ਲਾਰੈਂਸ ਦਾ ਗੁਰਗਾ ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਕਾਬੂ, ਹਰਿਦੁਆਰ ਦੇ ਹੋਟਲ ‘ਤੇ ਕੀਤੀ ਸੀ ਫਾਇਰਿੰਗ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਦੁਬਈ, ਯੂਏਈ ਵਿੱਚ ਬੈਠਾ ਨਮਿਤ ਸ਼ਰਮਾ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਨਮਿਤ ਸ਼ਰਮਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਕਰੀਬੀ ਸਾਥੀ ਹੈ। ਫਿਲਹਾਲ ਮੁਲਜ਼ਮ ਤੋਂ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਨੇ ਲਾਰੈਂਸ ਗੈਂਗ ਵੱਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਗੈਂਗ ਦੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੀ ਪਛਾਣ ਕਪੂਰਥਲਾ ਦੇ ਫਗਵਾੜਾ ਕਸਬੇ ਦੇ ਰਹਿਣ ਵਾਲੇ ਹਿਮਾਂਸ਼ੂ ਸੂਦ ਵਜੋਂ ਹੋਈ ਹੈ। ਕਪੂਰਥਲਾ ਤੋਂ ਇਲਾਵਾ, ਉਹ ਮੱਧ ਪ੍ਰਦੇਸ਼ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਉਸ ਤੋਂ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਦੁਬਈ, ਯੂਏਈ ਵਿੱਚ ਬੈਠਾ ਨਮਿਤ ਸ਼ਰਮਾ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਨਮਿਤ ਸ਼ਰਮਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਕਰੀਬੀ ਸਾਥੀ ਹੈ। ਫਿਲਹਾਲ ਮੁਲਜ਼ਮ ਤੋਂ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
In a major breakthrough, Counter Intelligence #Jalandhar, foils a target killing plot orchestrated by Lawrence Bishnoi gang and apprehends a key operative, Himanshu Sood r/o Phagwara, Kapurthala.
Preliminary investigation reveals that the arrested accused was acting on the pic.twitter.com/YEvNWy10PU — DGP Punjab Police (@DGPPunjabPolice) July 8, 2025
ਟਾਰਗੇਟ ਕਿਲਿੰਗ ਦੀ ਬਣਾ ਰਿਹਾ ਸੀ ਯੋਜਨਾ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲ ਹੀ ਵਿੱਚ ਹਿਮਾਂਸ਼ੂ ਸੂਦ ਅਤੇ ਉਸ ਦੇ ਹੋਰ ਸਾਥੀਆਂ ਨੇ ਹਰਿਦੁਆਰ ਵਿੱਚ ਇੱਕ ਹੋਟਲ ਕਾਰੋਬਾਰੀ ‘ਤੇ ਗੋਲੀਆਂ ਚਲਾਈਆਂ ਸਨ। ਇਹ ਹਮਲਾ ਵੀ ਨਮਿਤ ਸ਼ਰਮਾ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਸਨੂੰ ਮੱਧ ਪ੍ਰਦੇਸ਼ ਅਤੇ ਕਪੂਰਥਲਾ ਵਿੱਚ ਦੋ ਹੋਰ ਲੋਕਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਖੁਫੀਆ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮ ਨੇ ਸਮੇਂ ਸਿਰ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇੱਕ ਵੱਡੀ ਘਟਨਾ ਨੂੰ ਟਾਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਤਰਰਾਸ਼ਟਰੀ ਨੈੱਟਵਰਕ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਸਫਲਤਾ ਹੈ।
ਇਹ ਵੀ ਪੜ੍ਹੋ
ਮੁਲਜ਼ਮਾਂ ਤੋਂ ਦੋ ਗੈਰ-ਕਾਨੂੰਨੀ ਪਿਸਤੌਲ ਬਰਾਮਦ
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਇੱਕ .30 ਬੋਰ ਦਾ PX-3 ਪਿਸਤੌਲ (4 ਜ਼ਿੰਦਾ ਕਾਰਤੂਸਾਂ ਸਮੇਤ) ਅਤੇ ਇੱਕ .32 ਬੋਰ ਦਾ ਪਿਸਤੌਲ (3 ਜ਼ਿੰਦਾ ਕਾਰਤੂਸਾਂ ਸਮੇਤ) ਸ਼ਾਮਲ ਹਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਵਿਰੁੱਧ ਐਸਐਸਓਸੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਮਾਡਿਊਲ ਨੂੰ ਜੋੜਨ ਲਈ ਹੋਰ ਜਾਂਚ ਜਾਰੀ ਹੈ।