ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਕਾਰਵਾਈ, DSP ਨੂੰ ਬਰਖ਼ਾਸਤ ਕਰਨ ਦੀ ਸਿਫ਼ਾਰਿਸ਼

Updated On: 

16 Dec 2024 16:22 PM

Lawrence Bishnoi Interview Case: ਪੰਜਾਬ ਸਰਕਾਰ ਦੇ ਏਜੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ 'ਤੇ ਕਾਰਵਾਈ ਕਰਦੇ ਹੋਏ ਬਰਖਾਸਤ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪੱਬਲਿਕ ਸਰਵਿਸਸ ਕਮੀਸ਼ਨ ਨੂੰ ਇਸ ਸਬੰਧ ਚ ਫਾਇਲ ਭੇਜੀ ਹੈ। ਇਹ ਕਾਰਵਾਈ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ।

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਕਾਰਵਾਈ, DSP ਨੂੰ ਬਰਖ਼ਾਸਤ ਕਰਨ ਦੀ ਸਿਫ਼ਾਰਿਸ਼

ਲਾਰੈਂਸ ਬਿਸ਼ਨੋਈ

Follow Us On

Lawrence Bishnoi Interview Case: ਲਾਰੈਂਸ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਰਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਡੀਐਜਪੀ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਨੂੰ ਲੈ ਕੇ ਪੰਜਾਬ ਪੱਲਬਿਕ ਸਵਰਵਿਸ ਕਮੀਸ਼ਨ ਨੂੰ ਫਾਇਲ ਭੇਜ ਦਿੱਤੀ ਹੈ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਅਟੋਰਨੀ ਜਨਰਲ ਨੇ ਹਾਈਕੋਰਟ ‘ਚ ਹੋਈ ਸੁਣਵਾਈ ਦੌਰਾਨ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੇ ਏਜੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇਸ ‘ਤੇ ਕਾਰਵਾਈ ਕਰਦੇ ਹੋਏ ਬਰਖਾਸਤ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪੱਬਲਿਕ ਸਰਵਿਸਸ ਕਮੀਸ਼ਨ ਨੂੰ ਇਸ ਸਬੰਧ ‘ਚ ਫਾਇਲ ਭੇਜੀ ਹੈ। ਇਹ ਕਾਰਵਾਈ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ।

ਐਸਆਈਟੀ ਕਰ ਰਹੀ ਜਾਂਚ

ਐਸਆਈਟੀ ਨੇ ਪਾਇਆ ਕਿ ਵਿਵਾਦਿਤ ਇੰਟਰਵਿਊ ਮਾਰਚ 2023 ਵਿੱਚ ਪ੍ਰਸਾਰਿਤ ਕੀਤੀ ਗਈ ਸੀ। ਇਹ ਵੀਡੀਓ ਕਾਨਫਰੰਸ ਰਾਹੀਂ ਹੋਇਆ, ਜਦੋਂ ਬਿਸ਼ਨੋਈ 3-4 ਸਤੰਬਰ 2022 ਨੂੰ ਸੀਆਈਏ ਖਰੜ ਦੀ ਹਿਰਾਸਤ ਵਿੱਚ ਸੀ। ਉਸ ਸਮੇਂ ਗੁਰਸ਼ੇਰ ਸਿੰਘ ਡੀਐਸਪੀ (ਇਨਵੈਸਟੀਗੇਸ਼ਨ) ਸੀ। ਬਿਸ਼ਨੋਈ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਭੂਮਿਕਾ ਲਈ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਸ਼ੇਰ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼ ਵਾਲੀ ਫਾਈਲ ਅੰਤਿਮ ਮਨਜ਼ੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਮਾਮਲੇ ‘ਚ ਪਹਿਲੀ ਵੱਡੀ ਕਾਰਵਾਈ ਹੋਵੇਗੀ। ਇਸ ਤੋਂ ਪਹਿਲਾਂ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਕੀਤੀ ਗਈ ਸੀ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਦੀ ਅਗਵਾਈ ਵਾਲੀ ਸੂਬਾ ਪੁਲਿਸ ਦੀ ਐਸਆਈਟੀ ਨੇ ਪਾਇਆ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਉਸ ਸਮੇਂ ਲਈ ਗਈ ਸੀ ਜਦੋਂ ਉਹ ਖਰੜ, ਮੋਹਾਲੀ ਵਿੱਚ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਸੀ। ਦੂਜੀ ਇੰਟਰਵਿਊ ਰਾਜਸਥਾਨ ਵਿੱਚ ਹੋਈ। ਐਸਆਈਟੀ ਵੱਲੋਂ ਸੱਤ ਪੁਲੀਸ ਮੁਲਾਜ਼ਮਾਂ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਪਾਏ ਜਾਣ ਤੋਂ ਬਾਅਦ ਮੁਅੱਤਲੀ ਕੀਤੀ ਗਈ ਹੈ।

ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਅੰਨ੍ਹੇਵਾਹ ਗੋਲੀਬਾਰੀ ਕਰਕੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਲਾਰੈਂਸ ਤੇ ਗੋਲਡੀ ਬਰਾੜ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 30 ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

Exit mobile version