ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿੱਕੀ ਗੌਂਡਰ-ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀ ਕਾਬੂ, ਜਲੰਧਰ ‘ਚ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

ਜਾਣਕਾਰੀ ਅਨੁਸਾਰ ਦੇਰ ਰਾਤ ਸਿਟੀ CIA ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਕਾਰਵਾਈ ਦੀ ਜਾਣਕਾਰੀ ਮੁਲਜ਼ਮ ਚਿੰਟੂ ਨੂੰ ਮਿਲ ਗਈ। ਜਿਸ ਤੋਂ ਬਾਅਦ ਚਿੰਟੂ ਨੇ ਖੁਦ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਸਦਰ-6 ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਵਿੱਕੀ ਗੌਂਡਰ-ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀ ਕਾਬੂ, ਜਲੰਧਰ ‘ਚ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ
ਫੜ੍ਹੇ ਗਏ ਮੁਲਜ਼ਮਾਂ ਨਾਲ ਜਲੰਧਰ ਪੁਲਿਸ ਦੇ ਮੁਲਾਜ਼ਮ
Follow Us
davinder-kumar-jalandhar
| Updated On: 30 Mar 2024 14:00 PM

ਜਲੰਧਰ ਪੁਲਿਸ ਨੇ 4 ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਅਬਾਦਪੁਰਾ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਸਬੰਧ ਹਨ। ਪੁਲਿਸ ਵੱਲੋਂ ਕੀਤੇ ਗਏ ਦਾਅਵੇ ਅਨੁਸਾਰ ਮੁਲਜ਼ਮਾਂ ਆਪਣੇ ਵਿਰੋਧੀ ਗੈਂਗਸਟਰ ਸੈਪ ਅਤੇ ਮੈਨੀ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸੀ। ਜਿਸ ਲਈ ਉਹਨਾਂ ਨੇ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਮੰਗਵਾਏ ਸਨ।

ਫੜ੍ਹੇ ਗਏ ਮੁਲਜ਼ਮਾਂ ਕੋਲੋਂ ਕਮਿਸ਼ਨਰੇਟ ਪੁਲਿਸ ਨੇ ਕਰੀਬ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦਾ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਕਾਬੂ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਹੁਣ ਇਹਨਾਂ ਦਾ ਰਿਮਾਂਡ ਲੈਕੇ ਪੁੱਛਗਿੱਛ ਕਰੇਗੀ।

ਜਾਣਕਾਰੀ ਅਨੁਸਾਰ ਵੀਰਵਾਰ ਦੇਰ ਰਾਤ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਕਾਰਵਾਈ ਦੀ ਜਾਣਕਾਰੀ ਮੁਲਜ਼ਮ ਚਿੰਟੂ ਨੂੰ ਮਿਲ ਗਈ। ਜਿਸ ਤੋਂ ਬਾਅਦ ਚਿੰਟੂ ਨੇ ਖੁਦ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਸਦਰ-6 ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਕਤਲ ਕੇਸ ਵਿੱਚ ਜ਼ਮਾਨਤ ਤੇ ਆਇਆ ਸੀ ਚਿੰਟੂ

ਫੜ੍ਹੇ ਗਏ ਗੈਂਗਸਟਰ ਚਿੰਟੂ ਤੇ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਜਦੋਂਕਿ ਚਿੰਟੂ ਤਾਂ ਕਤਲ ਦੇ ਮਾਮਲੇ ਵਿੱਚ ਜ਼ਮਾਨਤ ਲੈਕੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ ਤੋਂ ਆਉਣ ਤੋਂ ਬਾਅਦ ਚਿੰਟੂ ਨੇ ਕਈ ਅਪਰਾਧ ਕੀਤੇ ਸਨ।

ਇਹ ਵੀ ਪੜ੍ਹੋ- 60 ਤੋਂ ਵੱਧ ਮਾਮਲੇ, ਘਰ ਚ ਦਾਖਲ ਹੋ ਕੇ ਕਤਲ, ਇਹ ਹਨ ਮੁਖਤਾਰ ਅੰਸਾਰੀ ਦੀ ਜ਼ਿੰਦਗੀ ਨਾਲ ਜੁੜੀਆਂ 15 ਕਹਾਣੀਆਂ

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਚਿੰਟੂ ਨੇ ਪਿਛਲੇ ਇੱਕ ਮਹੀਨੇ ਵਿੱਚ ਸ਼ਹਿਰ ਵਿੱਚ ਕਈ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ। ਬੀਤੇ ਦਿਨ ਉਕਤ ਮੁਲਜ਼ਮਾਂ ਨੇ ਥਾਣਾ ਡਿਵੀਜ਼ਨ ਨੰਬਰ 3 ਦੇ ਖੇਤਰ ਵਿੱਚੋਂ ਗੈਂਗਸਟਰ ਤੋਤਾ ਨੂੰ ਅਗਵਾ ਕਰ ਲਿਆ ਸੀ। ਜਿਸ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਕੱਲ੍ਹ ਉਕਤ ਮੁਲਜ਼ਮਾਂ ਨੇ ਗਾਂਧੀ ਕੈਂਪ ਵਿੱਚ ਰੌਕੀ ਨਾਮਕ ਨੌਜਵਾਨ ਤੇ ਵੀ ਗੋਲੀਆਂ ਚਲਾ ਦਿੱਤੀਆਂ ਸਨ।

ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...