ਜਲੰਧਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਪੁਲਿਸ ਮੁਲਾਜ਼ਮ ਜ਼ਖਮੀ
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨੂਰ ਮਹਿਲ ਵਿਖੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ 'ਤੇ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਵੱਲੋਂ ਕੋਈ ਵੀ ਅਧਿਕਾਰਕ ਬਿਆਨ ਹਾਲੇ ਤੱਕ ਸਾਹਮਣੇ ਨਹੀਂ ਆਇਆ ਹੈ। ਇਹ ਗੱਲ ਵੀ ਸਾਹਮਣੇ ਆਈ ਹੈ ਇਸ ਮੁਕਾਬਲੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਨਸ਼ੇ ਦੇ ਇਸ ਸੌਦਾਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਲੰਧਰ ਨਿਊਜ਼। ਸੂਬੇ ਵਿੱਚ ਲਗਾਤਾਰ ਵਧ ਰਹੇ ਕ੍ਰਾਈਮ ਦੇ ਮਾਲਮਲਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਕਈ ਤਰ੍ਹਾਂ ਦੇ ਐਕਸ਼ਨ ਲੈ ਰਹੀ ਹੈ। ਤਾਜਾ ਹੀ ਮਾਮਲਾ ਜਲੰਧਰ ਦੇ ਕਸਬਾ ਨੂਰ ਮਹਿਲ ਦਾ ਹੈ, ਜਿੱਥੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦਾ ਇਕ ਵੱਡਾ ਨਸ਼ਾ ਤਸਕਰ ਇਕ ਘਰ ‘ਚ ਲੁਕਿਆ ਹੋਇਆ ਹੈ। ਫਿਲੌਰ ਪੁਲਿਸ ਦਾ ਤਸਕਰ ਨਾਲ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਨਸ਼ਾ ਤਸਕਰ ਵੱਲੋਂ ਪੁਲਿਸ ‘ਤੇ ਗੋਲੀ ਚਲਾਈ ਗਈ। ਇਸ ਗੋਲੀਬਾਰੀ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਦੌਰਾਨ ਨਸ਼ਾ ਤਸਕਰ ਤੋਂ ਭਾਰੀ ਮਾਤਰਾ ਵਿੱਚ ਸਾਮਾਨ ਬਰਾਮਦ ਕੀਤਾ ਹੈ।


