ਜਲੰਧਰ ‘ਚ ਸੋਸ਼ਲ ਮੀਡੀਆ “ਇੰਫਲੁਐਂਸਰ” ਕੁੜੀ ‘ਤੇ ਹਮਲਾ, ਆਈਆਂ ਗੰਭੀਰ ਸੱਟਾਂ

Updated On: 

24 Dec 2023 14:32 PM

ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਔਰਤ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜੋਤੀ ਨੇ ਦੱਸਿਆ ਕਿ 8 ਦੋਸ਼ੀ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਜਿਵੇਂ ਹੀ ਮੁਲਜ਼ਮ ਉੱਥੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਬਾਈਕ ਨੂੰ ਉਸ ਦੀ ਬਾਈਕ ਨਾਲ ਟੱਕਰ ਮਾਰ ਦਿੱਤੀ। ਜਦ ਵਿਰੋਧ ਕੀਤਾ ਤਾਂ ਸਾਰੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ਤੇ ਹਮਲਾ ਕਰ ਦਿੱਤਾ।

ਜਲੰਧਰ ਚ ਸੋਸ਼ਲ ਮੀਡੀਆ ਇੰਫਲੁਐਂਸਰ ਕੁੜੀ ਤੇ ਹਮਲਾ, ਆਈਆਂ ਗੰਭੀਰ ਸੱਟਾਂ
Follow Us On

ਜਲੰਧਰ (Jalandhar) ‘ਚ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਔਰਤ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਰਾਜਬੀਰ ਕੌਰ ਉਰਫ ਜੋਤੀ ਆਪਣੇ ਭਰਾ ਨਾਲ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਮੁਲਜ਼ਮਾਂ ਨੇ ਲੈਦਰ ਕੰਪਲੈਕਸ ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿੱਤਾ। ਜੋਤੀ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ। ਦੇਰ ਰਾਤ ਜੋਤੀ ਅਤੇ ਉਸ ਦਾ ਭਰਾ ਇਲਾਜ ਲਈ ਸਿਵਲ ਹਸਪਤਾਲ ਪੁੱਜੇ। ਪੀੜਤ ਜੋਤੀ ਦਾ ਇਲਜ਼ਾਮ ਹੈ ਕਿ ਇਹ ਹਮਲਾ ਉਸ ਦੇ ਰਿਸ਼ਤੇਦਾਰਾਂ ਨੇ ਕੀਤਾ ਹੈ। ਦੱਸ ਦਈਏ ਕੀ ਜੋਤੀ ਕੌਰ ਸੋਸ਼ਲ ਮੀਡੀਆ ਤੇ ਐਕਟਿਵ ਹੈ।

ਇਸ ਸਬੰਧੀ ਰਾਜਬੀਰ ਕੌਰ ਉਰਫ ਜੋਤੀ ਨੇ ਇਲਜ਼ਾਮ ਲਗਾਏ ਹਨ ਕਿ 8 ਦੋਸ਼ੀ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਜਿਵੇਂ ਹੀ ਮੁਲਜ਼ਮ ਉੱਥੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਬਾਈਕ ਨੂੰ ਉਸ ਦੀ ਬਾਈਕ ਨਾਲ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਜਦੋਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਸਾਰੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ਤੇ ਹਮਲਾ ਕਰ ਦਿੱਤਾ। ਜੋਤੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਹਮਲੇ ਦੌਰਾਨ ਉਸ ਦੇ ਸਿਰ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਭਰਾ-ਭੈਣ ਨੇ ਜੋਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ।

‘ਪੁਰਾਣੀ ਰੰਜਿਸ਼ ਦੇ ਚੱਲਦੇ ਹਮਲਾ’

ਜੋਤੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ ਕਿ ਇਸ ਤੋਂ ਪਹਿਲਾਂ 12 ਦਸੰਬਰ ਨੂੰ ਉਸ ਦੇ ਭਰਾ ਪਰਮਜੀਤ ਸਿੰਘ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ। ਇਹ ਲੜਾਈ ਪਿੰਡ ਸੰਘਲ ਸੋਹਲ ਨੇੜੇ ਹੋਈ। ਇਸ ਸਬੰਧੀ ਸ਼ਿਕਾਇਤ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹਮਲਾਵਰ ਧਿਰ ਨੇ ਉਸ ਸਮੇਂ ਦੋਸ਼ ਲਾਏ ਸਨ, ਪਰ ਉਸ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਸੀ। ਜੋਤੀ ਨੇ ਦੱਸਿਆ ਕਿ ਮੁਲਜ਼ਮ ਕੁੱਟਮਾਰ ਕਰਨ ਵੇਲੇ ਕਹਿ ਰਹੇ ਸਨ ਕਿ ਹੁਣ ਜੋ ਮਰਜ਼ੀ ਕਰੋ, ਅਸੀਂ ਬਦਲਾ ਲੈ ਲਿਆ ਹੈ।

Exit mobile version