Road Accident: ਜਲੰਧਰ ‘ਚ ਸੜਕ ਹਾਦਸਾ, ਟਰੱਕ ਦੀ ਚਪੇਟ ਚ ਆਉਣ ਨਾਲ ਕਾਰੋਬਾਰੀ ਦੀ ਮੌਤ

Updated On: 

14 Nov 2024 10:45 AM

ਹਾਦਸਾ ਇੰਨਾ ਭਿਆਨਕ ਸੀ ਕਿ ਸੌਰਵ ਦੇ ਸਰੀਰ ਦੇ ਕਈ ਟੁਕੜੇ ਹੋ ਗਏ ਜਿਨ੍ਹਾਂ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਇਕੱਠਾ ਕਰਕੇ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਦੇਰ ਰਾਤ ਹੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਉਹਨਾਂ ਦੇ ਬਿਆਨਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ।

Road Accident: ਜਲੰਧਰ ਚ ਸੜਕ ਹਾਦਸਾ, ਟਰੱਕ ਦੀ ਚਪੇਟ ਚ ਆਉਣ ਨਾਲ ਕਾਰੋਬਾਰੀ ਦੀ ਮੌਤ
Follow Us On

ਜਲੰਧਰ ਦੇ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਦੇਰ ਰਾਤ ਸ੍ਰੀਨਗਰ ਜਾ ਰਹੇ ਟਰੱਕ ਦੀ ਲਪੇਟ ‘ਚ ਆਉਣ ਨਾਲ ਮੈਡੀਕਲ ਸਟੋਰ ਦੇ ਮਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੌਰਵ ਦੂਆ (42) ਵਾਸੀ ਜਲੰਧਰ ਛਾਉਣੀ ਵਜੋਂ ਹੋਈ ਹੈ। ਜਿਸ ਦੀ ਦੇਰ ਰਾਤ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਥਾਣਾ ਡਵੀਜ਼ਨ ਨੰਬਰ-4 ਦੇ ਐਸਐਚਓ ਹਰਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਰਾਤ ਵਾਪਰਿਆ। ਸੌਰਵ ਪਹਿਲਾਂ ਮਕਦੂਮਪੁਰਾ ਵਿੱਚ ਰਹਿੰਦਾ ਸੀ। ਪਰ ਹੁਣ ਉਹ ਆਪਣੇ ਪਰਿਵਾਰ ਸਮੇਤ ਜਲੰਧਰ ਕੈਂਟ ਵਿੱਚ ਸ਼ਿਫਟ ਹੋ ਗਿਆ ਸੀ। ਉਹ ਪਿਛਲੇ 6 ਮਹੀਨਿਆਂ ਤੋਂ ਉੱਥੇ ਰਹਿ ਰਿਹਾ ਸੀ। ਰਾਤ ਕਰੀਬ 10 ਵਜੇ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਉਕਤ ਥਾਂ ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਐਸ.ਐਚ.ਓ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ।

ਹਾਦਸਾ ਇੰਨਾ ਭਿਆਨਕ ਸੀ ਕਿ ਸੌਰਵ ਦੇ ਸਰੀਰ ਦੇ ਕਈ ਟੁਕੜੇ ਹੋ ਗਏ ਜਿਨ੍ਹਾਂ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਇਕੱਠਾ ਕਰਕੇ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਦੇਰ ਰਾਤ ਹੀ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਉਹਨਾਂ ਦੇ ਬਿਆਨਾਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੌਰਵ ਦੂਆ ਰੋਜ਼ਾਨਾ ਦੀ ਤਰ੍ਹਾਂ ਬੀ.ਆਰ.ਅੰਬੇਦਕਰ (ਨਕੋਦਰ ਚੌਕ) ਤੋਂ ਗੁਰੂ ਨਾਨਕ ਮਿਸ਼ਨ ਚੌਕ ਵੱਲ ਆ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਲਾਂਕਿ ਹਾਦਸੇ ਤੋਂ ਤੁਰੰਤ ਬਾਅਦ ਟਰੱਕ ਚਾਲਕ ਨੇ ਆਪਣਾ ਟਰੱਕ ਉਸੇ ਥਾਂ ‘ਤੇ ਖੜ੍ਹਾ ਕਰ ਦਿੱਤਾ ਸੀ। ਉਸ ਨੂੰ ਆਸ-ਪਾਸ ਦੇ ਲੋਕਾਂ ਨੇ ਕਾਬੂ ਕਰ ਲਿਆ ਅਤੇ ਪੁਲਸ ਦੇ ਪਹੁੰਚਣ ‘ਤੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੁਲੀਸ ਨੇ ਦੇਰ ਰਾਤ ਟਰੱਕ ਨੂੰ ਵੀ ਕਬਜ਼ੇ ਵਿੱਚ ਲੈ ਲਿਆ।

Exit mobile version