AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Murder: ਅੰਮ੍ਰਿਤਸਰ ਦੇ ਰਾਮਪੁਰਾ ਪਿੰਡ ਤੋਂ ਅਗਵਾ ਹੋਈ ਬੱਚੀ ਦੀ ਦੇਰ ਰਾਤ ਮਿਲੀ ਲਾਸ਼, ਮਤਰੇਈ ਮਾਂ ਨੇ ਕੀਤਾ ਕਤਲ

ਅੰਮ੍ਰਿਤਸਰ ਦੇ ਰਾਮਪੁਰਾ ਪਿੰਡ ਤੋਂ 15 ਮਈ ਨੂੰ ਅਗਵਾ ਹੋਈ ਬੱਚੀ ਦੀ ਦੇਰ ਰਾਤ ਮਿਲੀ ਲਾਸ਼। ਮਤਰੇਈ ਮਾਂ ਨੇ ਕੀਤਾ ਬੱਚੀ ਦਾ ਕਤਲ। ਬੱਚੀ ਦੀ ਲਾਸ਼ ਪਿੰਡ ਦੇ ਛੱਪੜ ਤੋਂ ਬਰਾਮਦ ਹੋਈ ਹੈ।

Murder: ਅੰਮ੍ਰਿਤਸਰ ਦੇ ਰਾਮਪੁਰਾ ਪਿੰਡ ਤੋਂ ਅਗਵਾ ਹੋਈ ਬੱਚੀ ਦੀ ਦੇਰ ਰਾਤ ਮਿਲੀ ਲਾਸ਼, ਮਤਰੇਈ ਮਾਂ ਨੇ ਕੀਤਾ ਕਤਲ
lalit-sharma
| Updated On: 17 May 2023 11:26 AM IST
Share
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 15 ਮਈ ਨੂੰ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਸੀ। ਅਗਵਾ ਕਰਨ ਵਾਲਿਆਂ ਦਾ CCTV ਫੁਟੇਜ (CCTV Footage) ਵੀ ਸਾਹਮਣੇ ਆਇਆ ਸੀ। ਪਰ ਹੁਣ ਖਬਰ ਆਈ ਹੈ ਕਿ ਇਸ ਬੱਚੀ ਦੀ ਮੌਤ ਹੋ ਗਈ ਹੈ। ਪਰ ਬੱਚੀ ਨੂੰ ਮਾਰਨ ਵਾਲਾ ਹੋਰ ਕੋਈ ਨਹੀਂ ਸਗੋਂ ਉਸ ਦੀ ਮਤਰੇਈ ਮਾਂ (Step Mother) ਹੀ ਨਿਕਲੀ ਹੈ।

ਮਾਸੂਮ ਬੱਚੀ ਦੀ ਲਾਸ਼ ਛੱਪੜ ‘ਚੋਂ ਬਰਾਮਦ

ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਰਾਮਪੁਰਾ ਵਿਖੇ ਟਿਊਸ਼ਨ ਲਈ ਗਈ ਲਾਪਤਾ ਹੋਈ ਮਾਸੂਮ ਬੱਚੀ ਦੀ ਲਾਸ਼ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਮਨੀ ਨੇ ਬੱਚੀ ਦਾ ਕਤਲ ਕਰ ਕੇ ਲਾਸ਼ ਛੱਪੜ ‘ਚ ਸੁੱਟ ਦਿੱਤੀ ਸੀ। ਡੀਐਸਪੀ ਪ੍ਰਵੇਸ਼ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਜਦੋਂ ਮੁਲਜ਼ਮ ਔਰਤ ਨੂੰ ਹਿਰਾਸਤ ‘ਚ ਲੈ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਸਾਰੀ ਗੱਲ ਕਬੂਲ ਕਰ ਲਈ। ਬਾਅਦ ‘ਚ ਬੱਚੀ ਦੀ ਲਾਸ਼ ਵੀ ਉਸ ਦੇ ਦੱਸੇ ਹੋਏ ਸਥਾਨ ਤੋਂ ਬਰਾਮਦ ਕਰ ਲਈ ਹੈ।

ਪੀੜਤ ਪਿਤਾ ਨੇ ਦੱਸਿਆ ਦਰਦ

7 ਸਾਲ ਦੀ ਮ੍ਰਿਤਕ ਮਾਸੂਮ ਬੱਚੀ ਅਭਿਰੋਜ ਦੇ ਪੀੜਤ ਪਿਤਾ ਅਜੀਤ ਸਿੰਘ ਨੇ ਦਰਜ ਜਾਹਿਰ ਕਰਦਿਆਂ ਦੱਸਿਆ ਕਿ ਉਹ ਆਪਣੀ ਧੀ ਨਾ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਦੱਸਿਆ ਕਿ 15 ਮਈ ਨੂੰ ਸ਼ਾਮ ਚਾਰ ਵਜੇ ਦੇ ਕਰੀਬ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ 4 ਵਜੇ ਹੀ ਟਿਊਸ਼ਨ ਗਈ ਸੀ। ਉਸ ਨੇ ਤੁਰੰਤ ਆਸ-ਪਾਸ ਆਪਣੀ ਲੜਕੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ, ਪਰ ਉਸ ਦਾ ਕਿਧਰੇ ਵੀ ਪਤਾ ਨਹੀਂ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਥਾਣਾ ਘਰਿੰਡਾ ਵਿਖੇ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਬੱਚੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਦੇ ਹੀ ਪੁਲਿਸ (Police) ਹਰਕਤ ‘ਚ ਆ ਗਈ ਅਤੇ ਅਭਿਰੋਜਪ੍ਰੀਤ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਹਰ ਘਰ ਦੀ ਤਲਾਸ਼ੀ ਲੈ ਰਹੀ ਸੀ। ਲੜਕੀ ਜਿੱਥੇ ਟਿਊਸ਼ਨ ਲਈ ਜਾਂਦੀ ਸੀ, ਉਸ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਗਈ। ਫੁਟੇਜ ‘ਚ ਇੱਕ ਬਾਈਕ ਸਵਾਰ ਲੜਕੀ ਨੂੰ ਉਸ ਰਸਤੇ ‘ਚ ਆਪਣੇ ਨਾਲ ਲੈ ਕੇ ਜਾਂਦਾ ਦਿਖਾਈ ਦੇ ਰਿਹਾ ਹੈ, ਜਿਥੇ ਉਹ ਪੜ੍ਹਾਈ ਲਈ ਜਾਂਦੀ ਸੀ। ਲੜਕੀ ਨੂੰ ਅਗਵਾ ਕਰਨ ਵਾਲੇ ਵਿਅਕਤੀ ‘ਤੇ ਔਰਤ ਨੇ ਆਪਣੇ ਮੂੰਹ ਢਕੇ ਹੋਏ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...