ਜੱਗੂ ਭਗਵਾਨਪੁਰੀਆ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਤਲ ਦੇ ਮਾਮਲੇ ਵਿੱਚ ਗੈਂਗ ਦੇ 3 ਗੁਰਗੇ ਕਾਬੂ
ਜਲੰਧਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦੀ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਮੁਲਜ਼ਮਾਂ ਨੇ ਆਪਣੇ ਵਿਰੋਧੀ ਗੈਂਗ 'ਤੇ ਹਮਲਾ ਕਰਨ ਲਈ ਦਿੱਤੇ ਸਨ। ਜਲਦੀ ਹੀ ਉਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਪਲਾਨਿੰਗ ਕਰ ਰਹੇ ਸਨ। ਪਰ ਪੁਲਿਸ ਨੇ ਪਹਿਲਾਂ ਹੀ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ।
ਫੜ੍ਹ ਗਏ ਮੁਲਜ਼ਮਾਂ ਨਾਲ ਜਲੰਧਰ ਪੁਲਿਸ ਦੇ ਅਧਿਕਾਰੀ
ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲੀਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਕੀਤੀ ਹੈ।
ਜਲੰਧਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਕੀਤੇ ਹਨ। ਹੁਣ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਲੈਕੇ ਉਹਨਾਂ ਕੋਲੋਂ ਪੁੱਛਗਿਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਮਲਜ਼ਮ ਕਈ ਮਾਮਲਿਆਂ ਵਿੱਚ ਪਹਿਲਾਂ ਪੁਲਿਸ ਨੂੰ ਲੋੜੀਂਦੇ ਸਨ।


