Punjab Police Action: ਜਲੰਧਰ ਪੁਲਿਸ ਦੀ ਕਾਰਵਾਈ, 2 ਹਫ਼ਤਿਆਂ ‘ਚ 18 ਹਥਿਆਰਾਂ ਸਮੇਤ 17 ਕਾਬੂ | jalandhar Punjab Police Action 17 arrest with weapons know full in punjabi Punjabi news - TV9 Punjabi

Punjab Police Action: ਜਲੰਧਰ ਪੁਲਿਸ ਦੀ ਕਾਰਵਾਈ, 2 ਹਫ਼ਤਿਆਂ ਚ 18 ਹਥਿਆਰਾਂ ਸਮੇਤ 17 ਕਾਬੂ

Updated On: 

22 Sep 2024 16:10 PM

Punjab Police Action: ਫੜੇ ਗਏ ਇਨ੍ਹਾਂ ਮੁਲਜ਼ਮਾਂ ਵਿਰੁੱਧ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਜੋ ਸਮਾਜ ਲਈ ਗੰਭੀਰ ਖਤਰਾ ਬਣ ਰਹੇ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਇਹਨਾਂ ਕੱਟੜ ਅਪਰਾਧੀਆਂ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

Punjab Police Action: ਜਲੰਧਰ ਪੁਲਿਸ ਦੀ ਕਾਰਵਾਈ, 2 ਹਫ਼ਤਿਆਂ ਚ 18 ਹਥਿਆਰਾਂ ਸਮੇਤ 17 ਕਾਬੂ

ਜਲੰਧਰ ਪੁਲਿਸ ਦੀ ਕਾਰਵਾਈ, 2 ਹਫ਼ਤਿਆਂ ਚ 18 ਹਥਿਆਰਾਂ ਸਮੇਤ 17 ਕਾਬੂ

Follow Us On

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਹਫ਼ਤਿਆਂ ਤੋਂ ਚੱਲੇ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (CP) ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ 2 ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਘਿਨਾਉਣੇ ਜ਼ੁਰਮਾਂ ਵਿੱਚ ਸ਼ਾਮਿਲ 17 ਖ਼ਤਰਨਾਕ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿੱਚ ਖਤਰਨਾਕ ਮੁਲਜ਼ਮਾਂ ਕਨੂੰ ਗੁੱਜਰ ਅਤੇ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਅਤੇ ਹੋਰ ਸ਼ਾਮਿਲ ਹਨ। ਫੜੇ ਗਏ ਇਨ੍ਹਾਂ ਮੁਲਜ਼ਮਾਂ ਵਿਰੁੱਧ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਜੋ ਸਮਾਜ ਲਈ ਗੰਭੀਰ ਖਤਰਾ ਬਣ ਰਹੇ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਇਹਨਾਂ ਕੱਟੜ ਅਪਰਾਧੀਆਂ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਰਾਮਦਗੀ ਵਿੱਚ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਨਸ਼ੀਲਾ ਪਦਾਰਥ ਵੀ ਸ਼ਾਮਿਲ ਹੈ, ਜੋ ਕਿ ਕਮਿਸ਼ਨਰੇਟ ਪੁਲਿਸ ਦੇ ਠੋਸ ਯਤਨਾਂ ਦਾ ਨਤੀਜਾ ਹੈ। CP ਸਵਪਨ ਸ਼ਰਮਾ ਨੇ ਕਿਹਾ ਕਿ ਇਕੋ ਨੁਕਾਤੀ ਏਜੰਡਾ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਨੈਕਸਸ ਨੂੰ ਤੋੜਣਾ ਹੈ।

ਸੰਗਠਿਤ ਅਪਰਾਧਾਂ ਵਿਰੁੱਧ ਹੋਵੇਗੀ ਕਾਰਵਾਈ- CP

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (CP) ਨੇ ਦਾਅਵਾ ਕੀਤਾ ਕਿ ਅਪਰਾਧੀਆਂ ਨੂੰ ਨਕੇਲ ਪਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ ਜਿਸ ਦਾ ਨਤੀਜਾ ਜਲਦੀ ਹੀ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਖ਼ਤਰਨਾਕ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਪੰਜਾਬ ਪੁਲਿਸ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਿਭਾਗ ਨੂੰ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਅਪਰਾਧਾਂ ਖਾਸ ਕਰਕੇ ਸੰਗਠਿਤ ਅਪਰਾਧਾਂ ਵਿਰੁੱਧ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version