ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਏਡੀਜੀਪੀ ਜੇਲ੍ਹ ਤਲਬ, ਕੋਰਟ ਨੇ ਕਿਹਾ- 8 ਮਹੀਨੇ ਬਾਅਦ ਵੀ ਕਿਉਂ ਨਹੀਂ ਆਈ ਜਾਂਚ ਰਿਪੋਰਟ , ਆ ਕੇ ਦੱਸੋ

kusum-chopra
Updated On: 

16 Oct 2024 17:28 PM

Lawrance Bishnoi: 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ। ਇਸ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਤੇ ਅਸੰਤੁਸ਼ਟੀ ਪ੍ਰਗਟਾਈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੇ ਏਡੀਜੀਪੀ ਜੇਲ੍ਹ ਤਲਬ, ਕੋਰਟ ਨੇ ਕਿਹਾ- 8 ਮਹੀਨੇ ਬਾਅਦ ਵੀ ਕਿਉਂ ਨਹੀਂ ਆਈ ਜਾਂਚ ਰਿਪੋਰਟ , ਆ ਕੇ ਦੱਸੋ
Follow Us On

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrance Bishnoi) ਦੀ ਇੰਟਰਵਿਊ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਮੰਗਲਵਾਰ ਨੂੰ ਏਡੀਜੀਪੀ ਜੇਲ੍ਹ ਦੀ ਤਰਫ਼ੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ। ਹਾਲਾਂਕਿ ਹਾਈਕੋਰਟ ਨੇ ਇਸ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। ਉਨ੍ਹਾਂ ਨੂੰ ਪੁੱਛਿਆ ਗਿਆ ਕਿ 8 ਮਹੀਨੇ ਬਾਅਦ ਵੀ ਜਾਂਚ ਰਿਪੋਰਟ ਕਿਉਂ ਨਹੀਂ ਆਈ।

ਸੁਣਵਾਈ ਸ਼ੁਰੂ ਹੁੰਦੇ ਹੀ ਏਡੀਜੀਪੀ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਤਸਕਰੀ ਅਤੇ ਵਰਤੋਂ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਜਾਂਚ ਕਮੇਟੀ ਨੂੰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕੁਝ ਹੋਰ ਸਮਾਂ ਚਾਹੀਦਾ ਹੈ।

ਏਡੀਜੀਪੀ ਨੇ ਏਨਾ ਜਰੂਰ ਕਿਹਾ ਕਿ ਕਮੇਟੀ ਨੂੰ ਪਤਾ ਲੱਗਾ ਹੈ ਕਿ ਲਾਰੈਂਸ ਦਾ ਦੂਜਾ ਇੰਟਰਵਿਊ 26 ਫਰਵਰੀ 2023 ਤੋਂ 17 ਮਾਰਚ 2023 ਦਰਮਿਆਨ ਰਿਕਾਰਡ ਕੀਤਾ ਗਿਆ ਸੀ। ਇਸ ਲਈ ਕਮੇਟੀ ਲਈ ਇੰਟਰਵਿਊ ਦੀ ਰਿਕਾਰਡਿੰਗ ਦੀ ਮਿਤੀ, ਸਮਾਂ ਅਤੇ ਸਥਾਨ ਤੈਅ ਕਰਨਾ ਮੁਸ਼ਕਲ ਨਹੀਂ ਹੋਵੇਗਾ।

ਇਸ ਦੇ ਜਵਾਬ ਵਿੱਚ ਹਾਈ ਕੋਰਟ ਨੇ ਕਿਹਾ ਕਿ ਇੰਟਰਵਿਊ ਦੀ ਜਾਂਚ ਲਈ 29 ਮਾਰਚ 2023 ਨੂੰ ਇੱਕ ਕਮੇਟੀ ਬਣਾਈ ਗਈ ਸੀ। ਇੰਟਰਵਿਊ ਦੇ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਸੀ। 8 ਮਹੀਨੇ ਬਾਅਦ ਵੀ ਕਮੇਟੀ ਰਿਪੋਰਟ ਪੇਸ਼ ਨਹੀਂ ਕਰ ਸਕੀ। ਹਾਈ ਕੋਰਟ ਜਾਂਚ ਦੀ ਰਫ਼ਤਾਰ ਤੋਂ ਸੰਤੁਸ਼ਟ ਨਹੀਂ ਹੈ ਅਤੇ ਜਵਾਬ ਚਾਹੁੰਦਾ ਹੈ ਕਿ ਰਿਪੋਰਟ ਪੇਸ਼ ਕਰਨ ਵਿੱਚ ਦੇਰੀ ਕਿਉਂ ਹੋਈ।

ਇਸ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਅਗਲੀ ਸੁਣਵਾਈ ਵਿੱਚ ਹਾਈ ਕੋਰਟ ਵਿੱਚ ਪੇਸ਼ ਹੋ ਕੇ ਦੱਸਣ ਕਿ ਜਾਂਚ ਰਿਪੋਰਟ ਵਿੱਚ ਦੇਰੀ ਕਿਉਂ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਅਤੇ ਉਥੋਂ ਫਿਰੌਤੀ ਦੀਆਂ ਕਾਲਾਂ ਕਰਨ ਤੋਂ ਰੋਕਣ ਲਈ ਕੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸੁਣਵਾਈ ਤੋਂ ਬਾਅਦ ਹਾਈਕੋਰਟ ਦੇ ਹੁਕਮ ਦੀ ਕਾਪੀ

ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਸੁਓ ਮੋਟੋ ਆਧਾਰ ‘ਤੇ ਸ਼ੁਰੂ ਕੀਤੀ ਸੀ। 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ।

ਇਸ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਤੇ ਅਸੰਤੁਸ਼ਟੀ ਪ੍ਰਗਟਾਈ। ਇਸ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਹ ਇੰਨਾ ਗੰਭੀਰ ਮਾਮਲਾ ਹੋਣ ਦੇ ਬਾਵਜੂਦ 7 ਮਹੀਨਿਆਂ ‘ਚ ਵੀ ਜਾਂਚ ਪੂਰੀ ਨਹੀਂ ਕੀਤੀ ਹੋਈ ਹੈ। ਅਜਿਹੇ ਵਿੱਚ ਹਾਈਕੋਰਟ ਨੇ ਏਡੀਜੀਪੀ ਜੇਲ੍ਹ ਨੂੰ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।