ਸਰਕਾਰੀ ਅਧਿਕਾਰੀ 'ਤੇ ਵਿਜੀਲੈਂਸ ਦੀ ਕਾਰਵਾਈ, ਲੱਖ ਰੂਪਏ ਦੀ ਰਿਸ਼ਵਤ ਸਾਮਲੇ 'ਚ SDO ਗ੍ਰਿਫ਼ਤਾਰ | kapurthala sdo arrested by vigilance bureau on one lakh rupees bribe case know full detail in punjabi Punjabi news - TV9 Punjabi

ਸਰਕਾਰੀ ਅਧਿਕਾਰੀ ‘ਤੇ ਵਿਜੀਲੈਂਸ ਦੀ ਕਾਰਵਾਈ, ਲੱਖ ਰੂਪਏ ਦੀ ਰਿਸ਼ਵਤ ਸਾਮਲੇ ‘ਚ SDO ਗ੍ਰਿਫ਼ਤਾਰ

Published: 

22 Dec 2023 14:11 PM

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕਪੂਰਥਲਾ ਦੇ ਐੱਸਡੀਓ ਅਗਮਜੋਤ ਸਿੰਘ ਤੇ ਹੈਲਪਰ ਮਨਜੀਤ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਸਿਵਲ ਠੇਕੇਦਾਰ ਜਤਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਇੱਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੇ ਕਾਰਵਾਈ ਕੀਤੀ ਗਈ।

ਸਰਕਾਰੀ ਅਧਿਕਾਰੀ ਤੇ ਵਿਜੀਲੈਂਸ ਦੀ ਕਾਰਵਾਈ, ਲੱਖ ਰੂਪਏ ਦੀ ਰਿਸ਼ਵਤ ਸਾਮਲੇ ਚ SDO ਗ੍ਰਿਫ਼ਤਾਰ
Follow Us On

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕਪੂਰਥਲਾ (Kapurthala) ਦੇ ਐੱਸਡੀਓ ਅਗਮਜੋਤ ਸਿੰਘ ਤੇ ਹੈਲਪਰ ਮਨਜੀਤ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਸਿਵਲ ਠੇਕੇਦਾਰ ਜਤਿੰਦਰ ਸਿੰਘ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੀ ਪੜਤਾਲ ਉਪਰੰਤ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਠੇਕੇਦਾਰ ਜਤਿੰਦਰ ਸਿੰਘ ਜੋ ਕੀ ਪਟਿਆਲਾ (Patiala) ਦੇ ਰਹਿਣ ਵਾਲੇ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਦੀ ਪੜਤਾਲ ਉਪਰੰਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੇ ਪੀ.ਟੀ.ਯੂ. ਕਪੂਰਥਲਾ ਵਿੱਚ ਦੋ ਕੰਮ ਅਲਾਟ ਕੀਤੇ ਗਏ ਸਨ।

ਦੱਸ ਦਈਏ ਇੱਕ ਕੰਮ ਵਿੱਚ ਦੇਰੀ ਕਰਨ ਲਈ ਉਕਤ ਦੋਸ਼ੀ ਅਧਿਕਾਰੀ ਨੇ ਉਸ ਦੀ ਫਰਮ ਨੂੰ 2,49,824 ਰੁਪਏ ਜੁਰਮਾਨਾ ਕੀਤਾ ਸੀ। ਇਸ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਜੁਰਮਾਨੇ ‘ਚੋਂ 1,59,951 ਰੁਪਏ ਕਢਵਾ ਲਏ ਅਤੇ ਮੁਲਜ਼ਮ ਐੱਸਡੀਓ ਤੇ ਉਸ ਦੇ ਫਿੱਟਰ ਹੈਲਪਰ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਉਸ ਤੇ ਕਾਰਵਾਈ ਕੀਤੀ ਜਾਵੇਗੀ।

ਰਿਸ਼ਵਤ ਦੀ ਕੀਤੀ ਸੀ ਮੰਗ

ਮਾਮਲੇ ਦੀ ਜਾਣਕਾਰੀ ਦਿੰਦਿਆਂ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ 1,59,951 ਰੁਪਏ ਦੀ ਰਾਸ਼ੀ ਵਿਭਾਗ ਕੋਲ ਜਮ੍ਹਾ ਕਰਵਾ ਦਿੱਤੀ। ਇਸ ਦੌਰਾਨ ਸ਼ਿਕਾਇਤਕਰਤਾ ਠੇਕੇਦਾਰ ਨੇ ਰਿਸ਼ਵਤ ਦੀ ਰਕਮ ਦੀ ਮੰਗ ਸਬੰਧੀ ਮੁਲਜ਼ਮਾਂ ਨਾਲ ਗੱਲਬਾਤ ਰਿਕਾਰਡ ਕੀਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ। ਇਸ ‘ਚ ਐੱਸਡੀਓ ਅਤੇ ਫਿੱਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਮੰਗਣ ਦੇ ਇਲਜ਼ਾਮ ‘ਚ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

Exit mobile version