ਜਲੰਧਰ ਪੱਛਮੀ ‘ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਇੱਕ ਮਹੀਨੇ ਵਿੱਚ ਤੀਸਰੀ ਘਟਨਾ
ਮ੍ਰਿਤਕ ਦੀ ਮਾਂ ਦਾ ਇਲਜ਼ਾਮ ਹੈ ਕਿ ਪਹਿਲਾਂ ਹਮਲਾਵਰਾਂ ਨੇ ਉਸ ਦੇ ਪੁੱਤਰ ਦੀ ਕੁੱਟਮਾਰ ਕਰ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਫਿਰ ਗੱਲ ਕਰਨ ਦੇ ਬਹਾਨੇ ਉਸ ਨੂੰ ਬੁਲਾਇਆ ਅਤੇ ਬਾਅਤ ਵਿੱਚ ਉਸ ਨੂੰ ਲੈ ਗਏ। ਜਿਸ ਤੋਂ ਬਾਅਦ ਪੁੱਤਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਉਨ੍ਹਾਂ ਦੇ ਪੁੱਤਰ ਦੇ ਸਰੀਰ 'ਤੇ ਤਿੰਨ ਥਾਵਾਂ 'ਤੇ ਚਾਕੂ ਮਾਰੇ ਹੋਏ ਸਨ।
ਜਲੰਧਰ ਪੱਛਮੀ ਵਿੱਚ ਅਪਰਾਧ ਦੀਆਂ ਘਟਨਾਵਾਂ ਦਾ ਗ੍ਰਾਫ ਰੁਕਣ ਦਾ ਕੋਈ ਸੰਕੇਤ ਨਹੀਂ ਦੇ ਰਿਹਾ ਹੈ। ਪੱਛਮੀ ਹਲਕੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਇੰਨੀ ਖਰਾਬ ਹੋ ਗਈ ਹੈ ਕਿ ਹੁਣ ਬਾਬੂ ਜਗਜੀਵਨ ਰਾਮ ਚੌਕ ਸਥਿਤ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਇੱਕ ਹੋਰ ਕਤਲ ਦੀ ਘਟਨਾ ਸਾਹਮਣੇ ਆਈ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੱਛਮੀ ਹਲਕੇ ਵਿੱਚ ਇੱਕ ਮਹੀਨੇ ਵਿੱਚ ਇਹ ਤੀਜੀ ਕਤਲ ਦੀ ਘਟਨਾ ਹੈ। ਮ੍ਰਿਤਕ ਦੀ ਪਛਾਣ ਸਚਿਨ ਮਲਹੋਤਰਾ ਵਜੋਂ ਹੋਈ ਹੈ।
ਕਤਲ ਤੋਂ ਪਹਿਲਾਂ ਨੌਜਵਾਨ ਦੀ ਕੀਤੀ ਕੁੱਟਮਾਰ
ਮ੍ਰਿਤਕ ਦੀ ਮਾਂ ਦਾ ਇਲਜ਼ਾਮ ਹੈ ਕਿ ਪਹਿਲਾਂ ਹਮਲਾਵਰਾਂ ਨੇ ਉਸ ਦੇ ਪੁੱਤਰ ਦੀ ਕੁੱਟਮਾਰ ਕਰ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਫਿਰ ਗੱਲ ਕਰਨ ਦੇ ਬਹਾਨੇ ਉਸ ਨੂੰ ਬੁਲਾਇਆ ਅਤੇ ਬਾਅਤ ਵਿੱਚ ਉਸ ਨੂੰ ਲੈ ਗਏ। ਜਿਸ ਤੋਂ ਬਾਅਦ ਪੁੱਤਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਉਨ੍ਹਾਂ ਦੇ ਪੁੱਤਰ ਦੇ ਸਰੀਰ ‘ਤੇ ਤਿੰਨ ਥਾਵਾਂ ‘ਤੇ ਚਾਕੂ ਮਾਰੇ ਹੋਏ ਸਨ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਵਿਆਹਿਆ ਹੋਇਆ ਸੀ। ਉਸ ਦੀ ਦੋ ਸਾਲ ਦੀ ਧੀ ਵੀ ਹੈ।
ਇੱਕ ਮਹੀਨੇ ਵਿੱਚ ਤੀਸਰੀ ਘਟਨਾ
ਇਸ ਘਟਨਾ ਕਾਰਨ ਥਾਣਾ 5 ਦੇ ਇੰਚਾਰਜ ਸਾਹਿਲ ਚੌਧਰੀ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਦਰਅਸਲ, ਇਹ ਇੱਕ ਮਹੀਨੇ ਵਿੱਚ ਤੀਜੀ ਵਾਰ ਹੈ ਜਦੋਂ ਕਿਸੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕੀਤੀ ਗਈ ਹੈ। ਘਟਨਾ ਕਾਰਨ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਅਪਰਾਧ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਦੇ ਨਾਲ ਮੂਸਤੈਦ ਰਹਿੰਦੀ ਹੈ।