(Photo Credit: tv9hindi.com)
ਜਲੰਧਰ ਨਿਊਜ਼। ਜਲੰਧਰ ਦੇ ਲਾਂਬੜਾ ਦੇ ਪਿੰਡ ਅਠੌਲਾ ਨੇੜੇ ਅਣਪਛਾਤੇ ਹਮਲਾਵਰਾਂ ਨੇ ਇੱਕ ਟਰੈਕਟਰ ਸਵਾਰ ‘ਤੇ ਗੋਲੀਆਂ ਚੱਲਾ ਦਿੱਤੀਆਂ। ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਦਾ ਕਪੂਰਥਲਾ ਚੌਕ ਸਥਿਤ ਜੋਸ਼ੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਘਟਨਾ ਦਾ ਕਾਰਨ ਜਮੀਨੀ ਵਿਵਾਦ
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਵੇਲੇ ਵਾਪਰੀ। ਜਦੋਂ ਕਿਸਾਨ ਟ੍ਰੈਕਟਰ ‘ਤੇ ਸਵਾਰ ਹੋ ਕੇ ਆਪਣੇ ਖੇਤਾਂ ਨੂੰ ਜਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚੱਲਾ ਦਿੱਤੀਆਂ। ਘਟਨਾ ਦਾ ਕਾਰਨ ਜਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ।
ਜ਼ਖਮੀ ਕਿਸਾਨ ਦੀ ਹਾਲਤ ਨਾਜ਼ੁਕ ਬਣੀ
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ 25 ਸਾਲਾ ਕਿਸਾਨ ਗੁਰਮੇਲ ਸਿੰਘ ਦੀ ਮਾਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਮੇਲ ਰੋਜ਼ਾਨਾ ਦੁਪਹਿਰ ਕਰੀਬ ਢਾਈ ਵਜੇ ਤੱਕ ਘਰ ਵਾਪਸ ਆਉਂਦਾ ਹੈ, ਅੱਜ ਜਦੋਂ ਉਹ ਅਰ ਆਇਆ ਤਾਂ ਮੈਨੂੰ ਪਤਾ ਲੱਗਾ ਕਿ ਉਸ ਦੇ ਗੋਲੀਆਂ ਲੱਗੀਆਂ ਹੋਈਆਂ ਸਨ। ਘਟਨਾ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਤੁਰੰਤ ਲਾਂਬੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਕਰੀਬ 2 ਘੰਟੇ ਤੱਕ ਉਸ ਦਾ ਆਪਰੇਸ਼ਨ ਕੀਤਾ ਅਤੇ ਦੋਵੇਂ ਗੋਲੀਆਂ ਕੱਢ ਲਈਆਂ। ਫਿਲਹਾਲ ਜ਼ਖਮੀ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਲਾਂਬੜਾ ਦੇ ਐੱਸਐੱਚਓ ਅਮਨ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।