ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸਕੇ ਬਦਮਾਸ਼ ਨੇ ਮੰਗੀ 5 ਕਰੋੜ ਦੀ ਫਿਰੌਤੀ, ਪਰਚਾ ਦਰਜ
ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਿਸ ਨੇ 351920343654 ਨੰਬਰ 'ਤੇ ਪਿੰਡ ਕੋਕਲਪੁਰ ਨਿਵਾਸੀ ਇਕ ਵਿਅਕਤੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ 'ਚ ਇਕ ਅਣਪਛਾਤੇ ਮੁਲਜ਼ਮ ਖਿਲਾਫ ਧਾਰਾ 387, 506 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਉਕਤ ਵਿਅਕਤੀ ਨੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ।
ਪੰਜਾਬ ਨਿਊਜ। ਗੈਂਗਸਟਰਾਂ ਦੇ ਨਾਂ ‘ਤੇ ਫਿਰੌਤੀ ਮੰਗਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕਪੂਰਥਲਾ ‘ਚ ਖੁਦ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ (Gangster Lawrence Bishnoi) ਦਾ ਭਰਾ ਦੱਸ ਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਫ਼ੋਨ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਗੁਰਵਿੰਦਰ ਸਿੰਘ ਵਾਸੀ ਪਿੰਡ ਕੋਕਲਪੁਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੂੰ ਕੱਲ੍ਹ ਸ਼ਾਮ 7:25 ਵਜੇ ਉਸ ਦੇ ਮੋਬਾਈਲ (ਨੰਬਰ 351920343654) ਤੇ ਕਾਲ ਆਈ।
ਫਿਰੌਤੀ ਨਹੀਂ ਦਿੱਤੀ ਤਾਂ ਗੋਲੀ ਮਾਰ ਦੇਵਾਂਗੇ
ਜਦੋਂ ਫੋਨ ਆਇਆ ਤਾਂ ਫੋਨ ਕਰਨ ਵਾਲੇ ਨੇ ਦੱਸਿਆ ਕਿ ਉਹ ਲਾਰੇਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਹੈ। ਮੁਲਜ਼ਮ ਨੇ ਫਿਰੌਤੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਜੇਕਰ ਫਿਰੌਤੀ ਨਾ ਦਿੱਤੀ ਤਾਂ ਗੋਲੀ ਮਾਰ ਦੇਣਗੇ। ਪੀੜਤ ਨੇ ਕੋਤਵਾਲੀ ਪੁਲਿਸ (Police) ਨੂੰ ਸੂਚਿਤ ਕੀਤਾ।
ਪੰਜਾਬ ਪੁਲਿਸ ਦਾ ਟੈਕਨੀਕਲ ਸੈੱਲ ਕਰ ਰਿਹਾ ਜਾਂਚ
ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਟੈਕਨੀਕਲ ਸੈੱਲ (Technical Cell) ਦੀ ਮਦਦ ਨਾਲ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਾਲ ਕਿੱਥੋਂ ਆਈ ਅਤੇ ਕਿਸ ਨੇ ਕੀਤੀ। ਇੰਨਾ ਹੀ ਨਹੀਂ ਦੋਸ਼ੀਆਂ ਨੇ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਜਿਸ ਕਾਰਨ ਪਰਿਵਾਰ ਵਿੱਚ ਡਰ ਦਾ ਮਾਹੌਲ ਹੈ।