾ ਹਰੀਕੇ ਦੱਸ ਕੇ ਇਕ ਉਦਯੋਗਪਤੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਗ੍ਰਿਫਤਾਰ

Follow Us On

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਖੁਦ ਨੁੰ ਗੈਂਗਸਟਰ ਲੰਡਾ ਹਰੀਕੇ ਕੇ ਦੱਸ ਕੇ ਸ਼ਹਿਰ ਦੇ ਇਕ ਵਪਾਰੀ ਨੂੰ ਫੋਨ ਕੀਤਾ ਅਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਸਨਅਤਕਾਰ ਬਲਕਾਰ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੂੰ 4 ਫਰਵਰੀ ਨੂੰ ਫਿਰੌਤੀ ਦਾ ਫੋਨ ਆਇਆ ਸੀ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਲੰਡਾ ਹਰੀਕੇ ਵਜੋਂ ਕੀਤੀ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।



ਸ਼ਰਮਾ ਨੇ ਕਿਹਾ ਕਿ ਫੋਨ ਕਰਨ ਵਾਲੇ ਨੇ ਉਸ ਦੀ ਮੰਗ ਪੂਰੀ ਨਾ ਕਰਨ ਤੇ ਉਹ ਉਦਯੋਗਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਹੈ।

ਇਹ ਵੀ ਪੜ੍ਹੋ – ਅੰਤਰਰਾਸ਼ਟਰੀ ਡਰੱਗ ਗੈਂਗ ਦਾ ਪਰਦਾਫਾਸ਼, NCB ਨੇ ਤਿੰਨ ਮੈਕਸੀਕਨਾਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਸਨਅਤਕਾਰ ਨੂੰ 5 ਅਤੇ 6 ਫਰਵਰੀ ਨੂੰ ਦੁਬਾਰਾ ਫੋਨ ਕੀਤਾ। ਸਨਅਤਕਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਜਾਂਚ ਦੌਰਾਨ ਕਾਲ ਦੇ ਪਿੱਛੇ ਅਮਨਜੋਤ ਸਿੰਘ ਪੁੱਤਰ ਮੱਖਣ ਸਿੰਘ ਅਤੇ ਮੱਖਣ ਸਿੰਘ ਪੁੱਤਰ ਮੋਹਨ ਸਿੰਘ ਦੋਵੇਂ ਵਾਸੀ ਕੈਦੋਵਾਲ ਮਾਹਿਲਪੁਰ ਹੁਸ਼ਿਆਰਪੁਰ ਦੀ ਭੂਮਿਕਾ ਬਾਰੇ ਪਤਾ ਲੱਗਾ।

Exit mobile version