NIA ਨੇ ਅੱਤਵਾਦੀ ਲੰਡਾ ਦੇ ਗਰੁੱਪ ਦਾ ਮੈਂਬਰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ, ਹਥਿਆਰ ਸਪਲਾਈ ਦਾ ਇਲਜ਼ਾਮ | lakhbir landa henchman arrest NIA Madhya Pradesh know full in punjabi Punjabi news - TV9 Punjabi

NIA ਨੇ ਅੱਤਵਾਦੀ ਲੰਡਾ ਦੇ ਗਰੁੱਪ ਦਾ ਮੈਂਬਰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ, ਹਥਿਆਰ ਸਪਲਾਈ ਦਾ ਇਲਜ਼ਾਮ

Updated On: 

19 Jul 2024 12:17 PM

10 ਜੁਲਾਈ, 2023 ਨੂੰ ਐਨਆਈਏ ਨੇ ਖੁਦ ਨੋਟਿਸ ਲਿਆ ਸੀ ਅਤੇ ਇਹ ਮਾਮਲਾ ਦਰਜ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਸਿੰਘ ਨੇ ਪੰਜਾਬ ਅਤੇ ਹੋਰ ਥਾਵਾਂ 'ਤੇ ਹਿੰਸਕ ਕਾਰਵਾਈਆਂ ਕਰਕੇ ਭਾਰਤ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਤਹਿਤ ਵੱਖ-ਵੱਖ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ

NIA ਨੇ ਅੱਤਵਾਦੀ ਲੰਡਾ ਦੇ ਗਰੁੱਪ ਦਾ ਮੈਂਬਰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ, ਹਥਿਆਰ ਸਪਲਾਈ ਦਾ ਇਲਜ਼ਾਮ

ਦੁਬਈ ਤੋਂ ਭਾਰਤ ਲਿਆਂਦਾ ਗਿਆ ਮੋਹਾਲੀ RPG ਹਮਲੇ ਦਾ ਮਾਸਟਰਮਾਈਂਡ ਤਰਸੇਮ ਸੰਧੂ

Follow Us On

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਰਾਣਾ ਭਾਈ ਵਾਸੀ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਉਹ ਗਰੋਹ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਸੀ। NIA ਮਾਮਲੇ ਦੀ ਜਾਂਚ ਕਰ ਰਹੀ ਹੈ।

ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੰਜਾਬ ਵਿੱਚ ਗੈਂਗ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦੇ ਸਨ। ਮੁਲਜ਼ਮਾਂ ਨੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਸਮੇਤ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ। ਇਸ ਤੋਂ ਪਹਿਲਾਂ ਐਨਆਈਏ ਨੇ ਸਾਲ 2023 ਵਿੱਚ ਦਰਜ ਹੋਏ ਮਾਮਲੇ ਵਿੱਚ ਇੱਕ ਮੁਲਜ਼ਮ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੀ ਪਛਾਣ ਲੰਡਾ ਦੇ ਸਾਥੀ ਸਤਨਾਮ ਸਿੰਘ ਸੱਤਾ ਅਤੇ ਇਕ ਹੋਰ ਖਾਲਿਸਤਾਨੀ ਅੱਤਵਾਦੀ ਵਜੋਂ ਹੋਈ ਹੈ।

NIA ਨੇ ਖੁਦ ਮਾਮਲਾ ਕੀਤਾ ਦਰਜ

10 ਜੁਲਾਈ, 2023 ਨੂੰ ਐਨਆਈਏ ਨੇ ਖੁਦ ਨੋਟਿਸ ਲਿਆ ਸੀ ਅਤੇ ਇਹ ਮਾਮਲਾ ਦਰਜ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਬਲਜੀਤ ਸਿੰਘ ਨੇ ਪੰਜਾਬ ਅਤੇ ਹੋਰ ਥਾਵਾਂ ‘ਤੇ ਹਿੰਸਕ ਕਾਰਵਾਈਆਂ ਕਰਕੇ ਭਾਰਤ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਤਹਿਤ ਵੱਖ-ਵੱਖ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੰਨਿਆ ਜਾਂਦਾ ਹੈ ਕਿ ਲੰਡਾ ਅਤੇ ਸੱਤਾ ਦੋਵੇਂ ਵਿਦੇਸ਼ੀ ਧਰਤੀ ਤੋਂ ਭਾਰਤ ਵਿੱਚ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ NIA ਨੇ ਦਾਅਵਾ ਕੀਤਾ ਹੈ ਕਿ NIA ਖਾਲਿਸਤਾਨੀ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।

Exit mobile version