AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਵਿੱਚ ਖਾਲਿਸਤਾਨ ਕਮਾਂਡੋ ਫੋਰਸ ਦੇ ਦੋ ਮੈਂਬਰ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਟਾਰਗੇਟ ਕਿਲਿੰਗ ਦਾ ਬਣਾ ਰਹੇ ਸਨ ਪਲਾਨ

ਡੀਜੀਪੀ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਕੁਝ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਹ ਹੁਣ ਖਾਸ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਸਨ ਅਤੇ ਜ਼ਮੀਨੀ ਕੰਮ ਕਰਨ ਦੇ ਨਾਲ-ਨਾਲ ਆਪਣੇ ਮਾਲਕਾਂ ਨੂੰ ਇਹ ਸਾਰੀ ਜਾਣਕਾਰੀ ਪ੍ਰਦਾਨ ਕਰ ਰਹੇ ਸਨ।

ਲੁਧਿਆਣਾ ਵਿੱਚ ਖਾਲਿਸਤਾਨ ਕਮਾਂਡੋ ਫੋਰਸ ਦੇ ਦੋ ਮੈਂਬਰ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਟਾਰਗੇਟ ਕਿਲਿੰਗ ਦਾ ਬਣਾ ਰਹੇ ਸਨ ਪਲਾਨ
ਗੌਰਵ ਯਾਦਵ, ਡੀਜੀਪੀ ਪੰਜਾਬ
rajinder-arora-ludhiana
| Updated On: 07 Jan 2026 13:20 PM IST
Share

ਲੁਧਿਆਣਾ ਵਿੱਚ ਪੁਲਿਸ ਨੇ ਖਾਲਿਸਤਾਨ ਕਮਾਂਡੋ ਫੋਰਸ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜਮ ਲੁਧਿਆਣਾ ਵਿੱਚ ਸਰਕਾਰੀ ਦਫ਼ਤਰਾਂ ਦੀ ਰੇਕੀ ਕਰ ਰਹੇ ਸਨ ਅਤੇ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਇਹ ਜਾਣਕਾਰੀ ਸਟੇਟ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕੀਤੀ। ਇਸ ਤੋਂ ਬਾਅਦ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਯੂਕੇ ਅਤੇ ਜਰਮਨੀ ਵਿੱਚ ਹੈਂਡਲਰਾਂ ਦੇ ਸੰਪਰਕ ਵਿੱਚ ਸਨ

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਯੂਕੇ ਅਤੇ ਜਰਮਨੀ ਵਿੱਚ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਖਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਹੋਏ ਹਨ ਅਤੇ ਇੱਕ ਕੱਟੜਪੰਥੀ ਵਿਚਾਰਧਾਰਾ ਦੇ ਪਾਲਣ ਕਰਦੇ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ, ਦੋਵਾਂ ਮੁਲਜ਼ਮਾਂ ਨੇ ਲੁਧਿਆਣਾ ਵਿੱਚ ਸਰਕਾਰੀ ਅਤੇ ਮੁੱਖ ਦਫ਼ਤਰਾਂ ਦੀ ਰੇਕੀ ਕਰਨ ਦੀ ਸਾਜ਼ਿਸ਼ ਰਚੀ।

ਐਸਏਐਸ ਨਗਰ ਵਿੱਚ ਐਫਆਈਆਰ ਦਰਜ

ਡੀਜੀਪੀ ਨੇ ਕਿਹਾ ਕਿ ਇਸ ਸਬੰਧ ਵਿੱਚ ਐਸਐਸਓਸੀ ਪੁਲਿਸ ਸਟੇਸ਼ਨ, ਐਸਏਐਸ ਨਗਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਦਿੱਤੀਆਂ ਗਈਆਂ ਹੋਰ ਜ਼ਿੰਮੇਵਾਰੀਆਂ ਦੀ ਜਾਂਚ ਵੀ ਚੱਲ ਰਹੀ ਹੈ।

ਪੁਲਿਸ ਨੇ ਪਹਿਲਾਂ ਹੀ ਵਧਾ ਦਿੱਤੀ ਸੀ ਸਰਕਾਰੀ ਦਫ਼ਤਰਾਂ ਦੀ ਸੁਰੱਖਿਆ

ਲੁਧਿਆਣਾ ਵਿੱਚ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ, ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ। ਅਗਸਤ ਵਿੱਚ ਸਰਕਾਰੀ ਦਫ਼ਤਰਾਂ ‘ਤੇ ਹਮਲੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਹਾਈ ਅਲਰਟ ‘ਤੇ ਸਨ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਇਸਨੂੰ ਰੁਟੀਨ ਐਕਸ਼ਨ ਦੱਸਿਆ ਸੀ। ਉਦੋਂ ਤੋਂ, ਕਈ ਸਰਕਾਰੀ ਦਫ਼ਤਰਾਂ ਦੇ ਬਾਹਰ ਅਜਿਹੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਅੱਤਵਾਦੀ ਸੰਗਠਨਾਂ ਨੇ ਈਮੇਲ ਜਾਂ ਫੋਨ ਰਾਹੀਂ ਸ਼ਹਿਰ ਵਿੱਚ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਸੀ। ਇਸ ਜਾਣਕਾਰੀ ਤੋਂ ਬਾਅਦ, ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਸੀ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਅਜਿਹੀ ਕੋਈ ਈਮੇਲ ਜਾਂ ਫੋਨ ਧਮਕੀ ਮਿਲਣ ਤੋਂ ਇਨਕਾਰ ਕੀਤਾ।

ਦਫ਼ਤਰਾਂ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਦ

ਅਗਸਤ 2024 ਤੋਂ, ਪੁਲਿਸ ਨੇ ਜਗਰਾਉਂ ਪੁਲ, ਡਾਕਘਰ, ਬੀਐਸਐਨਐਲ ਇਮਾਰਤ, ਡੀਆਈਜੀ ਦੀ ਰਿਹਾਇਸ਼, ਸਰਕਟ ਹਾਊਸ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 6, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 5, ਸੀਪੀ ਦਫ਼ਤਰ, ਸਾਹਨੇਵਾਲ ਦੇ ਬਾਹਰ ਐਲੀਵੇਟਿਡ ਰੋਡ, ਖੰਨਾ ਐਸਐਸਪੀ ਦਫ਼ਤਰ ਦੇ ਬਾਹਰ, ਅਤੇ ਹੋਰ ਥਾਵਾਂ ‘ਤੇ ਸਥਾਈ ਸੁਰੱਖਿਆ ਤਾਇਨਾਤ ਕੀਤੀ ਗਈ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...