ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖੇਤੀ ਦੀ ਮਿੱਟੀ ਵੇਚਣ ਦਾ ਵਿਰੋਧ, ਕੋਟਕਪੂਰਾ ‘ਚ ਪਤੀ ਨੇ ਪਤਨੀ ਦਾ ਕੀਤਾ ਕਤਲ

ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਇਹਨਾਂ ਦਾ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਦੇ ਚੱਲਦਿਆਂ ਹੀ ਉਸਦੇ ਘਰ ਵਾਲੇ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਖੇਤੀ ਦੀ ਮਿੱਟੀ ਵੇਚਣ ਦਾ ਵਿਰੋਧ, ਕੋਟਕਪੂਰਾ ‘ਚ ਪਤੀ ਨੇ ਪਤਨੀ ਦਾ ਕੀਤਾ ਕਤਲ
Follow Us
sukhjinder-sahota-faridkot
| Updated On: 29 Apr 2025 09:35 AM

ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਜਮੀਨੀ ਵਿਵਾਦ ਦੇ ਚਲਦਿਆਂ ਇੱਕ ਵਿਅਕਤੀ ਨੇ ਆਪਣੀ ਘਰਵਾਲੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਗੱਲ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਿਸ ਮੌਕੇ ‘ਤੇ ਪੁੱਜੀ ਤੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ। ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਉਸ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ।

ਮ੍ਰਿਤਕ ਔਰਤ ਦੀ ਪਹਿਚਾਨ ਗਗਨਦੀਪ ਕੌਰ ਦੇ ਰੂਪ ‘ਚ ਹੋਈ ਤੇ ਇਸ ਮਾਮਲੇ ਵਿੱਚ ਹੁਣ ਉਸ ਦੇ ਪੇਕੇ ਪਰਿਵਾਰ ਦੇ ਬਿਆਨ ਦੇ ਅਧਾਰ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਦੇ ਮੁਤਾਬਕ ਕੋਟਕਪੁਰਾ ਦੇ ਪਿੰਡ ਬਾਹਮਣ ਵਾਲਾ ਦੀ ਰਹਿਣ ਵਾਲੀ ਗਗਨਦੀਪ ਕੌਰ ਦਾ ਵਿਆਹ ਪਿੰਡ ਖਾਰਾ ਦੇ ਜਸਪ੍ਰੀਤ ਸਿੰਘ ਉਰਫ ਸ਼ਕਤੀਮਾਨ ਦੇ ਨਾਲ ਹੋਇਆ ਸੀ ਜੋ ਕਿ ਕਬੱਡੀ ਦਾ ਖਿਡਾਰੀ ਰਿਹਾ ਹੈ। ਇੰਨੀ ਦਿਨੀ ਪਰਿਵਾਰ ਵਿੱਚ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜਸਪ੍ਰੀਤ ਸਿੰਘ ਆਪਣੀ ਜਮੀਨ ਤੋਂ ਮਿੱਟੀ ਨੂੰ ਵੇਚਣਾ ਚਾਹੁੰਦਾ ਸੀ ਜਿਸ ਨੂੰ ਉਸ ਦੀ ਘਰਵਾਲੀ ਰੋਕਦੀ ਸੀ।

ਅੱਜ ਵੀ ਜਿਸ ਵੇਲੇ ਵਿਵਾਦ ਹੋਇਆ ਉਸ ਵੇਲੇ ਵੀ ਉਹ ਖੇਤਾਂ ਵਿੱਚ ਸਨ ਅਤੇ ਵਿਵਾਦ ਦੇ ਦੌਰਾਨ ਹੀ ਜਸਪ੍ਰੀਤ ਸਿੰਘ ਨੇ ਗਗਨਦੀਪ ਕੌਰ ਦਾ ਗੱਲ ਕੁੱਟ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਵਿੱਚ ਮ੍ਰਿਤਕਾ ਦੇ ਭਰਾ ਬਲਤੇਜ ਸਿੰਘ ਨੇ ਇਲਜ਼ਾਮ ਲਾਇਆ ਕਿ ਗਗਨਦੀਪ ਕੌਰ ਦੇ ਘਰਵਾਲੇ ਅਤੇ ਉਸ ਦੇ ਪਰਿਵਾਰ ਵੱਲੋਂ ਉਸ ਦੀ ਭੈਣ ਨੂੰ ਕੋਈ ਖਰਚਾ ਨਹੀਂ ਦਿੱਤਾ ਜਾ ਰਿਹਾ ਸੀ। ਹੁਣ ਉਹ ਬੱਚਿਆਂ ਨੂੰ ਪਾਲਣ ਲਈ ਬੈਂਕ ‘ਚ ਵੀ ਨੌਕਰੀ ਕਰ ਰਹੀ ਸੀ। ਹੁਣ ਸਹੁਰਾ ਪਰਿਵਾਰ ਖੇਤ ਦੀ ਮਿੱਟੀ ਵੇਚ ਰਿਹਾ ਸੀ ਤੇ ਜਦ ਉਸਦੀ ਭੈਣ ਨੇ ਵਿਰੋਧ ਕੀਤਾ। ਇਸ ਦੇ ਚੱਲਦੇ ਉਸ ਦੇ ਘਰਵਾਲੇ ਨੇ ਸਹੁਰਾ ਪਰਿਵਾਰ ਦੀ ਸ਼ਹਿ ‘ਤੇ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਿਸ ਨੇ ਪੂਰੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਇਹਨਾਂ ਦਾ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਦੇ ਚੱਲਦਿਆਂ ਹੀ ਉਸਦੇ ਘਰ ਵਾਲੇ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...