Student Deport: 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ
Student Deport From Canada: ਜਲੰਧਰ ਪੁਲਿਸ ਨੇ ਨਕਲੀ ਆਫਰ ਲੇਟਰ ਦੇਕੇ ਠੱਗੀ ਮਾਰਨ ਵਾਲਿਆਂ ਖਿਲਾਫ ਪੁਲਿਸ ਨੇ ਕੀਤੀ ਕਾਰਵਾਈ। ਪੁਲਿਸ ਨੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।
ਜਲੰਧਰ ਨਿਊਜ਼: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ (Students Deport) ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਨੋਟਿਸ ਜਾਰੀ ਕਰਕੇ ਮੁਲਜ਼ਮਾਂ ਤੋਂ ਜਵਾਬ ਮੰਗਿਆ ਸੀ। ਜਿਸ ਦਾ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਸੀ।
ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਹੋਇਆਂ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ। ਦੂਜੇ ਪਾਸੇ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾਰੀ ਰਹੀ ਸੀ ਅਤੇ ਪੁਲਿਸ ਨੇ 24 ਮਾਰਚ ਨੂੰ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਰ ਹਾਲੇ ਮਾਸਟਰ ਮਾਈਂਡ ਤੇ ਇੱਕ ਹੋਰ ਮੁਲਜ਼ਮ ਫਰਾਰ ਹੈ ਜਿਸ ਦੀ ਭਾਲ ਪੁਲਿਸ ਵੱਲੋ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਤਿੰਨ ਲੋਕਾਂ ਖਿਲਾਫ ਮਾਮਲ ਦਰਜ
ਕੈਨੇਡਾ ਦੇ ਹੰਬਰ ਕਾਲਜ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਜਲੰਧਰ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਡੀਸੀਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਮਾਸਟਰ ਮਾਈਂਡ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ, ਉਸ ਦੇ ਸਾਥੀ ਰਾਹੁਲ ਭਾਰਗਵ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਸੀਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਕਿਵੇਂ ਤਿੰਨੇ ਮੁਲਜ਼ਮ ਜਾਅਲੀ ਦਸਤਾਵੇਜ਼ ਤਿਆਰ ਕਰਕੇ ਵਿਦਿਆਰਥੀਆਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਵਿਦੇਸ਼ ਭੇਜਦੇ ਸਨ ਅਤੇ ਮੋਟੀ ਰਕਮ ਵਸੂਲਦੇ ਸਨ।
ਫਰਮ ਦਾ ਲਾਇਸੈਂਸ ਕੀਤਾ ਰੱਦ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹੁਣ ਤੱਕ ਦੋ ਸ਼ਿਕਾਇਤਾਂ ਮਿਲ ਚੁੱਕੀਆਂ ਹਨ ਅਤੇ ਇਹ ਮੁਲਜ਼ਮ ਜਾਅਲੀ ਆਫਰ ਲੈਟਰ (Duplicate Offer Letter) ਬਣਾ ਕੇ ਵਿਦੇਸ਼ ਭੇਜਦੇ ਸਨ। ਉਨ੍ਹਾਂ ਦੱਸਿਆ ਕਿ 3 ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰਾਹੁਲ ਭਾਰਗਵ ਅਤੇ ਦੋ ਦੋਸ਼ੀ ਬ੍ਰਿਜੇਸ਼ ਮਿਸ਼ਰਾ ਗੁਰਨਾਮ ਸਿੰਘ ਫਰਾਰ ਹਨ ਅਤੇ ਪੁਲਿਸ ਜਲਦ ਹੀ ਉਨ੍ਹਾਂ ਦਾ ਪਤਾ ਲਗਾ ਕੇ ਗ੍ਰਿਫਤਾਰ ਕਰੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮੁਲਜ਼ਮਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ।
ਫਰਾਰ ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਗਠਿਤ
ਡੀਸੀਪੀ ਹੈਡਕੁਆਟਰ ਵਤਸਲਾ ਗੁਪਤਾ ਨੇ ਦੱਸਿਆ ਅਜੇ ਤੱਕ ਉਨ੍ਹਾਂ ਤੋਂ ਸਿਰਫ ਦੋ ਹੀ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਹਨਾਂ ਸ਼ਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਫਰਾਰ ਦੋ ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਦੋਵਾਂ ਨੌਜਵਾਨਾਂ ਨੂੰ ਜਲਦ ਫੜ ਲਿਆ ਜਾਵੇਗਾ। ਡੀਸੀਪੀ ਨੇ ਦੱਸਿਆ ਮੁਲਜ਼ਮਾਂ ਖ਼ਿਲਾਫ਼ ਪਹਿਲਾ ਮਾਮਲਾ 17 ਮਾਰਚ ਨੂੰ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ‘ਤੇ 406, 420, 465, 467, 468, 471 ਅਤੇ 120ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਤੇ ਐਂਟੀ ਹੁਮਨ ਟਰੈਫਿਕ ਵਿੰਗ ਵੱਲੋਂ 24 ਤਰੀਕ ਨੂੰ ਦੋਸ਼ੀ ਰਾਹੁਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹਨਾਂ ਨੇ ਪੀੜਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਅਪਣੇ ਸ਼ਿਕਾਇਤਾ ਉਨ੍ਹਾਂ ਕੋਲ ਦਰਜ ਕਰਵਾ ਸਕਦੇ ਹਨ।