ਲਾਅ ਦੀ ਵਿਦਿਆਰਥਣ ਨੇ ਹਾਸਟਲ ਦੇ ਕਮਰੇ ‘ਚ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਜਾਰੀ

tv9-punjabi
Published: 

26 Sep 2023 22:26 PM

ਫਰੀਦਕੋਟ 'ਚ ਲਾਅ ਦੀ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਜਾਨ ਗਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਬਹੁਤ ਦੁਖੀ ਹਨ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਬਿਆਨ ਦੇਣ ਤੋਂ ਮਨਾ ਕੀਤਾ ਗਿਆ। ਪੁਲਿਸ ਨੂੰ ਕਮਰੇ ਚੋਂ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਲਾਅ ਦੀ  ਵਿਦਿਆਰਥਣ ਨੇ ਹਾਸਟਲ ਦੇ ਕਮਰੇ ਚ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ਜਾਰੀ

Crime News: ਖੁਦਕੁਸ਼ੀ,

Follow Us On

ਫਰੀਦਕੋਟ ‘ਚ ਲਾਅ ਦੀ ਇੱਕ ਵਿਦਿਆਰਥਣ ਵੱਲੋਂ ਆਪਣੇ ਹੋਸਟਲ ਦੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਫਿਲਹਾਲ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ ਫ਼ਿਰੋਜ਼ਪੁਰ ਦੇ ਪਿੰਡ ਸੇਠਾਂਵਾਲੀ ਦੀ ਰਹਿਣ ਵਾਲੀ ਅਮਨਦੀਪ ਕੌਰ ਵਜੋਂ ਹੋਈ ਹੈ। ਅਮਨਦੀਪ ਕੌਰ ਲਾਅ ਦੇ ਚੌਥੇ ਸਾਲ ਦੀ ਵਿਦਿਆਰਥਣ ਸੀ।

ਮ੍ਰਿਤਕਾ ਦੇ ਪਰਿਵਾਰਕ ਮੈਂਬਰ ਇਸ ਘਟਨਾ ਨੂੰ ਸੁਣ ਕੇ ਸਦਮੇ ਵਿੱਚ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਦੇ ਹਾਲਾਤ ‘ਚ ਨਹੀਂ ਹਨ। ਕਾਲਜ ਪ੍ਰਿੰਸੀਪਲ ਪੰਕਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਅਮਨਦੀਪ ਹਾਸਟਲ ਦੇ ਕਮਰੇ ਚੋਂ ਬਾਹਰ ਨਹੀਂ ਆਈ ਸੀ। ਜਦ ਉਸ ਦੇ ਕਮਰੇ ‘ਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੰਖੇ ਨਾਲ ਲਟਕ ਰਹੀ ਸੀ। ਇਸ ਸਬੰਧੀ ਤੁੰਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਕਰ ਰਹੀ ਮੋਬਾਇਲ ਦੀ ਜਾਂਚ

ਪੁਲਿਸ ਵਿਦਿਆਰਥਣ ਦੇ ਕਮਰੇ ਦੀ ਤਲਾਸ਼ ਲਈ ਹੈ ਪਰ ਉਨ੍ਹਾਂ ਨੂੰ ਵਿਦਿਆਰਥਣ ਦੇ ਕਮਰੇ ‘ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਅਮਨਦੀਪ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਜਾਂ ਨਹੀਂ ਇਹ ਅਜੇ ਤੱਕ ਭੇਦ ਹੀ ਬਣਿਆ ਹੋਇਆ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਲੜਕੀ ਦਾ ਫੋਨ ਜਾਂਚ ਲਈ ਭੇਜ ਦਿੱਤਾ ਹੈ ਤਾਂ ਜੋ ਪੂਰੇ ਮਾਮਲੇ ਦੀ ਗੁੱਥੀ ਨੂੰ ਸੁਲਝਾਇਆ ਜਾ ਸਕੇ।