ਪੰਜਾਬ ਪੁਲਿਸ ਦੇ ਹੌਲਦਾਰ ਨੂੰ ਕਬੱਡੀ ਖਿਡਾਰੀਆਂ ਨੇ ਕੁੱਟ-ਕੁੱਟਕੇ ਉਤਾਰਿਆ ਮੌਤ ਦੇ ਘਾਟ
ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਹੌਲਦਾਰ ਵਜੋਂ ਤਾਇਨਾਤ ਸੀ। ਇਸ ਘਟਨਾ ਨੇ ਬਰਨਾਲਾ ਵਿੱਚ ਸਨਸਨੀ ਮਚਾ ਦਿੱਤੀ ਹੈ। ਇਸ ਘਟਨਾ ਤੋਂ ਪਤਾ ਲੱਗਦਾ ਹੈ ਪੰਜਾਬ ਵਿੱਚ ਹਾਲੇ ਵੀ ਅਪਰਾਧ ਬਹੁਤ ਹੀ ਜ਼ਿਆਦਾ ਹੈ। ਹਾਲਾਂਕਿ ਸਰਕਾਰ ਦਾਅਵਾ ਕਰਦੀ ਹੈ ਸੂਬੇ ਵਿੱਚ ਕ੍ਰਾਈਮ ਅੱਗੇ ਨਾਲੋਂ ਘੱਟ ਹੋਇਆ ਹੈ।
ਪੰਜਾਬ ਨਿਊਜ। ਪੰਜਾਬ ਦੇ ਬਰਨਾਲਾ ਵਿੱਚ ਇੱਕ ਪੰਜਾਬ ਪੁਲਿਸ (Punjab Police) ਦੇ ਹੌਲਦਾਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਐਤਵਾਰ ਦੇਰ ਰਾਤ ਵਾਪਰੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ 25 ਏਕੜ ਰਕਬੇ ਵਿੱਚ ਬਣੇ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਮੁਲਾਜ਼ਮਾਂ ਵਿਚਾਲੇ ਝਗੜਾ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਜਦੋਂ ਰੈਸਟੋਰੈਂਟ ਵਿੱਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀ (Kabaddi player) ਪੁਲਿਸ ਦੀ ਗੱਡੀ ਵਿੱਚ ਬੈਠਣ ਲੱਗੇ ਤਾਂ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਝੜਪ ਵੀ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰ ਦਿੱਤੀ। ਉਸ ਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਘਟਨਾ ਨੇ ਮਚਾਈ ਬਰਨਾਲਾ ‘ਚ ਸਨਸਨੀ
ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਹੌਲਦਾਰ ਵਜੋਂ ਤਾਇਨਾਤ ਸੀ। ਇਸ ਘਟਨਾ ਨੇ ਬਰਨਾਲਾ ਵਿੱਚ ਸਨਸਨੀ ਮਚਾ ਦਿੱਤੀ ਹੈ।