Tarn Taran Ecounter: ਤਰਨਤਾਰਨ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਠਭੇੜ, ਪੈਟਰੋਲ ਪੰਪ ਲੁੱਟ ਭੱਜ ਰਹੇ ਸੀ ਲੁਟੇਰੇ, ਇੱਕ ਦੀ ਮੌਤ

Published: 

15 Jul 2023 08:23 AM

Tarn Taran Police Ecounter: ਤਰਨਤਾਰਨ 'ਚ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ। ਇਸ ਐਂਕਾਉਂਟਰ ਵਿੱਚ ਇੱਕ ਲੁੱਟੇਰੇ ਦੀ ਮੌਤ ਹੋ ਗਈ ਹੈ।

Tarn Taran Ecounter: ਤਰਨਤਾਰਨ ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਠਭੇੜ, ਪੈਟਰੋਲ ਪੰਪ ਲੁੱਟ ਭੱਜ ਰਹੇ ਸੀ ਲੁਟੇਰੇ, ਇੱਕ ਦੀ ਮੌਤ
Follow Us On

ਤਰਨਤਾਰਨ ਨਿਊਜ਼। ਤਰਨਤਾਰਨ ਜ਼ਿਲ੍ਹੇ ਦੇ ਸਰਾਏ ਅਮਨਤ ਖਾਂ ਵਿੱਚ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ। ਲੁਟੇਰੇ ਪੈਟਰੋਲ ਪੰਪ ਲੁੱਟ ਤੋਂ ਬਾਅਦ ਭੱਜ ਰਹੇ ਸਨ ਜਿਸ ਤੋਂ ਬਾਅਦ ਪੁਲਿਸ ਲੁੱਟੇਰਿਆਂ ਦਾ ਪਿੱਛਾ ਕਰ ਰਹੀ ਸੀ। ਪੁਲਿਸ ਨੇ ਜਦੋਂ ਲੁਟੇਰਿਆਂ ਨੂੰ ਘੇਰਾ ਪਾਇਆ ਤਾਂ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ। ਇਸ ਗੋਲੀਬਾਰੀ ਵਿੱਚ ਦੋ ਲੁਟੇਰੇ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਲੁਟੇਰਿਆਂ ਨੂੰ ਹਸਪਤਾਲ ਪਹੁੰਚਿਆ, ਜਿੱਥੇ ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ।

ਲੁੱਟ ਤੋਂ ਬਾਅਦ ਫਰਾਰ ਹੋਏ ਲੁੱਟੇਰੇ

ਦੱਸ ਦਈਏ ਕਿ ਲੁੱਟੇਰੇ ਪੈਟਰੋਲ ਪੰਪ ‘ਤੇ ਗੱਡੀ ਵਿੱਚ ਤੇਲ ਪਵਾਉਣ ਲਈ ਆਏ ਸਨ। ਗੱਡੀ ਵਿੱਚ ਤੇਲ ਪਵਾਉਣ ਤੋਂ ਬਾਅਦ ਲੁੱਟੇਰੇ ਪੈਟਰੋਲ ਪੰਪ ਮੁਲਾਜ਼ਮ ਤੋਂ ਪੈਸ ਖੋਹ ਕੇ ਗੋਲੀ ਚਲਾਉਂਦੇ ਹਨ ਅਤੇ ਬਾਅਦ ਵਿੱਚ ਫਰਾਰ ਹੋ ਜਾਂਦੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਲੁੱਟੇਰਿਆਂ ਵੱਲੋਂ ਪਿੰਡ ਸੁਰ ਸਿੰਘ ਵਾਲਾ ਵਿੱਚ ਵੀ ਲੁੱਟ ਦੀ ਕੋਸ਼ਿਸ਼ ਕੀਤੀ ਗਈ ਹੈ।

ਗੋਲੀਬਾਰੀ ਵਿੱਚ ਇੱਕ ਲੁਟੇਰੇ ਦੀ ਮੌਤ

ਪੁਲਿਸ ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਬਾਕੀ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਜਦਕਿ ਜ਼ਖਮੀ ਲੁਟੇਰੇ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਦਿੰਦਿਆ ਐਸਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲੇ
ਲੁਟੇਰੇ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਜ਼ਖ਼ਮੀ ਲੁਟੇਰੇ ਜੋਬਨ ਅਜੀਤ ਸਿੰਘ ਵਾਸੀ ਭੋਜੀਆਂ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪੈਟਰੋਲ ਪੰਪ ਮਾਲਕਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ