AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਏਡੀਜੀਪੀ ਜੇਲ੍ਹ ਤਲਬ, ਕੋਰਟ ਨੇ ਕਿਹਾ- 8 ਮਹੀਨੇ ਬਾਅਦ ਵੀ ਕਿਉਂ ਨਹੀਂ ਆਈ ਜਾਂਚ ਰਿਪੋਰਟ , ਆ ਕੇ ਦੱਸੋ

Lawrance Bishnoi: 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ। ਇਸ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਤੇ ਅਸੰਤੁਸ਼ਟੀ ਪ੍ਰਗਟਾਈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਏਡੀਜੀਪੀ ਜੇਲ੍ਹ ਤਲਬ, ਕੋਰਟ ਨੇ ਕਿਹਾ- 8 ਮਹੀਨੇ ਬਾਅਦ ਵੀ ਕਿਉਂ ਨਹੀਂ ਆਈ ਜਾਂਚ ਰਿਪੋਰਟ , ਆ ਕੇ ਦੱਸੋ
kusum-chopra
| Updated On: 16 Oct 2024 17:28 PM IST
Share
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrance Bishnoi) ਦੀ ਇੰਟਰਵਿਊ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਮੰਗਲਵਾਰ ਨੂੰ ਏਡੀਜੀਪੀ ਜੇਲ੍ਹ ਦੀ ਤਰਫ਼ੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ। ਹਾਲਾਂਕਿ ਹਾਈਕੋਰਟ ਨੇ ਇਸ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। ਉਨ੍ਹਾਂ ਨੂੰ ਪੁੱਛਿਆ ਗਿਆ ਕਿ 8 ਮਹੀਨੇ ਬਾਅਦ ਵੀ ਜਾਂਚ ਰਿਪੋਰਟ ਕਿਉਂ ਨਹੀਂ ਆਈ। ਸੁਣਵਾਈ ਸ਼ੁਰੂ ਹੁੰਦੇ ਹੀ ਏਡੀਜੀਪੀ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਤਸਕਰੀ ਅਤੇ ਵਰਤੋਂ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਜਾਂਚ ਕਮੇਟੀ ਨੂੰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕੁਝ ਹੋਰ ਸਮਾਂ ਚਾਹੀਦਾ ਹੈ। ਏਡੀਜੀਪੀ ਨੇ ਏਨਾ ਜਰੂਰ ਕਿਹਾ ਕਿ ਕਮੇਟੀ ਨੂੰ ਪਤਾ ਲੱਗਾ ਹੈ ਕਿ ਲਾਰੈਂਸ ਦਾ ਦੂਜਾ ਇੰਟਰਵਿਊ 26 ਫਰਵਰੀ 2023 ਤੋਂ 17 ਮਾਰਚ 2023 ਦਰਮਿਆਨ ਰਿਕਾਰਡ ਕੀਤਾ ਗਿਆ ਸੀ। ਇਸ ਲਈ ਕਮੇਟੀ ਲਈ ਇੰਟਰਵਿਊ ਦੀ ਰਿਕਾਰਡਿੰਗ ਦੀ ਮਿਤੀ, ਸਮਾਂ ਅਤੇ ਸਥਾਨ ਤੈਅ ਕਰਨਾ ਮੁਸ਼ਕਲ ਨਹੀਂ ਹੋਵੇਗਾ। ਇਸ ਦੇ ਜਵਾਬ ਵਿੱਚ ਹਾਈ ਕੋਰਟ ਨੇ ਕਿਹਾ ਕਿ ਇੰਟਰਵਿਊ ਦੀ ਜਾਂਚ ਲਈ 29 ਮਾਰਚ 2023 ਨੂੰ ਇੱਕ ਕਮੇਟੀ ਬਣਾਈ ਗਈ ਸੀ। ਇੰਟਰਵਿਊ ਦੇ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਸੀ। 8 ਮਹੀਨੇ ਬਾਅਦ ਵੀ ਕਮੇਟੀ ਰਿਪੋਰਟ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਜਾਂਚ ਦੀ ਰਫ਼ਤਾਰ ਤੋਂ ਸੰਤੁਸ਼ਟ ਨਹੀਂ ਹੈ ਅਤੇ ਜਵਾਬ ਚਾਹੁੰਦਾ ਹੈ ਕਿ ਰਿਪੋਰਟ ਪੇਸ਼ ਕਰਨ ਵਿੱਚ ਦੇਰੀ ਕਿਉਂ ਹੋਈ। ਇਸ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਅਗਲੀ ਸੁਣਵਾਈ ਵਿੱਚ ਹਾਈ ਕੋਰਟ ਵਿੱਚ ਪੇਸ਼ ਹੋ ਕੇ ਦੱਸਣ ਕਿ ਜਾਂਚ ਰਿਪੋਰਟ ਵਿੱਚ ਦੇਰੀ ਕਿਉਂ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਅਤੇ ਉਥੋਂ ਫਿਰੌਤੀ ਦੀਆਂ ਕਾਲਾਂ ਕਰਨ ਤੋਂ ਰੋਕਣ ਲਈ ਕੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸੁਣਵਾਈ ਤੋਂ ਬਾਅਦ ਹਾਈਕੋਰਟ ਦੇ ਹੁਕਮ ਦੀ ਕਾਪੀ

ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਸੁਓ ਮੋਟੋ ਆਧਾਰ ‘ਤੇ ਸ਼ੁਰੂ ਕੀਤੀ ਸੀ। 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ। ਇਸ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਤੇ ਅਸੰਤੁਸ਼ਟੀ ਪ੍ਰਗਟਾਈ। ਇਸ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਹ ਇੰਨਾ ਗੰਭੀਰ ਮਾਮਲਾ ਹੋਣ ਦੇ ਬਾਵਜੂਦ 7 ਮਹੀਨਿਆਂ ‘ਚ ਵੀ ਜਾਂਚ ਪੂਰੀ ਨਹੀਂ ਕੀਤੀ ਹੋਈ ਹੈ। ਅਜਿਹੇ ਵਿੱਚ ਹਾਈਕੋਰਟ ਨੇ ਏਡੀਜੀਪੀ ਜੇਲ੍ਹ ਨੂੰ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...