ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਿੰਡਰਾਵਾਲੇ ਦੇ ਭਤੀਜੇ ਦਾ ਘਰ ‘ਚ ਵੜ ਕੇ ਕਤਲ, CCTV ‘ਚ ਕੈਦ ਹੋਈਆਂ ਤਸਵੀਰਾਂ

Gurdaspur Murder: ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਉਨ੍ਹਾਂ ਦੇ ਸੇਵਕ ਰਮਨਦੀਪ ਸਿੰਘ ਵਾਸੀ ਸਾਲਾਹਪੁਰ ਨੇ ਕੀਤਾ ਸੀ, ਜੋ ਕਿ ਫਿਲਹਾਲ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਉਸ ਨੂੰ ਫੜਨ ਲਈ ਟੀਮਾਂ ਬਣਾ ਦਿੱਤੀਆਂ ਹਨ ਅਤੇ ਉਸ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਭਿੰਡਰਾਵਾਲੇ ਦੇ ਭਤੀਜੇ ਦਾ ਘਰ ‘ਚ ਵੜ ਕੇ ਕਤਲ, CCTV ‘ਚ ਕੈਦ ਹੋਈਆਂ ਤਸਵੀਰਾਂ
Follow Us
avtar-singh
| Updated On: 02 May 2024 13:20 PM

Gurdaspur Murder: ਦਮਦਮੀ ਟਕਸਾਲ ਦੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬੀਤੀ ਰਾਤ ਬਟਾਲਾ ਦੇ ਕਸਬਾ ਘੁਮਾਣ ਨੇੜੇ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ‘ਚ ਕਤਲ ਕਰ ਦਿੱਤਾ ਗਿਆ। ਉਹ 13ਵੇਂ ਮੁਖੀ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਭਤੀਜੇ ਸਨ। ਉਹ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਘਰ ਗੁਰਦੁਆਰਾ ਸਾਹਿਬ ਦੇ ਨੇੜੇ ਸੀ ਜਿੱਥੇ ਦੇਰ ਰਾਤ ਘਰ ਦੇ ਅੰਦਰ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਉਨ੍ਹਾਂ ਦੇ ਸੇਵਕ ਰਮਨਦੀਪ ਸਿੰਘ ਵਾਸੀ ਸਾਲਾਹਪੁਰ ਨੇ ਕੀਤਾ ਸੀ, ਜੋ ਕਿ ਫਿਲਹਾਲ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਉਸ ਨੂੰ ਫੜਨ ਲਈ ਟੀਮਾਂ ਬਣਾ ਦਿੱਤੀਆਂ ਹਨ ਅਤੇ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਤਲ ਕਰਨ ਵਾਲਾ ਨੌਜਵਾਨ ਰਮਨਦੀਪ ਸਿੰਘ ਨਸ਼ੇ ਦਾ ਆਦੀ ਹੋ ਗਿਆ ਸੀ, ਜਿਸ ਕਾਰਨ ਉਸ ਦੇ ਭਰਾ ਬਲਵਿੰਦਰ ਸਿੰਘ ਖਾਲਸਾ ਨੇ ਉਸ ਨੂੰ ਝਿੜਕਿਆ ਸੀ ਅਤੇ ਗੁਰਦੁਆਰੇ ਤੋਂ ਬਾਹਰ ਕੱਢਣ ਦੀਆਂ ਧਮਕੀਆਂ ਦਿੱਤੀਆਂ ਸਨ। ਇਸੇ ਰੰਜਿਸ਼ ਕਾਰਨ ਕਥਿਤ ਦੋਸ਼ੀ ਨੌਜਵਾਨ ਰਮਨਦੀਪ ਸਿੰਘ ਦੇਰ ਰਾਤ ਗੁਰਦੁਆਰਾ ਸਾਹਿਬ ਤੋਂ ਕੁਝ ਦੂਰੀ ‘ਤੇ ਸਥਿਤ ਭਾਈ ਬਲਵਿੰਦਰ ਸਿੰਘ ਦੇ ਘਰ ਗਿਆ, ਜਿੱਥੇ ਭਾਈ ਬਲਵਿੰਦਰ ਸਿੰਘ ਸੁੱਤੇ ਪਏ ਸਨ। ਉਸ ‘ਤੇ ਤੇਜ਼ਧਾਰ ਹਥਿਆਰ (ਤਲਵਾਰ) ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਦੋਸ਼ੀ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜਦਾ ਨਜ਼ਰ ਆ ਰਿਹਾ ਹੈ।

ਦੱਸ ਦੇਈਏ ਕਿ ਦਮਦਮੀ ਟਕਸਾਲ ਇੱਕ ਸਿੱਖ ਜਥੇਬੰਦੀ ਹੈ, ਜਰਨੈਲ ਸਿੰਘ ਭਿੰਡਰਾਂਵਾਲੇ ਇਸ ਸੰਸਥਾ ਦੇ ਮੁਖੀ ਵੀ ਰਹਿ ਚੁੱਕੇ ਹਨ। ਭਿੰਡਰਾਂਵਾਲਾ 6 ਜੂਨ 1984 ਨੂੰ ਹਰਿਮੰਦਰ ਸਾਹਿਬ ਵਿੱਚ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਨ। ਇਸ ਮੁਹਿੰਮ ਵਿੱਚ ਹਰਿਮੰਦਰ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਜਿਸ ਕਾਰਨ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਾਅਦ ਵਿੱਚ ਉਨ੍ਹਾਂ ਦੇ ਹੀ ਸੁਰੱਖਿਆ ਗਾਰਡਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ, ਉਦੋਂ ਤੋਂ ਇਹ ਸੰਸਥਾ ਚੱਲ ਰਹੀ ਹੈ।

JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
Stories