ਜਲੰਧਰ ਚ ਪਿਓ ਨੇ ਹੀ ਧੀ ਨਾਲ ਕੀਤਾ ਰੇਪ, ਬਿਮਾਰ ਹੋਣ ਤੇ ਹੋਇਆ ਖੁਲਾਸਾ

Updated On: 

06 May 2024 17:05 PM IST

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਪਿਤਾ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਸਬੰਧੀ ਮੁਲਜ਼ਮ ਮਤਰੇਈ ਧੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਜਿਸ ਕਾਰਨ ਲੜਕੀ ਇਹ ਸਭ ਝੱਲਦੀ ਰਹੀ।ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪੁੱਜੀ ਤਾਂ ਸਭ ਤੋਂ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ਤੋਂ ਲੜਕੀ ਦਾ ਮੈਡੀਕਲ ਕਰਵਾਉਣ ਦੀ ਗੱਲ ਕਹੀ ਗਈ।

ਜਲੰਧਰ ਚ ਪਿਓ ਨੇ ਹੀ ਧੀ ਨਾਲ ਕੀਤਾ ਰੇਪ, ਬਿਮਾਰ ਹੋਣ ਤੇ ਹੋਇਆ ਖੁਲਾਸਾ

ਸੰਕੇਤਕ ਤਸਵੀਰ

Follow Us On
ਜਲੰਧਰ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਤਰੇਏ ਪਿਤਾ ਵੱਲੋਂ ਹੀ ਆਪਣੀ ਹੀ ਧੀ ਨਾਲ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਮਤਰੇਏ ਪਿਤਾ ਖ਼ਿਲਾਫ਼ ਭਾਰਤੀ ਢੰਡ ਸੰਘਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਪਿਤਾ ਨੂੰ ਸਦਰ ਥਾਣਾ ਇਲਾਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ ਸਦਰ ਥਾਣਾ ਅਧੀਨ ਪੈਂਦੇ ਪਿੰਡ ਖੁਸਰੋਪੁਰ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਪਿਤਾ ਨੇ ਆਪਣੀ 14 ਸਾਲ ਦੀ ਧੀ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਸਬੰਧੀ ਮੁਲਜ਼ਮ ਮਤਰੇਈ ਧੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਜਿਸ ਕਾਰਨ ਲੜਕੀ ਇਹ ਸਭ ਝੱਲਦੀ ਰਹੀ। ਪੀੜਤਾ ਦੇ ਬੀਮਾਰ ਹੋਣ ‘ਤੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੇ ਕਰਵਾਇਆ ਮੈਡੀਕਲ

ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਪੁੱਜੀ ਤਾਂ ਸਭ ਤੋਂ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ਤੋਂ ਲੜਕੀ ਦਾ ਮੈਡੀਕਲ ਕਰਵਾਉਣ ਦੀ ਗੱਲ ਕਹੀ ਗਈ। ਮੈਡੀਕਲ ਜਾਂਚ ਵਿੱਚ ਪੁਸ਼ਟੀ ਹੋਈ ਕਿ ਪੀੜਤਾ ਨਾਲ ਕਈ ਮਹੀਨਿਆਂ ਤੱਕ ਬਲਾਤਕਾਰ ਕੀਤਾ ਗਿਆ। ਡਾਕਟਰਾਂ ਦੀ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਲਦ ਹੀ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ।