Ludhiana Accident: ਲੁਧਿਆਣਾ ‘ਚ 4 ਸਾਲਾ ਬੱਚੇ ਨੂੰ ਬੱਸ ਨੇ ਦਰੜਿਆ, ਹੋਈ ਮੌਤ
Ludhiana Accident: ਲੋਕਾਂ ਦੀ ਭੀੜ ਅਤੇ ਰੌਲਾ ਸੁਣ ਕੇ ਬੱਸ ਚਾਲਕ ਭੱਜਣ ਲੱਗਾ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਨਿਸ਼ਾ ਮੁਤਾਬਕ ਉਸ ਦੇ ਵਿਆਹ ਨੂੰ 7 ਸਾਲ ਹੋ ਚੁੱਕੇ ਹਨ। ਕਈ ਮੰਨਤਾਂ ਤੋਂ ਬਾਅਦ ਉਹਨਾਂ ਨੂੰ ਰਿਸ਼ਭ ਮਿਲਿਆ ਸੀ। ਬੱਚੇ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਰਿਸ਼ਤੇਦਾਰਾਂ ਨੂੰ ਮਿਲਣ ਆਏ 4 ਸਾਲਾ ਬੱਚੇ ਨੂੰ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿੱਚ ਬੱਚੇ ਦੇ ਸਿਰ ਤੇ ਸੱਟ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਭੱਜਣ ਵਾਲੇ ਬੱਸ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਮ੍ਰਿਤਕ ਬੱਚੇ ਦਾ ਨਾਂ ਰਿਸ਼ਭ ਹੈ। ਉਹ ਪਰਿਵਾਰ ਵਿਚ ਇਕਲੌਤਾ ਬੱਚਾ ਸੀ।
ਜਾਣਕਾਰੀ ਦਿੰਦੇ ਹੋਏ ਰਿਸ਼ਭ ਦੀ ਮਾਂ ਨਿਸ਼ਾ ਨੇ ਦੱਸਿਆ ਕਿ ਉਹ ਬੱਲੋਕੇ ਰੋਡ ‘ਤੇ ਸਥਿਤ ਬਚਨ ਮਾਰਕਿਟ ‘ਚ ਰਿਸ਼ਤੇਦਾਰਾਂ ਨੂੰ ਮਿਲਣ ਆਈ ਸੀ। ਰਿਸ਼ਭ ਗਲੀ ਵਿੱਚ ਸਕੂਟਰ ਕੋਲ ਇੱਕ ਹੋਰ ਬੱਚੇ ਨਾਲ ਖੇਡ ਰਿਹਾ ਸੀ। ਬੱਸ ਦੀ ਲਪੇਟ ‘ਚ ਆਉਣ ਨਾਲ ਉਹ ਸਕੂਟਰ ਤੋਂ ਹੇਠਾਂ ਡਿੱਗ ਗਿਆ। ਨੇੜਿਓਂ ਲੰਘ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਲੋਕਾਂ ਨੇ ਡਰਾਇਵਰ ਨੂੰ ਕੀਤਾ ਕਾਬੂ
ਲੋਕਾਂ ਦੀ ਭੀੜ ਅਤੇ ਰੌਲਾ ਸੁਣ ਕੇ ਬੱਸ ਚਾਲਕ ਭੱਜਣ ਲੱਗਾ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਨਿਸ਼ਾ ਮੁਤਾਬਕ ਉਸ ਦੇ ਵਿਆਹ ਨੂੰ 7 ਸਾਲ ਹੋ ਚੁੱਕੇ ਹਨ। ਕਈ ਮੰਨਤਾਂ ਤੋਂ ਬਾਅਦ ਉਹਨਾਂ ਨੂੰ ਰਿਸ਼ਭ ਮਿਲਿਆ ਸੀ। ਬੱਚੇ ਨੂੰ ਖੂਨ ਨਾਲ ਲੱਥਪੱਥ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਥਾਣਾ ਹੈਬੋਵਾਲ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਉਨ੍ਹਾਂ ਬੱਸ ਅਤੇ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੇ ਰਿਸ਼ਭ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮਾਤਾ ਨਿਸ਼ਾ ਦੇਵੀ ਨੇ ਦੱਸਿਆ ਕਿ ਉਹ ਰਿਸ਼ੀ ਨਗਰ ਈ ਬਲਾਕ ਵਿੱਚ ਰਹਿੰਦੀ ਹੈ।
ਬੇਟਾ ਰਿਸ਼ਭ ਘਰ ਦੇ ਬਾਹਰ ਐਕਟਿਵਾ ‘ਤੇ ਬੈਠਾ ਖੇਡ ਰਿਹਾ ਸੀ। ਉਦੋਂ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਬੱਸ ਲੰਘੀ, ਜਿਸ ਨੇ ਐਕਟਿਵਾ ਨੂੰ ਟੱਕਰ ਮਾਰ ਕੇ ਰਿਸ਼ਭ ਨੂੰ ਹੇਠਾਂ ਸੁੱਟ ਦਿੱਤਾ ਅਤੇ ਬੱਸ ਉਸ ਦੇ ਉਪਰ ਜਾ ਵੱਜੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਕੁਚਲਿਆ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ
ਪਰਿਵਾਰ ਦਾ ਸੀ ਇਕਲੌਤਾ ਪੁੱਤਰ
ਮ੍ਰਿਤਕ ਦੇ ਪਿਤਾ ਸੰਜੀਵ ਕੁਮਾਰ ਅਨੁਸਾਰ ਰਿਸ਼ਭ ਉਸ ਦਾ ਇਕਲੌਤਾ ਪੁੱਤਰ ਸੀ। ਉਹ ਮੂਲ ਰੂਪ ਤੋਂ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਪਿੰਡ ਅਤਰਬੇਲ ਦਾ ਰਹਿਣ ਵਾਲਾ ਹੈ। ਉਹ ਪਿਛਲੇ ਅੱਠ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਮਾਂ ਹਸਪਤਾਲ ਪਹੁੰਚੀ ਤਾਂ ਰੋਂਦੀ ਹੋਈ ਬੁਰੀ ਹਾਲਤ ਵਿੱਚ ਸੀ। ਕੁਝ ਦਿਨਾਂ ਬਾਅਦ ਰਿਸ਼ਭ ਦਾ ਜਨਮਦਿਨ ਸੀ। ਹੈਬੋਵਾਲ ਥਾਣੇ ਦੇ ਜਾਂਚ ਅਧਿਕਾਰੀ ਕਾਂਸਟੇਬਲ ਗਗਨਦੀਪ ਸਿੰਘ ਨੇ ਦੱਸਿਆ ਕਿ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।