ਜਲੰਧਰ ਪੁਲਿਸ ਦਾ ਵੱਡਾ ਐਕਸ਼ਨ, 10 ਕਿਲੋ ਹੈਰੋਇਨ ਨਾਲ 4 ਸਮਗਲਰ ਗ੍ਰਿਫ਼ਤਾਰ – Punjabi News

ਜਲੰਧਰ ਪੁਲਿਸ ਦਾ ਵੱਡਾ ਐਕਸ਼ਨ, 10 ਕਿਲੋ ਹੈਰੋਇਨ ਨਾਲ 4 ਸਮਗਲਰ ਗ੍ਰਿਫ਼ਤਾਰ

Updated On: 

16 Sep 2024 15:13 PM

Drug Smuggler: ਪਹਿਲਾਂ 9 ਸਤੰਬਰ ਨੂੰ ਪੁਲਿਸ ਨੇ ਫ਼ਿਰੋਜ਼ਪੁਰ ਦੇ ਨਾਮੀ ਨਸ਼ਾ ਤਸਕਰ ਛਿੰਦਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਪਿੰਡ ਭੰਗੋਵਾਲਾ ਦਾ ਰਹਿਣ ਵਾਲਾ ਸੀ। ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਹਰਜਿੰਦਰ ਪਾਲ ਸਿੰਘ ਪੁੱਤਰ ਬਲਵੰਤ ਸਿੰਘ, ਵੀਰ ਸਿੰਘ, ਸੁਰਮੁੱਖ ਸਿੰਘ ਅਤੇ ਮਲੂਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਸਾਰੇ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ।

ਜਲੰਧਰ ਪੁਲਿਸ ਦਾ ਵੱਡਾ ਐਕਸ਼ਨ, 10 ਕਿਲੋ ਹੈਰੋਇਨ ਨਾਲ 4 ਸਮਗਲਰ ਗ੍ਰਿਫ਼ਤਾਰ

10 ਕਿਲੋ ਹੈਰੋਇਨ ਨਾਲ 4 ਸਮਗਲਰ ਗ੍ਰਿਫ਼ਤਾਰ

Follow Us On

Drug Smuggler: ਜਲੰਧਰ ਸਿਟੀ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ ਤੋਂ ਚਾਰ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਸੀਆਈਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਜਲੰਧਰ ਦੇ ਪੌਸ਼ ਇਲਾਕੇ ਗਰੀਨ ਪਾਰਕ ਵਿੱਚੋਂ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਫੜੇ ਗਏ ਸਮੱਗਲਰਾਂ ਕੋਲੋਂ ਪੁਲਸ ਨੇ ਕਰੀਬ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਵੀ ਕਾਬੂ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਉਂਟ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਹੈ ਕਿ ਕਰਾਸ ਬਾਰਡਰ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਾਲ ਹੀ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਹੋਏ ਸਨ। ਇਸ ਤੋਂ ਪਹਿਲਾਂ ਇੱਕ ਵਿਅਕਤੀ 1 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜਿਆ ਗਿਆ ਸੀ।

ਇਹ ਵੀ ਪੜ੍ਹੋ:ਜਲੰਧਰ ਕਾਊਂਟਰ ਇੰਟੈਲੀਜੈਂਸ ਨੇ 12.5 ਕਿਲੋ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ

9 ਸਤੰਬਰ ਨੂੰ ਕੀਤਾ ਸੀ ਕਾਬੂ

ਇਸ ਤੋਂ ਪਹਿਲਾਂ 9 ਸਤੰਬਰ ਨੂੰ ਪੁਲਿਸ ਨੇ ਫ਼ਿਰੋਜ਼ਪੁਰ ਦੇ ਨਾਮੀ ਨਸ਼ਾ ਤਸਕਰ ਛਿੰਦਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਪਿੰਡ ਭੰਗੋਵਾਲਾ ਦਾ ਰਹਿਣ ਵਾਲਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਹਰਜਿੰਦਰ ਪਾਲ ਸਿੰਘ ਪੁੱਤਰ ਬਲਵੰਤ ਸਿੰਘ, ਵੀਰ ਸਿੰਘ, ਸੁਰਮੁੱਖ ਸਿੰਘ ਅਤੇ ਮਲੂਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਸਾਰੇ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ।

Exit mobile version