ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਕਈ ਮਾਮਲਿਆਂ ‘ਚ ਸਨ ਲੋੜੀਂਦੇ

davinder-kumar-jalandhar
Updated On: 

07 Jul 2025 08:59 AM IST

Jalandhar Police Encounter: ਜਲੰਧਰ ਦੇ ਸ਼ਾਹਕੋਟ ਵਿੱਚ ਪੁਲਿਸ ਅਤੇ ਦੋ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਹੋਇਆ। ਗੈਂਗਸਟਰ ਨਸ਼ੇ ਸਪਲਾਈ ਕਰ ਰਹੇ ਸਨ ਜਿਸ ਦੌਰਾਨ ਪੁਲਿਸ ਨਾਲ ਟੱਕਰ ਹੋਈ। ਦੋਨੋਂ ਗੈਂਗਸਟਰ ਜ਼ਖਮੀ ਹੋਏ ਅਤੇ ਗ੍ਰਿਫਤਾਰ ਕੀਤੇ ਗਏ। ਪੁਲਿਸ ਨੇ ਨਸ਼ੇ ਅਤੇ ਹਥਿਆਰ ਬਰਾਮਦ ਕੀਤੇ। ਦੋਨੋਂ ਗੈਂਗਸਟਰ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਕਈ ਮਾਮਲਿਆਂ ਚ ਸਨ ਲੋੜੀਂਦੇ
Follow Us On

ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ ਦੋ ਬਦਮਾਸ਼ਾਂ ਦਾ ਐਨਕਾਉਂਟਰ ਕਰ ਦਿੱਤਾ। ਇਹ ਸਾਰੀ ਘਟਨਾ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਖੇਤਰ ਵਿੱਚ ਪੁਲਿਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਹੋਈ ਹੈ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਦੋਸ਼ੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।

ਪੁਲਿਸ ਮੁਤਾਬਕ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਦੋਸ਼ੀ ਗੋਲੀਆਂ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਦੋਵੇਂ ਕਈ ਮਾਮਲਿਆਂ ‘ਚ ਸਨ ਲੋੜੀਂਦਾ

ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਦੋਸ਼ੀ ਕਿਹੜੇ ਅਪਰਾਧ ਕਰਨ ਦੀ ਸਾਜ਼ਿਸ਼ ਬਣਾ ਰਹੇ ਸਨ। ਪੰਜਾਬ ਇੱਕ ਸਰੱਹਦੀ ਸੂਬਾ ਹੈ। ਜਿਸ ਕਾਰਨ ਅੱਤਵਾਦ, ਗੈਂਗਸਟਰਾਂ ਦੀਆਂ ਕਈ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਇਸ ਦੇ ਖਾਤਮੇ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।