AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਵਿੱਚ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਉਂਟਰ, ਕਈ ਜਿਲ੍ਹਿਆਂ ‘ਚ ਸੀ ਵਾਂਟੇਂਡ, ਗੈਂਗਸਟਰ ਲੱਕੀ ਪਟਿਆਲ ਨਾਲ ਸਨ ਸਬੰਧ

Jalandhar Shahkot Encounter: ਰਿਪੋਰਟਾਂ ਅਨੁਸਾਰ, 28 ਫਰਵਰੀ ਨੂੰ ਮੋਤਾ ਸਿੰਘ ਨਗਰ ਦੇ ਵਰਦਾਨ ਹਸਪਤਾਲ 'ਤੇ ਫਾਈਰਿੰਗ ਹੋਈ ਸੀ। ਇੱਕ ਬਦਮਾਸ਼ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਉਸਨੇ ਲਗਭਗ 3 ਸਕਿੰਟਾਂ ਵਿੱਚ ਚਾਰ ਗੋਲੀਆਂ ਚਲਾਈਆਂ, ਜੋ ਸੈਂਟਰ ਦੇ ਗੇਟ ਵਿੱਚੋਂ ਲੰਘ ਕੇ ਆਰ-ਪਾਰ ਹੋ ਗਈਆਂ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ।

ਜਲੰਧਰ ਵਿੱਚ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਉਂਟਰ, ਕਈ ਜਿਲ੍ਹਿਆਂ 'ਚ ਸੀ ਵਾਂਟੇਂਡ, ਗੈਂਗਸਟਰ ਲੱਕੀ ਪਟਿਆਲ ਨਾਲ ਸਨ ਸਬੰਧ
davinder-kumar-jalandhar
| Updated On: 09 Jul 2026 11:35 AM IST
Share

ਜਲੰਧਰ ਵਿੱਚ, ਪੁਲਿਸ ਨੇ ਸ਼ਹਿਰ ਦੇ ਵਰਦਾਨ ਹਸਪਤਾਲ ਤੇ ਫਾਈਰਿੰਗ ਕਰਨ ਵਾਲੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਉਸਦੀ ਲੱਤ ਵਿੱਚ ਗੋਲੀ ਲੱਗੀ ਹੈ। ਉਹ ਗੈਂਗਸਟਰ ਲੱਕੀ ਪਟਿਆਲਾ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਮੋਹਾਲੀ ਅਤੇ ਮੋਗਾ ਵਿੱਚ ਮੋਸਟ ਵਾਂਟੇਂਡ ਸੀ।ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ, “ਸਾਡੇ ਕੋਲ ਖਾਸ ਜਾਣਕਾਰੀ ਸੀ, ਅਤੇ ਸੀਆਈਏ ਸਟਾਫ ਨੇ ਉਸ ਦੇ ਆਧਾਰ ‘ਤੇ ਨਾਕਾ ਲਗਾਇਆ ਸੀ। ਜਦੋਂ ਪੁਲਿਸ ਟੀਮ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਹ ਆਪਣੀ ਬਾਈਤ ‘ਤੇ ਤੇਜ਼ੀ ਨਾਲ ਇਸ ਪਾਸੇ ਭੱਜ ਕੇ ਆ ਗਿਆ। ਜਦੋਂ ਉਹ ਨੇੜੇ ਆਇਆ ਤਾਂ ਉਸਦੀ ਬਾਈਕ ਫਿਸਲ ਗਈ, ਅਤੇ ਉਸਨੇ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ।”

ਇਸਤੋਂ ਬਾਅਦ ਪੁਲਿਸ ਨੇ ਸੈਲਫ ਡਿਫੈਂਸ ਵਿੱਚ ਗੋਲੀ ਚਲਾਈਤਾਂ ਉਸਨੂੰ ਗੋਲੀ ਲੱਗ ਗਈ। ਇਸਤੋਂ ਬਾਅਦ ਫੌਰਨ ਐਂਬੂਲੈਂਸ ਬੁਲਾਈ ਗਈ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਸਦੀ ਪਛਾਣ ਜੋਧ ਸਿੰਘ ਜੋਧਾ ਵਜੋਂ ਹੋਈ, ਜੋ ਕਿ ਸ਼ਾਹਕੋਟ ਦਾ ਰਹਿਣ ਵਾਲਾ ਹੈ।

ਸੀਸੀਟੀਵੀ ਰਾਹੀਂ ਪਛਾਣ, ਕਈ ਜਿਲ੍ਹਿਆਂ ਚ ਸੀ ਵਾਂਟੇਂਡ

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਜੋਧਾ ਉਹ ਸ਼ਖਸ ਸੀ ਜਿਸਨੇ ਲਗਭਗ 2-3 ਮਹੀਨੇ ਪਹਿਲਾਂ ਜਲੰਧਰ ਦੇ ਵਰਦਾਨ ਹਸਪਤਾਲ ਦੇ ਬਾਹਰ ਗੇਟ ‘ਤੇ ਗੋਲੀਆਂ ਚਲਾਈਆਂ ਸਨ। ਅੱਜ ਉਸ ਤੋਂ ਬਰਾਮਦ ਹੋਇਆ ਹੈਲਮੇਟ ਅਤੇ ਹਥਿਆਰ ਉਹੀ ਸਨ ਜੋ ਉਸਨੇ ਉਸ ਦਿਨ ਘਟਨਾ ਵਿੱਚ ਵਰਤੇ ਸਨ। ਸੀਸੀਟੀਵੀ ਫੁਟੇਜ ਤੋਂ ਇਸਦੀ ਪੁਸ਼ਟੀ ਹੋਈ ਹੈ।ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਜੋਧਾ ਮੋਗਾ ਅਤੇ ਮੋਹਾਲੀ ਪੁਲਿਸ ਨੂੰ ਲੋੜੀਂਦਾ ਹੈ। ਉਸਨੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਅਪਰਾਧ ਕੀਤੇ ਹਨ। ਉਸਨੇ ਵਿਦੇਸ਼ ਵਿੱਚ ਰਹਿਣ ਵਾਲੇ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਗੋਲੀਬਾਰੀ ਕੀਤੀ। ਉਸਦੇ ਹੋਰ ਸਾਥੀਆਂ ਦੀ ਪਛਾਣ ਵੀ ਹੋ ਗਈ ਹੈ। ਹੁਣ, ਉਸਦੇ ਇਲਾਜ ਤੋਂ ਬਾਅਦ, ਅਸੀਂ ਚੰਗੀ ਤਰ੍ਹਾਂ ਨਾਲ ਪੁੱਛਗਿੱਛ ਕਰਾਂਗੇ।

ਘਟਨਾ ਪਿੱਛੇ ਕੈਨੇਡਾ ਬੈਠੇ ਸ਼ਖਸ ਦਾ ਹੱਥ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਧਾ ਨੇ ਮਨੀ ਟ੍ਰੇਲ ਸੰਬੰਧੀ ਕੁਝ ਨਾਵਾਂ ਦਾ ਖੁਲਾਸਾ ਕੀਤਾ ਹੈ, ਜਿਸ ਵਿੱਚ ਪੈਸਾ ਕਿੱਥੇ ਜਾ ਰਿਹਾ ਹੈ ਅਤੇ ਇਸਨੂੰ ਕੌਣ ਸੰਭਾਲਦਾ ਹੈ। ਗੋਲੀਬਾਰੀ ਪਿੱਛੇ ਇੱਕ ਕੈਨੇਡੀਅਨ ਸ਼ਖਸ ਦਾ ਹੱਥ ਹੈ। ਉਸਦਾ ਵਰਦਾਨ ਹਸਪਤਾਲ ਨਾਲ ਕੋਈ ਵਿਵਾਦ ਚੱਲ ਰਿਹਾ ਸੀ ਅਤੇ ਉਸਨੇ ਹੀ ਪੈਸੇ ਦੇ ਕੇ ਫਾਈਰਿੰਗ ਕਰਵਾਈ ਸੀ। ਅਸੀਂ ਉਸਦੇ ਖਿਲਾਫ ਵੀ ਕਾਨੂੰਨੀ ਕਾਰਵਾਈ ਕਰਾਂਗੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੈਨੇਡੀਅਨ ਵਿਅਕਤੀ ਦੀ ਪਛਾਣ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ, ਭਾਵੇਂ ਉਹ ਹਸਪਤਾਲ ਦਾ ਗਾਹਕ ਹੈ ਜਾਂ ਕੁਝ ਹੋਰ। ਵਰਦਾਨ ਹਸਪਤਾਲ ਨੂੰ ਲੱਖਾਂ ਰੁਪਏ ਦੀ ਫਿਰੌਤੀ ਦੀ ਕਾਲ ਆਈ ਸੀ, ਪਰ ਉਸਨੂੰ ਕਿੰਨੀ ਰਕਮ ਮਿਲਣੀ ਸੀ, ਇਸਦੀ ਜਾਂਚ ਕੀਤੀ ਜਾ ਰਹੀ ਹੈ।

ਲੱਕੀ ਪਟਿਆਲ ਸੀ ਹੈਂਡਲਰ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਹ ਵਿਅਕਤੀ ਪੱਕਾ ਅਪਰਾਧੀ ਕਿਸਮ ਦਾ ਸਖਸ ਹੈ ਅਤੇ ਪਹਿਲਾਂ ਵੀ ਕਈ ਅਪਰਾਧ ਕਰ ਚੁੱਕਾ ਹੈ। ਮੁਲਜਮ ਸੰਗਠਿਤ ਅਪਰਾਧ ਨੈੱਟਵਰਕ ਦਾ ਹਿੱਸਾ ਰਿਹਾ ਹੈ। ਵਿਦੇਸ਼ ਵਿੱਚ ਰਹਿਣ ਵਾਲਾ ਗੈਂਗਸਟਰ ਲੱਕੀ ਪਟਿਆਲ ਹੀ ਇਸਨੂੰ ਹੈਂਡਲ ਕਰਦਾ ਸੀ। ਉਸਨੇ ਉਸਦੇ ਇਸ਼ਾਰੇ ‘ਤੇ ਹੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

ਇਸ ਘਟਨਾ ਤੋਂ ਬਾਅਦ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪੁਲਿਸ ਦੀ ਲਾਪਰਵਾਹੀ ਦਾ ਹਵਾਲਾ ਦਿੰਦੇ ਹੋਏ ਏਸੀਪੀ ਮਾਡਲ ਟਾਊਨ ਪਰਮਿੰਦਰ ਸਿੰਘ ਅਤੇ ਮਾਡਲ ਟਾਊਨ ਪੁਲਿਸ ਸਟੇਸ਼ਨ ਦੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਘਟਨਾ ਰਾਤ 9:30 ਵਜੇ ਦੇ ਕਰੀਬ ਵਾਪਰੀ ਸੀ, ਜਿਸ ਵੇਲ੍ਹੇ ਗੋਲੀਬਾਰੀ ਹੋਈ ਤਾਂ ਕੁਝ ਸਟਾਫ ਮੈਂਬਰ ਹਸਪਤਾਲ ਵਿੱਚ ਮੌਜੂਦ ਸਨ।

Follow Us
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...