Jalandhar Rape Case: ਜਲੰਧਰ 'ਚ ਮਹਿਲਾ ਭਾਰਤੀ ਡਾਕ ਕਰਮਚਾਰੀ ਨੂੰ ਅਗਵਾ ਕਰਨ ਦਾ ਮਾਮਲਾ, ਮੈਡੀਕਲ 'ਚ ਬਲਾਤਕਾਰ ਦੀ ਪੁਸ਼ਟੀ | Jalandhar postal worker Kidnapping case confirmation of rape in medical report know full in punjabi Punjabi news - TV9 Punjabi

Jalandhar Rape Case: ਜਲੰਧਰ ‘ਚ ਮਹਿਲਾ ਭਾਰਤੀ ਡਾਕ ਕਰਮਚਾਰੀ ਨੂੰ ਅਗਵਾ ਕਰਨ ਦਾ ਮਾਮਲਾ, ਮੈਡੀਕਲ ‘ਚ ਬਲਾਤਕਾਰ ਦੀ ਪੁਸ਼ਟੀ

Published: 

11 Sep 2024 12:17 PM

Jalandhar Rape Case: ਜਲੰਧਰ ਕਮਿਸ਼ਨਰੇਟ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਸ ਨੇ ਬੀਐੱਨਐੱਸ 127 (6) ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਬਲਵਿੰਦਰ ਸਿੰਘ ਉਰਫ਼ ਬੌਬੀ ਉਰਫ਼ ਬਲਵਿੰਦਰ ਡਾਕੀਆ (29) ਵਾਸੀ ਰਾਮਾਮੰਡੀ ਫ਼ੌਜੀ ਵਾਲੀ ਗਲੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਰਿਮਾਂਡ ਤੇ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਮਾਮਲੇ ਵਿਚ ਉਸ ਤੋਂ ਇਲਾਵਾ ਹੋਰ ਕੌਣ-ਕੌਣ ਸ਼ਾਮਲ ਸੀ।

Jalandhar Rape Case: ਜਲੰਧਰ ਚ ਮਹਿਲਾ ਭਾਰਤੀ ਡਾਕ ਕਰਮਚਾਰੀ ਨੂੰ ਅਗਵਾ ਕਰਨ ਦਾ ਮਾਮਲਾ, ਮੈਡੀਕਲ ਚ ਬਲਾਤਕਾਰ ਦੀ ਪੁਸ਼ਟੀ

ਸੰਕੇਤਕ ਤਸਵੀਰ

Follow Us On

ਜਲੰਧਰ ਤੋਂ ਡਾਕ ਵਿਭਾਗ ਦੀ 20 ਸਾਲਾ ਮਹਿਲਾ ਮੁਲਾਜ਼ਮ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਬਲਾਤਕਾਰ ਦੀ ਧਾਰਾ ਵੀ ਜੋੜ ਦਿੱਤੀ ਹੈ। ਮੈਡੀਕਲ ਰਿਪੋਰਟ ‘ਚ ਬਲਾਤਕਾਰ ਦਾ ਖੁਲਾਸਾ ਹੋਇਆ ਹੈ। ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਮੰਗਲਵਾਰ ਨੂੰ ਮਾਮਲੇ ‘ਚ ਧਾਰਾ ਜੋੜ ਦਿੱਤੀ ਹੈ। ਹੁਣ ਥਾਣਾ ਡਿਵੀਜ਼ਨ ਨੰਬਰ 5 ਦੇ ਅਧਿਕਾਰੀ ਮਾਮਲੇ ਦੀ ਜਾਂਚ ਨਹੀਂ ਕਰਨਗੇ। ਇਸ ਦੀ ਜਾਂਚ ਥਾਣਾ ਡਵੀਜ਼ਨ ਨੰਬਰ-5 ਦੀ ਐਸਐਚਓ ਅਨੂ ਪਾਲਿਆਲ ਵੱਲੋਂ ਕੀਤੀ ਜਾ ਰਹੀ ਹੈ। ਉਹਨਾਂ ਨੇ ਬਲਾਤਕਾਰ ਦੀ ਧਾਰਾ ਜੋੜਨ ਦੀ ਪੁਸ਼ਟੀ ਕੀਤੀ ਹੈ।

ਇਸ ਦੌਰਾਨ ਲੜਕੀ ਦੀ ਹਾਲਤ ਸਥਿਰ ਬਣੀ ਹੋਈ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿੱਚ ਸਿਰਫ ਅਗਵਾ ਦੀ ਧਾਰਾ ਜੋੜੀ ਸੀ ਅਤੇ ਮੈਡੀਕਲ ਜਾਂਚ ਦੀ ਉਡੀਕ ਕੀਤੀ ਜਾ ਰਹੀ ਸੀ। ਦੱਸ ਦਈਏ ਕਿ ਇਹ ਮਾਮਲਾ ਉਸ ਸਮੇਂ ਤੇਜ਼ ਹੋ ਗਿਆ ਜਦੋਂ ਸ਼ਹਿਰ ਦੇ ਕਈ ‘ਆਪ’, ਕਾਂਗਰਸ ਅਤੇ ਭਾਜਪਾ ਨੇਤਾ ਇਕ-ਇਕ ਕਰਕੇ ਸਿਵਲ ਹਸਪਤਾਲ ਪਹੁੰਚਣੇ ਸ਼ੁਰੂ ਹੋ ਗਏ। ਅੱਜ ਯਾਨੀ ਸੋਮਵਾਰ ਦੁਪਹਿਰ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਪੀੜਤਾਂ ਨੂੰ ਮਿਲਣ ਹਸਪਤਾਲ ਪਹੁੰਚੇ। ਆਗੂ ਉਪਰੋਕਤ ਘਟਨਾ ਨੂੰ ਕੋਲਕਾਤਾ ਬਲਾਤਕਾਰ ਕਾਂਡ ਨਾਲ ਜੋੜ ਰਹੇ ਸਨ।

ਅਗਵਾ ਜਬਰ ਜਨਾਹ ਮਾਮਲੇ ‘ਚ ਸਾਥੀ ਮੁਲਾਜ਼ਮ ਗ੍ਰਿਫ਼ਤਾਰ

ਜਲੰਧਰ ਕਮਿਸ਼ਨਰੇਟ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਸ ਨੇ ਬੀਐੱਨਐੱਸ 127 (6) ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਬਲਵਿੰਦਰ ਸਿੰਘ ਉਰਫ਼ ਬੌਬੀ ਉਰਫ਼ ਬਲਵਿੰਦਰ ਡਾਕੀਆ (29) ਵਾਸੀ ਰਾਮਾਮੰਡੀ ਫ਼ੌਜੀ ਵਾਲੀ ਗਲੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ ਰਿਮਾਂਡ ਤੇ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਮਾਮਲੇ ਵਿਚ ਉਸ ਤੋਂ ਇਲਾਵਾ ਹੋਰ ਕੌਣ-ਕੌਣ ਸ਼ਾਮਲ ਸੀ।

ਦੱਸ ਦੇਈਏ ਕਿ ਐਤਵਾਰ ਰਾਤ ਨੂੰ ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਸਮੇਤ ਕਈ ਪਾਰਟੀਆਂ ਦੇ ਆਗੂ ਲੜਕੀ ਦੇ ਪਰਿਵਾਰ ਨੂੰ ਮਿਲਣ ਲਈ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਪਹੁੰਚੇ ਸਨ। ਇਹ ਮਾਮਲਾ ਪੀੜਤਾ ਦੀ ਮਾਤਾ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।

ਪੀੜਤਾ ਦੀ ਮਾਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਕਿਹਾ ਗਿਆ ਹੈ ਕਿ ਉਹਨਾਂ 20 ਸਾਲਾ ਬੇਟੀ ਮੰਗਲਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਗਈ ਹੋਈ ਸੀ। ਪਰ ਉਥੋਂ ਵਾਪਸ ਨਹੀਂ ਪਰਤੀ। ਅਗਲੇ ਦਿਨ ਯਾਨੀ ਬੁੱਧਵਾਰ ਨੂੰ ਉਹਨਾਂ ਨੂੰ ਪੁਲਿਸ ਦਾ ਫ਼ੋਨ ਆਇਆ ਕਿ ਉਹਨਾਂ ਦੀ ਧੀ ਦਿੱਲੀ ਨੇੜੇ ਬੇਹੋਸ਼ ਪਈ ਹੈ।

ਪਰਿਵਾਰ ਨੇ ਤੁਰੰਤ ਦਿੱਲੀ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਉਕਤ ਸਥਾਨ ‘ਤੇ ਜਾਣ ਲਈ ਕਿਹਾ। ਜਿਸ ਤੋਂ ਬਾਅਦ ਲੜਕੀ ਨੂੰ ਦਿੱਲੀ ਰਹਿੰਦੇ ਉਕਤ ਪਰਿਵਾਰ ਦੇ ਰਿਸ਼ਤੇਦਾਰਾਂ ਨੇ ਰਿਸੀਵ ਕੀਤਾ ਅਤੇ ਦਿੱਲੀ ਲੈ ਕੇ ਆਏ ਅਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਸੂਚਨਾ ਜਲੰਧਰ ਪੁਲਸ ਨੂੰ ਦਿੱਤੀ।

ਪਰਿਵਾਰ ਕਿਸੇ ਤਰ੍ਹਾਂ ਬੱਚੀ ਨੂੰ ਆਪਣੇ ਘਰ ਲੈ ਆਇਆ ਅਤੇ ਇਸ ਦੀ ਸੂਚਨਾ ਕਮਿਸ਼ਨਰੇਟ ਪੁਲਿਸ ਨੂੰ ਦਿੱਤੀ। ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Exit mobile version