Tarn Taran Ecounter: ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਠਭੇੜ, ਪੈਟਰੋਲ ਪੰਪ ਲੁੱਟ ਭੱਜ ਰਹੇ ਸੀ ਲੁਟੇਰੇ, ਇੱਕ ਦੀ ਮੌਤ
Tarn Taran Police Ecounter: ਤਰਨਤਾਰਨ 'ਚ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ। ਇਸ ਐਂਕਾਉਂਟਰ ਵਿੱਚ ਇੱਕ ਲੁੱਟੇਰੇ ਦੀ ਮੌਤ ਹੋ ਗਈ ਹੈ।
ਤਰਨਤਾਰਨ ਨਿਊਜ਼। ਤਰਨਤਾਰਨ ਜ਼ਿਲ੍ਹੇ ਦੇ ਸਰਾਏ ਅਮਨਤ ਖਾਂ ਵਿੱਚ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਲੁਟੇਰੇ ਪੈਟਰੋਲ ਪੰਪ ਲੁੱਟ ਤੋਂ ਬਾਅਦ ਭੱਜ ਰਹੇ ਸਨ ਜਿਸ ਤੋਂ ਬਾਅਦ ਪੁਲਿਸ ਲੁੱਟੇਰਿਆਂ ਦਾ ਪਿੱਛਾ ਕਰ ਰਹੀ ਸੀ। ਪੁਲਿਸ ਨੇ ਜਦੋਂ ਲੁਟੇਰਿਆਂ ਨੂੰ ਘੇਰਾ ਪਾਇਆ ਤਾਂ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ। ਇਸ ਗੋਲੀਬਾਰੀ ਵਿੱਚ ਦੋ ਲੁਟੇਰੇ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਲੁਟੇਰਿਆਂ ਨੂੰ ਹਸਪਤਾਲ ਪਹੁੰਚਿਆ, ਜਿੱਥੇ ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ।


