ਜੰਡਿਆਲਾ ‘ਚ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ, SAD ਨਾਲ ਸਨ ਸਬੰਧਤ

lalit-sharma
Updated On: 

25 May 2025 22:54 PM

ਇਸ ਘਟਨਾ ਵਿੱਚ ਹਰਜਿੰਦਰ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਅਕਾਲੀ ਆਗੂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਜੰਡਿਆਲਾ ਚ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ, SAD ਨਾਲ ਸਨ ਸਬੰਧਤ
Follow Us On

Jandiala Councilor Murder: ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ ਹਨ। ਅੰਮ੍ਰਿਤਸਰ ਦੇ ਜੰਡਿਆਲਾ ਨਗਰ ਕੌਂਸਲ ਦੇ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਨੂੰ ਐਤਵਾਰ ਦੁਪਹਿਰ ਛੇਹਰਟਾ ਇਲਾਕੇ ਵਿੱਚ ਕੁਝ ਲੋਕਾਂ ਨੇ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਇਸ ਘਟਨਾ ਵਿੱਚ ਹਰਜਿੰਦਰ ਸਿੰਘ ਨੂੰ ਤਿੰਨ ਗੋਲੀਆਂ ਲੱਗੀਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਅਕਾਲੀ ਆਗੂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਹਰਜਿੰਦਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਹਿਲਾਂ ਵੀ ਹੋ ਚੁੱਕਿਆ ਹੈ ਹਮਲਾ

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ 12 ਅਤੇ 13 ਮਈ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਰਜਿੰਦਰ ਸਿੰਘ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ, ਜੋ ਕਿ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਿਆ ਸੀ। ਉਨ੍ਹਾਂ ਨੇ ਇਸ ਬਾਰੇ ਪੁਲਿਸ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕੀਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਨੂੰ ਪਹਿਲਾਂ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਕਿਉਂਕਿ ਉਸਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਸੀ ਅਤੇ ਪੁਲਿਸ ਨੂੰ ਉਨ੍ਹਾਂ ਬਾਰੇ ਸੂਚਿਤ ਕੀਤਾ ਸੀ, ਜਿਸ ਕਾਰਨ ਪਹਿਲਾਂ ਉਸਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਅੱਜ ਉਸਨੂੰ ਛੇਹਰਟਾ ਸਾਹਿਬ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਦਿੱਤੀ ਗਈ।