ਜੱਗੂ ਭਗਵਾਨਪੁਰੀਆ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਤਲ ਦੇ ਮਾਮਲੇ ਵਿੱਚ ਗੈਂਗ ਦੇ 3 ਗੁਰਗੇ ਕਾਬੂ

Published: 

21 Apr 2024 15:16 PM IST

ਜਲੰਧਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦੀ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਮੁਲਜ਼ਮਾਂ ਨੇ ਆਪਣੇ ਵਿਰੋਧੀ ਗੈਂਗ 'ਤੇ ਹਮਲਾ ਕਰਨ ਲਈ ਦਿੱਤੇ ਸਨ। ਜਲਦੀ ਹੀ ਉਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਪਲਾਨਿੰਗ ਕਰ ਰਹੇ ਸਨ। ਪਰ ਪੁਲਿਸ ਨੇ ਪਹਿਲਾਂ ਹੀ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ।

ਜੱਗੂ ਭਗਵਾਨਪੁਰੀਆ ਗੈਂਗ ਖਿਲਾਫ਼ ਪੰਜਾਬ ਪੁਲਿਸ ਦਾ ਐਕਸ਼ਨ, ਕਤਲ ਦੇ ਮਾਮਲੇ ਵਿੱਚ ਗੈਂਗ ਦੇ 3 ਗੁਰਗੇ ਕਾਬੂ

ਫੜ੍ਹ ਗਏ ਮੁਲਜ਼ਮਾਂ ਨਾਲ ਜਲੰਧਰ ਪੁਲਿਸ ਦੇ ਅਧਿਕਾਰੀ

Follow Us On
ਅੰਮ੍ਰਿਤਸਰ ‘ਚ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲੀਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਕੀਤੀ ਹੈ। ਜਲੰਧਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਕੀਤੇ ਹਨ। ਹੁਣ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਲੈਕੇ ਉਹਨਾਂ ਕੋਲੋਂ ਪੁੱਛਗਿਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਮਲਜ਼ਮ ਕਈ ਮਾਮਲਿਆਂ ਵਿੱਚ ਪਹਿਲਾਂ ਪੁਲਿਸ ਨੂੰ ਲੋੜੀਂਦੇ ਸਨ।

ਕਤਲ ਤੋਂ ਬਾਅਦ ਫ਼ਰਾਰ ਸਨ ਮੁਲਜ਼ਮ

ਸੂਤਰਾਂ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਤਿੰਨ ਵਿੱਚੋਂ ਦੋ ਮੁਲਜ਼ਮਾਂ ਨੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਦੇ ਸਾਹਮਣੇ ਰਾਜਦੀਪ ਨਾਮਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ। “ਰਾਜਦੀਪ ਕਤਲ ਕਾਂਡ” ਦੇ ਦੋਵੇਂ ਮੁਲਜ਼ਮ ਕਾਫੀ ਸਮੇਂ ਤੋਂ ਫਰਾਰ ਸਨ। ਪੁਲਿਸ ਦੀ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਮੁਲਜ਼ਮਾਂ ਨੇ ਆਪਣੇ ਵਿਰੋਧੀ ਗੈਂਗ ‘ਤੇ ਹਮਲਾ ਕਰਨ ਲਈ ਦਿੱਤੇ ਸਨ। ਜਲਦੀ ਹੀ ਉਹ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਪਲਾਨਿੰਗ ਕਰ ਰਹੇ ਸਨ। ਪਰ ਪੁਲਿਸ ਨੇ ਪਹਿਲਾਂ ਹੀ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਵੀ ਪੜ੍ਹੋ- ਲੁਧਿਆਣਾ ਚ ਟਿੱਪਰ ਨੇ ਬਾਈਕ ਸਵਾਰਾਂ ਨੂੰ ਕੁਚਲਿਆ: ਸਿਰ ਟਾਇਰ ਹੇਠਾਂ ਆਉਣ ਕਾਰਨ ਮੌਤ; ਇੱਕ ਦੀ ਹਾਲਤ ਨਾਜ਼ੁਕ, ਡਰਾਈਵਰ ਫਰਾਰ ਜਾਣਕਾਰੀ ਅਨੁਸਾਰ ਜਲੰਧਰ ਸੀਆਈਏ ਸਟਾਫ਼ ਦੀ ਟੀਮ ਨੇ ਮੁਲਜ਼ਮ ਨੂੰ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਨੇੜਿਓਂ ਕਾਬੂ ਕੀਤਾ। ਜਿਸ ‘ਚ ਪੁਲਿਸ ਨੇ ਸਭ ਤੋਂ ਪਹਿਲਾਂ ਮੁਲਜ਼ਮ ਲਲਿਤ ਉਰਫ਼ ਲੱਕੀ ਵਾਸੀ ਗੜ੍ਹਾ ਕੋਲੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ। ਉਸ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨਿਖਿਲ ਉਰਫ਼ ਭੋਲੂ ਅਤੇ ਪਾਰਸਦੀਪ ਨੂੰ ਦੋ ਹੋਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦਿੱਤੀ ਜਾਣਕਾਰੀ

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸ਼ੇਅਰ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। DGP ਗੌਰਵ ਯਾਦਵ ਨੇ ਕਿਹਾ- ਜਲਦੀ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਜੱਗੂ ਭਗਵਾਨਪੁਰੀਆ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇਗਾ ਕਿ ਮੁਲਜ਼ਮਾਂ ਕੋਲ ਹਥਿਆਰ ਕਿੱਥੋਂ ਆਉਂਦੇ ਸਨ।