ਖੰਨਾ ‘ਚ ਝਾੜੀਆਂ ‘ਚੋਂ ਮਿਲੀ ਸੁਰੱਖਿਆ ਗਾਰਡ ਦੀ ਲਾਸ਼, ਮੈਦਾਨ ਵਿੱਚ ਖੇਡਣ ਆਏ ਨੌਜਵਾਨਾਂ ਨੇ ਦੇਖਿਆ
ਖੰਨਾ ਦੇ ਦੋਰਾਹਾ ਇਲਾਕੇ ਵਿੱਚ ਰਾਮਗੜ੍ਹੀਆ ਭਵਨ ਨੇੜੇ ਝਾੜੀਆਂ ਵਿੱਚੋਂ ਇੱਕ ਸੁਰੱਖਿਆ ਗਾਰਡ ਰਣਜੀਤ ਸਿੰਘ ਦੀ ਲਾਸ਼ ਮਿਲੀ ਹੈ। ਮੌਕੇ ਤੋਂ ਇੱਕ ਸਕੂਟੀ ਵੀ ਬਰਾਮਦ ਹੋਈ ਹੈ। ਨੌਜਵਾਨਾਂ ਨੇ ਲਾਸ਼ ਵੇਖ ਕੇ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ। ਪੁਲਿਸ ਸੀਸੀਟੀਵੀ ਫੁਟੇਜ ਤੇ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਦੋਰਾਹਾ ਵਿੱਚ ਰਾਮਗੜ੍ਹੀਆ ਭਵਨ ਨੇੜੇ ਝਾੜੀਆਂ ਵਿੱਚੋਂ ਇੱਕ ਸੁਰੱਖਿਆ ਗਾਰਡ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਮੌਕੇ ਤੋਂ ਇੱਕ ਸਕੂਟੀ ਵੀ ਮਿਲੀ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ਼ਹਿਰ ਦੇ ਜਨਰਲ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮੈਦਾਨ ਵਿੱਚ ਖੇਡਣ ਆਏ ਨੌਜਵਾਨਾਂ ਨੇ ਲਾਸ਼ ਦੇਖੀ
ਜਾਣਕਾਰੀ ਮੁਤਾਬਕ, ਮ੍ਰਿਤਕ ਦੀ ਪਛਾਣ ਪਿੰਡ ਲੰਡਾ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਕੱਦੋਂ ਪਿੰਡ ਦੀ ਇੱਕ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਮੈਦਾਨ ਵਿੱਚ ਖੇਡਣ ਆਏ ਨੌਜਵਾਨ ਨੇ ਲਾਸ਼ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ। ਐਸਐਚਓ ਆਕਾਸ਼ ਦੱਤ ਮੁਤਾਬਕ, ਮ੍ਰਿਤਕ ਨੇ ਸੁਰੱਖਿਆ ਗਾਰਡ ਦੀ ਵਰਦੀ ਪਾਈ ਹੋਈ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਣਜੀਤ ਸਿੰਘ ਝਾੜੀਆਂ ਵਿੱਚ ਕਿਵੇਂ ਪਹੁੰਚਿਆ ਅਤੇ ਉਸ ਦੀ ਮੌਤ ਕਿਵੇਂ ਹੋਈ।
ਪੁਲਿਸ ਸੀਸੀਟੀਵੀ ਫੁਟੇਜ ਦੀ ਕਰ ਰਹੀ ਜਾਂਚ
ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੇ ਮ੍ਰਿਤਕ ਦੇ ਮੋਬਾਈਲ ਦੀ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ