ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਪੁਲਿਸ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਛੇ ਹਥਿਆਰ ਤੇ ਗੋਲੀਆਂ ਬਰਾਮਦ

ਜਲੰਧਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਨੂੰ ਐਨਕਾਊਂਟਰ ਵਿੱਚ ਕਾਬੂ ਕਰ ਲਿਆ ਹੈ। ਇਸ ਐਨਕਾਊਂਟਰ ਵਿੱਚ ਗੁਰਗੇ ਨੂੰ ਗੋਲੀ ਵੀ ਲੱਗੀ ਹੈ। ਸੂਤਰਾਂ ਮੁਤਾਬਕ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ 'ਚ ਕਰੀਬ 15 ਗੋਲੀਆਂ ਚਲਾਈਆਂ ਗਈਆਂ ਹਨ। ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਜਲੰਧਰ ‘ਚ ਪੁਲਿਸ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਛੇ ਹਥਿਆਰ ਤੇ ਗੋਲੀਆਂ ਬਰਾਮਦ
ਜਲੰਧਰ ‘ਚ ਪੁਲਿਸ ਐਨਕਾਊਂਟਰ
Follow Us
davinder-kumar-jalandhar
| Updated On: 26 Dec 2024 12:32 PM

ਜਲੰਧਰ ਪੁਲਿਸ ਬਦਮਾਸ਼ਾਂ, ਗੈਂਗਸਟਰਾਂ ਤੇ ਸਮੱਗਲਰਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਜਮਸ਼ੇਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਪੁਲਿਸ ਨੇ ਐਨਕਾਊਂਟਰ ਵਿੱਚ ਕਾਬੂ ਕਰ ਲਿਆ ਹੈ। ਸੂਤਰਾਂ ਮੁਤਾਬਕ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ‘ਚ ਕਰੀਬ 15 ਗੋਲੀਆਂ ਚਲਾਈਆਂ ਗਈਆਂ। ਘਟਨਾ ‘ਚ ਜ਼ਖਮੀ ਹੋਏ ਦੋਸ਼ੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦਰਅਸਲ ਬੀਤੇ ਦਿਨੀਂ ‘ਆਪ’ ਵਰਕਰਾਂ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਮਨਜੀਤ ਸਿੰਘ ਭਾਪਾ ਅਤੇ ਅਮਨਦੀਪ ਬਿੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਦਵਿੰਦਰ ਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪਿਸਤੌਲ ਬਰਾਮਦ ਕਰਨ ਲਈ ਮੌਕੇ ‘ਤੇ ਗਈ। ਜਿੱਥੇ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।

ਜਿਸ ਤੋਂ ਬਾਅਦ ਪੁਲਿਸ ਨੇ ਬਚਾਅ ‘ਚ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਗੁਰਗੇ ਨੂੰ ਗੋਲੀ ਮਾਰ ਦਿੱਤੀ ਅਤੇ ਉਹ ਇਸ ਦੌਰਾਨ ਜ਼ਖਮੀ ਹੋ ਗਿਆ। ਪੁਲਿਸ ਨੇ ਇਸ ਮੁੱਠਭੇੜ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਜਖਮੀ ਮੁਲਜ਼ਮ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਦਿੱਤਾ ਹੈ, ਪੁਲਿਸ ਨੇ ਮੌਕੇ ਤੋਂ 6 ਹਥਿਆਰ, ਗੋਲੀਆਂ ਵੀ ਬਰਾਮਦ ਕੀਤੇ ਹਨ।

ਮੁਕਾਬਲੇ ਵਿੱਚ 15 ਗੋਲੀਆਂ ਚਲਾਈਆਂ- CPਸਵਪਨ ਸ਼ਰਮਾ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਟੀਮ ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕਰਨ ਲਈ ਪੁੱਜੀ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ‘ਚ ਮੁਲਜ਼ਾ ਦੀ ਲੱਤ ‘ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 15 ਗੋਲੀਆਂ ਚਲਾਈਆਂ ਗਈਆਂ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ ਛੇ ਹਥਿਆਰ ਤੇ ਗੋਲੀਆਂ ਸਿੱਕੇ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ, ਹਥਿਆਰਾਂ ਦੇ ਵਪਾਰ ਅਤੇ ਫਿਰੌਤੀ ਦੇ ਰੈਕੇਟ ਨਾਲ ਜੁੜੇ ਹੋਏ ਹਨ।

PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?...
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...