AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਆਹੁਤਾ ਗਰਲਫਰੈਂਡ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਗਲੇ ਚ ਫਾਹਾ ਪਾ ਕੇ ਬਣਾਇਆ ਆਖਰੀ VIDEO

Kapurthala Youth Suicide Video: ਵੀਡੀਓ ਵਿੱਚ ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਕਿਹਾ ਕਿ ਰੀਤ ਨਾਮ ਦੀ ਇੱਕ ਕੁੜੀ ਨੇ ਉਸਨੂੰ ਬਹੁਤ ਪਰੇਸ਼ਾਨ ਕੀਤਾ ਹੇ। ਉਸਨੇ ਉਸਨੂੰ ਬਲੈਕਮੇਲ ਕਰਨ ਦੀ ਧਮਕੀ ਦਿੱਤੀ, ਅਤੇ ਉਹ ਤੰਗ ਆ ਗਿਆ ਸੀ, ਇਸ ਲਈ ਉਹ ਖੁਦਕੁਸ਼ੀ ਕਰ ਰਿਹਾ ਸੀ। ਪੁਲਿਸ ਨੇ ਆਰੋਪੀ ਔਰਤ ਖਿਲਾਫ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਿਆਹੁਤਾ ਗਰਲਫਰੈਂਡ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਗਲੇ ਚ ਫਾਹਾ ਪਾ ਕੇ ਬਣਾਇਆ ਆਖਰੀ VIDEO
ਨੌਜਵਾਨ ਨੇ ਕੀਤੀ ਖੁਦਕੁਸ਼ੀ
tv9-punjabi
| Updated On: 12 Mar 2026 12:56 PM IST

ਕਪੂਰਥਲਾ ਵਿੱਚ, ਵਿਆਹੁਤਾ ਗਰਲਫਰੈਂਡ ਦੇ ਧੋਖੇ ਤੋਂ ਤੰਗ ਆ ਕੇ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਔਰਤ ਨੇ ਅਣਵਿਆਹੀ ਦੱਸ ਕੇ ਉਸ ਨਾਲ ਦੋਸਤੀ ਕੀਤੀ। ਜਦੋਂ ਨੌਜਵਾਨ ਨੂੰ ਪਤਾ ਲੱਗਾ, ਤਾਂ ਉਸਨੇ ਉਸ ਖਿਲਾਫ ਰੇਪ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਦਿੱਤੀ ਅਤੇ ਨਾਲ ਹੀ ਉਸਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਨਾਲ ਉਸਨੂੰ ਬਲੈਕਮੇਲ ਵੀ ਕਰਨ ਲੱਗੀ। ਉਹ ਉਸਤੋਂ ਲਗਾਤਾਰ ਪੈਸੇ ਦੀ ਮੰਗ ਕਰ ਰਹੀ ਸੀ। ਜਦੋਂ ਨੌਜਵਾਨ ਨੇ ਇਨਕਾਰ ਕਰ ਦਿੱਤਾ, ਤਾਂ ਔਰਤ ਨੇ ਪੁਲਿਸ ਕੋਲ ਉਸਦੀ ਝੂਠੀ ਸ਼ਿਕਾਇਤ ਦਰਜ ਕਰਵਾ ਦਿੱਤੀ। ਮਰਨ ਤੋਂ ਪਹਿਲਾਂ, ਨੌਜਵਾਨ ਨੇ ਆਪਣੇ ਗਲੇ ਵਿੱਚ ਫਾਹਾ ਪਾ ਕੇ 21 ਸਕਿੰਟ ਦਾ VIDEO ਬਣਾਇਆ।

ਵੀਡੀਓ ਵਿੱਚ ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਕਿਹਾ ਕਿ ਰੀਤ ਨਾਮ ਦੀ ਇੱਕ ਕੁੜੀ ਨੇ ਉਸਨੂੰ ਬਹੁਤ ਪਰੇਸ਼ਾਨ ਕੀਤਾ ਹੇ। ਉਸਨੇ ਉਸਨੂੰ ਬਲੈਕਮੇਲ ਕਰਨ ਦੀ ਧਮਕੀ ਦਿੱਤੀ, ਅਤੇ ਉਹ ਤੰਗ ਆ ਗਿਆ ਸੀ, ਇਸ ਲਈ ਉਹ ਖੁਦਕੁਸ਼ੀ ਕਰ ਰਿਹਾ ਸੀ। ਪੁਲਿਸ ਨੇ ਆਰੋਪੀ ਔਰਤ ਖਿਲਾਫ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਔਰਤ ਨੇ ਵੀ ਨੌਜਵਾਨ ਦੇ ਖਿਲਾਫ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੌਜਵਾਨ ਨੇ ਵੀਡੀਓ ਵਿੱਚ ਦੱਸਿਆ ਖੁਦਕੁਸ਼ੀ ਦਾ ਕਾਰਨ

ਰਿਪੋਰਟਾਂ ਅਨੁਸਾਰ, ਕਪੂਰਥਲਾ ਦੇ ਲਾਹੌਰੀ ਗੇਟ ਇਲਾਕੇ ਦੇ ਰਹਿਣ ਵਾਲੇ ਸੂਰਜ ਨਾਹਰ ਨੇ ਬੁੱਧਵਾਰ ਦੇਰ ਰਾਤ ਘਰ ਵਿੱਚ ਫਾਹਾ ਲੈ ਲਿਆ। ਉਸਨੇ ਬੈੱਡਸ਼ੀਟ ਨਾਲ ਫਾਹਾ ਬਣਾ ਆਪਣੇ ਗਲੇ ਵਿੱਚ ਬੰਨ੍ਹਿਆ ਅਤੇ ਛੱਤ ਵਾਲੇ ਪੱਖੇ ਨਾਲ ਲਟਕ ਗਿਆ। ਜਦੋਂ ਉਸਨੇ ਸਵੇਰੇ ਦਰਵਾਜ਼ਾ ਨਹੀਂ ਖੋਲ੍ਹਿਆ, ਤਾਂ ਉਸਦੇ ਪਰਿਵਾਰ ਨੂੰ ਘਟਨਾ ਦਾ ਪਤਾ ਲੱਗਿਆ। ਉਨ੍ਹਾਂ ਨੇ ਤੁਰੰਤ ਉਸਨੂੰ ਹੇਠਾਂ ਉਤਾਰਿਆ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਜਦੋਂ ਉਨ੍ਹਾਂ ਨੇ ਜਾਂਚ ਕੀਤੀ, ਤਾਂ ਉਨ੍ਹਾਂ ਨੂੰ ਉਸਦੇ ਮੋਬਾਈਲ ਫੋਨ ‘ਤੇ 21 ਸਕਿੰਟ ਦਾ ਵੀਡੀਓ ਮਿਲਿਆ, ਜਿਸ ਵਿੱਚ ਉਸਨੇ ਆਪਣੀ ਖੁਦਕੁਸ਼ੀ ਦਾ ਕਾਰਨ ਦੱਸਿਆ ਸੀ।

ਨੌਜਵਾਨ ਨੇ ਆਪਣੀ ਖੁਦਕੁਸ਼ੀ ਤੋਂ ਪਹਿਲਾਂ ਵੀਡੀਓ ਵਿੱਚ ਕੀ ਕਿਹਾ

ਮ੍ਰਿਤਕ ਨੌਜਵਾਨ ਸੂਰਜ ਨੇ ਵੀਡੀਓ ਵਿੱਚ ਕਿਹਾ, “ਰੀਤ ਨਾਮ ਦੀ ਇੱਕ ਕੁੜੀ ਹੈ ਜਿਸਨੇ ਮੈਨੂੰ ਬਹੁਤ ਪਰੇਸ਼ਾਨ ਕੀਤਾ ਹੈ ਅਤੇ ਉਸਨੇ ਮੇਰੇ ਤੋਂ ਬਹੁਤ ਪੈਸੇ ਲਏ ਹਨ। ਹੁਣ ਉਹ ਮੇਰੇ ਖਿਲਾਫ ਰੇਪ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਰਹੀ ਹੈ। ਮੈਂ ਇਸ ਤੋਂ ਬਹੁਤ ਪਰੇਸ਼ਾਨ ਹਾਂ। ਮੈਂ ਬਹੁਤ ਦੁਖੀ ਹਾਂ, ਇਸ ਲਈ ਮੈਂ ਖੁਦਕੁਸ਼ੀ ਕਰ ਰਿਹਾ ਹਾਂ।” ਉਸਦੇ ਗਲੇ ਵਿੱਚ ਬੈੱਡਸ਼ੀਟ ਤੋਂ ਬਣਿਆ ਫੰਦਾ ਲਟਕਿਆਂ ਹੋਇਆ ਦਿਖਾਈ ਦੇ ਰਿਹਾ ਸੀ। ਨੌਜਵਾਨ ਬੋਲਦੇ ਸਮੇਂ ਰੋ ਵੀ ਰਿਹਾ ਸੀ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...