ਵੈਸ਼ਨੋ ਦੇਵੀ ਤੋਂ ਸਮੇਂ ਹੋਇਆ ਹਾਦਸਾ, ਮਹਾਰਾਸ਼ਟਰ ਦੇ ਰਹਿਣ ਵਾਲੇ 4 ਲੋਕਾਂ ਦੀ ਹੋਈ ਮੌਤ | jalandhar road accident in Maqsudan 4 people died know full in punjabi Punjabi news - TV9 Punjabi

ਵੈਸ਼ਨੋ ਦੇਵੀ ਤੋਂ ਪਰਤਦੇ ਸਮੇਂ ਹੋਇਆ ਹਾਦਸਾ, ਮਹਾਰਾਸ਼ਟਰ ਦੇ ਰਹਿਣ ਵਾਲੇ 4 ਲੋਕਾਂ ਦੀ ਹੋਈ ਮੌਤ

Updated On: 

06 May 2024 17:03 PM

ਜਲੰਧਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ ਸਾਢੇ ਚਾਰ ਵਜੇ ਵਾਪਰਿਆ। ਜਦੋਂ ਰਾਏਪੁਰ ਅਸਲਪੁਰ ਨੇੜੇ ਹਾਈਵੇਅ ਤੇ ਇੱਕ ਇਨੋਵਾ ਕਾਰ ਅਤੇ ਰਾਮ ਲਾਲ ਦੀ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿੱਚ ਸਵਾਰ ਪਰਿਵਾਰ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਵੈਸ਼ਨੋ ਦੇਵੀ ਤੋਂ ਪਰਤਦੇ ਸਮੇਂ ਹੋਇਆ ਹਾਦਸਾ, ਮਹਾਰਾਸ਼ਟਰ ਦੇ ਰਹਿਣ ਵਾਲੇ 4 ਲੋਕਾਂ ਦੀ ਹੋਈ ਮੌਤ

ਹਾਦਸੇ ਦਾ ਸ਼ਿਕਾਰ ਹੋਈ ਗੱਡੀ

Follow Us On

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 11 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਮੂਲ ਰੂਪ ਤੋਂ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ।

ਇਹ ਹਾਦਸਾ ਸਵੇਰੇ ਕਰੀਬ ਸਾਢੇ ਚਾਰ ਵਜੇ ਵਾਪਰਿਆ। ਜਦੋਂ ਰਾਏਪੁਰ ਅਸਲਪੁਰ ਨੇੜੇ ਹਾਈਵੇਅ ਤੇ ਇੱਕ ਇਨੋਵਾ ਕਾਰ ਅਤੇ ਰਾਮ ਲਾਲ ਦੀ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿੱਚ ਸਵਾਰ ਪਰਿਵਾਰ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਹਾਦਸਾ ਵਿੱਚ 4 ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਾਸੀ ਗਾਨੂ ਰਾਮ ਲਾਲ (59), ਉਸ ਦਾ ਪੁੱਤਰ ਲੋਕੇਸ਼ ਕੁਮਾਰ (33), ਨੂੰਹ ਅਨੀਸ਼ਾ (27) ਅਤੇ ਪੋਤੀ 11 ਸਾਲਾ ਨਿਹਾਰਿਕਾ ਅਤੇ ਦੋ ਹੋਰ ਰਿਸ਼ਤੇਦਾਰ ਇਕ ਆਈ. 10 (ਗ੍ਰੈਂਡ) ਕਾਰ ਤਿੰਨ ਦਿਨ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ‘ਚ ਗਏ ਸਨ।

ਸਵੇਰੇ ਸਾਰਿਆਂ ਨੇ ਜਲੰਧਰ ਪਰਤਣਾ ਸੀ। ਰਾਮ ਲਾਲ ਦੀ ਕਾਰ ਜਲੰਧਰ ਜੰਮੂ ਹਾਈਵੇ ‘ਤੇ ਸੀ ਅਤੇ ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਸਨ। ਜਦੋਂ ਰਾਏਪੁਰ ਰਸੂਲਪੁਰ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਉਹਨਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਬੇਕਾਬੂ ਹੋਈ ਕਾਰ

ਘਟਨਾ ਦੇ ਸਮੇਂ ਲੋਕੇਸ਼ ਕਾਰ ਚਲਾ ਰਿਹਾ ਸੀ। ਇਸ ਦੌਰਾਨ ਉਹਨਾਂ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ ਅਤੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ। ਇਸ ਦੇ ਨਾਲ ਹੀ ਇਨੋਵਾ ਗੱਡੀ ਘਟਨਾ ਵਾਲੀ ਥਾਂ ‘ਤੇ ਟੋਏ ‘ਚ ਜਾ ਡਿੱਗੀ ਪਰ ਉਸ ਦਾ ਕੋਈ ਨੁਕਸਾਨ ਨਹੀਂ ਹੋਇਆ। ਮੁਲਜ਼ਮ ਪੀੜਤਾਂ ਦਾ ਇਲਾਜ ਕਰਵਾਉਣ ਦੀ ਬਜਾਏ ਆਪਣੀ ਗੱਡੀ ਵਿੱਚ ਹੀ ਫਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪੂਰਾ ਪਰਿਵਾਰ ਮਾਤਾ ਵੈਸ਼ਨੋ ਦੇ ਦਰਬਾਰ ਵਿੱਚ ਮੱਥਾ ਟੇਕਣ ਆਇਆ ਹੋਇਆ ਸੀ। ਜਿਸ ਤੋਂ ਬਾਅਦ ਉਸ ਨੂੰ ਆਪਣੇ ਘਰ ਪਰਤਣਾ ਪਿਆ। ਮ੍ਰਿਤਕ ਰਾਮ ਲਾਲ ਮਹਾਰਾਸ਼ਟਰ ਦੇ ਕਿਸੇ ਸਰਕਾਰੀ ਵਿਭਾਗ ਤੋਂ ਸੇਵਾਮੁਕਤ ਹੋਇਆ ਹੈ। ਜਦੋਂ ਕਿ ਲੋਕੇਸ਼ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ।

ਲੜਕੀ ਦੀ ਮੌਤ ਤੇ ਹੋਈ ਮੌਤ

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮਕਸੂਦਾ ਦੇ ਪੁਲਿਸ ਅਧਿਕਾਰੀ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਪੁਲਿਸ ਨੂੰ ਸਵੇਰੇ ਪੌਣੇ ਪੰਜ ਵਜੇ ਦੇ ਕਰੀਬ ਦਿੱਤੀ ਗਈ ਸੀ। ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਸ਼ੁਰੂ ਕੀਤਾ ਅਤੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ।

ਪੁਲਿਸ ਨੇ ਸ਼ੁਰਆਤੀ ਜਾਂਚ ਵਿੱਚ ਪਾਇਆ ਹੈ ਕਿ ਮਰਨ ਵਾਲੇ ਲੋਕ ਇੱਕੋਂ ਹੀ ਪਰਿਵਾਰ ਨਾਲ ਸਬੰਧਿਤ ਹਨ। ਫਿਲਹਾਲ ਪੁਲਿਸ ਨੇ ਮਾਮਲੇ ਵਿੱਚ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਹੈ।

Exit mobile version