Lawrence Bishnoi: ਬਿਸ਼ਨੋਈ ਦੀ ਜੇਲ੍ਹ ‘ਚੋ ਹੋਈ ਇੰਟਰਵਿਓ ਦਾ ਮਾਮਲਾ, 5 ਨੂੰ ਹੋਵੇਗੀ ਸੁਣਵਾਈ | lawrence bishnoi jail interview Case high court CIA High Court know full in punjabi Punjabi news - TV9 Punjabi

Lawrence Bishnoi: ਬਿਸ਼ਨੋਈ ਦੀ ਜੇਲ੍ਹ ਚੋ ਹੋਈ ਇੰਟਰਵਿਊ ਦਾ ਮਾਮਲਾ, 5 ਨੂੰ ਹੋਵੇਗੀ ਸੁਣਵਾਈ

Updated On: 

23 Aug 2024 15:54 PM

Lawrence Bishnoi Interview Case:ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ 'ਚ ਦੋ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਅੱਠ ਮਹੀਨਿਆਂ ਬਾਅਦ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਇਹ ਸੰਭਵ ਨਹੀਂ ਹੈ ਕਿ ਲਾਰੈਂਸ ਦੀ ਪੰਜਾਬ ਜੇਲ੍ਹ ਜਾਂ ਪੁਲਿਸ ਹਿਰਾਸਤ ਵਿੱਚ ਇੰਟਰਵਿਊ ਹੋਈ ਹੋਵੇ।

Lawrence Bishnoi: ਬਿਸ਼ਨੋਈ ਦੀ ਜੇਲ੍ਹ ਚੋ ਹੋਈ ਇੰਟਰਵਿਊ ਦਾ ਮਾਮਲਾ, 5 ਨੂੰ ਹੋਵੇਗੀ ਸੁਣਵਾਈ

ਜੈਮਰ ਦੇ ਸਵਾਲ 'ਤੇ HC ਵੱਲੋਂ CS ਤਲਬ; ਇੱਕ ਮਹੀਨੇ 'ਚ ਪੂਰੀ ਹੋਵੇਗੀ SIT ਜਾਂਚ

Follow Us On

High Court On Lawrence Bishnoi Interview Case: ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ CIA ਖਰੜ ਵਿਖੇ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜਾ ਇੰਟਰਵਿਊ ਰਾਜਸਥਾਨ ਦੇ ਜੈਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਹੋਈ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹਾਈ ਕੋਰਟ ਦੇ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਨੇ ਰਾਜਸਥਾਨ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਨੂੰ ਪ੍ਰਤੀਵਾਦੀ ਬਣਾਇਆ ਹੈ। ਹਾਈ ਕੋਰਟ ਨੇ ਰਾਜਸਥਾਨ ਸਰਕਾਰ ਦੇ ਐਡਵੋਕੇਟ ਜਨਰਲ (AG) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਪਰਕ ਕਰਨ ਦਾ ਹੁਕਮ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।

SIT ਦੀ ਰਿਪੋਰਟ ਚ ਖੁਲਾਸਾ

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ ਵਿਸ਼ੇਸ਼ DGP ਪ੍ਰਬੋਧ ਕੁਮਾਰ, SIT ਮੁਖੀ ਵਜੋਂ, ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਹਿਲੀ ਇੰਟਰਵਿਊ 3 ਅਤੇ 4 ਸਤੰਬਰ 2022 ਨੂੰ ਹੋਈ ਸੀ। ਲਾਰੈਂਸ ਉਸ ਸਮੇਂ CIA ਖਰੜ ਵਿੱਚ ਤਾਇਨਾਤ ਸੀ। ਦੂਜੀ ਇੰਟਰਵਿਊ ਦੇ ਸਮੇਂ ਉਹ ਲਾਰੈਂਸ ਸੈਂਟਰਲ ਜੇਲ੍ਹ ਵਿੱਚ ਸੀ।

ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ‘ਚ ਦੋ ਮੈਂਬਰੀ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਅੱਠ ਮਹੀਨਿਆਂ ਬਾਅਦ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਇਹ ਸੰਭਵ ਨਹੀਂ ਹੈ ਕਿ ਲਾਰੈਂਸ ਦੀ ਪੰਜਾਬ ਜੇਲ੍ਹ ਜਾਂ ਪੁਲਿਸ ਹਿਰਾਸਤ ਵਿੱਚ ਇੰਟਰਵਿਊ ਹੋਈ ਹੋਵੇ। ਡਿਵੀਜ਼ਨ ਬੈਂਚ ਨੇ ਕਿਹਾ ਕਿ ਇਹ ਅਦਾਲਤ ਨੂੰ ਧੋਖਾ ਦੇਣ ਜਾਂ ਅਦਾਲਤੀ ਕਾਰਵਾਈ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ।

ਸਹੀ ਸਮਾਂ ਆਉਣ ‘ਤੇ ਇਸ ਨਾਲ ਨਿਪਟਿਆ ਜਾਵੇਗਾ। HC ਨੇ ਪਿਛਲੇ ਫੈਸਲੇ ਵਿੱਚ ਕਿਹਾ ਸੀ ਕਿ ਬਿਸ਼ਨੋਈ ਦੀ ਇੰਟਰਵਿਊ ਦੇ ਟੈਲੀਕਾਸਟ ਹੋਣ ਤੋਂ ਬਾਅਦ ਸੰਭਵ ਹੈ ਕਿ ਅਪਰਾਧ ਦਾ ਗ੍ਰਾਫ ਵਧਿਆ ਹੈ। ਅਜਿਹੀ ਸਥਿਤੀ ਵਿੱਚ DGP ਨੂੰ ਦੱਸਣਾ ਚਾਹੀਦਾ ਹੈ ਕਿ ਮਾਰਚ ਤੋਂ ਦਸੰਬਰ ਤੱਕ ਦੇ 9 ਮਹੀਨਿਆਂ ਵਿੱਚ ਫਿਰੌਤੀ, ਅਗਵਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੇ ਕਿੰਨੇ ਮਾਮਲੇ ਦਰਜ ਕੀਤੇ ਗਏ ਹਨ।

ਇੰਟਰਵਿਊ ਚ ਲਈ ਸੀ ਜਿੰਮੇਵਾਰੀ

ਜੇਲ੍ਹ ਵਿੱਚੋ ਹੋਇਆ ਬਿਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਬਿਸ਼ਨੋਈ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਸੀ। ਉਸ ਨੇ ਇਲਜ਼ਾਮ ਲਗਾਇਆ ਸੀ ਕਿ ਮੂਸੇਵਾਲਾ ਦਾ ਆਪਣੇ ਕਾਲਜ ਦੇ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਲਈ ਉਸ (ਮੂਸੇਵਾਲਾ) ਦਾ ਕਤਲ ਕਰ ਦਿੱਤਾ। SIT ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ।

Exit mobile version