ਕਪੂਰਥਲਾ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਜੇਲ੍ਹ ਤੋਂ ਜ਼ਮਾਨਤ ਤੇ ਆਇਆ ਸੀ ਬਾਹਰ
ਥਾਣਾ ਸਤਨਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਚ ਲਿਆ। ਪੁਲਿਸ ਨੇ ਸਰਕਾਰੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਚ ਭੇਜ ਦਿੱਤਾ ਹੈ। ਮੁਲਜ਼ਮਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।

ਕਪੂਰਥਲਾ ਦੇ ਫਗਵਾੜਾ ‘ਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਨਵਜੋਤ ਕੁਮਾਰ ਪੁੱਤਰ ਦਿਲਬਾਗ ਰਾਜ ਵਾਸੀ ਪਿੰਡ ਗੰਢਵਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਵਜੋਤ ਜ਼ਮਾਨਤ ਤੇ ਕੁੱਝ ਦਿਨ ਪਹਿਲਾਂ ਹੀ ਬਾਹਰ ਆਇਆ ਸੀ। ਕਿਸੇ ਕੰਮ ਲਈ ਉਹ ਸਕੂਟੀ ਤੇ ਸਵਾਰ ਹੋ ਕੇ ਜਾ ਰਿਹਾ ਸੀ, ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਤੇ ਹਮਲਾ ਕਰ ਦਿੱਤਾ।
ਥਾਣਾ ਸਤਨਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਪੁਲਿਸ ਟੀਮ ਦੇ ਨਾਲ ਮੌਕੇ ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ‘ਚ ਲਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਹੈ। ਮੁਲਜ਼ਮਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹੈਲਮੇਟ ਪਾ ਰੱਖਿਆ ਸੀ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਮਾਮਲਾ ਪੁਰਾਣੀ ਰੰਜ਼ਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਸਰਕਾਰੀ ਹਸਪਤਾਲ ‘ਚ ਐਮਰਜੈਂਸੀ ਡਿਊਟੀ ‘ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਥਾਣਾ ਸਤਨਾਮਪੁਰਾ ਦੇ ਏਐਸਆਈ ਮਨਜੀਤ ਸਿੰਘ ਨੇ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਲਿਆਂਦਾ ਗਿਆ। ਪੁਲਿਸ ਮੁਤਾਬਕ ਉਸ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। ਪੁਲਿਸ ਦੁਆਰਾ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।