ਲੁਧਿਆਣਾ ‘ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਕਾਲ

Updated On: 

24 Apr 2024 11:59 AM IST

ਲੁਧਿਆਣਾ ਵਿੱਚ ਰਹਿਣ ਵਾਲੇ ਭਾਜਪਾ ਆਗੂ ਅਮਿਤ ਗੋਸਾਈ ਨੂੰ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਉਸ ਨੇ ਅਮਿਤ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਲੁਧਿਆਣਾ ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਕਾਲ

ਲੁਧਿਆਣਾ 'ਚ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨੀ ਨੰਬਰ ਤੋਂ ਆਈ ਕਾਲ

Follow Us On
ਲੁਧਿਆਣਾ ਵਿੱਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤਰੇ ਅਮਿਤ ਗੋਸਾਈਂ ਨੂੰ ਇੱਕ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਫ਼ੋਨ ਆਇਆ ਅਤੇ ਜਿਸ ਰਾਹੀਂ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਅਮਿਤ ਮੁਤਾਬਿਕ ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਦੱਸਿਆ ਕਿ ਉਹ ਸੀਆਈਡੀ ਵਿੱਚ ਤਾਇਨਾਤ ਹੈ। ਇਹ ਮਾਮਲਾ 28 ਮਾਰਚ ਦਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅਮਿਤ ਨੇ ਬੀਤੇ ਦਿਨ ਲੁਧਿਆਣਾ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਜਦੋਂ ਉਹਨਾਂ ਦੇ ਮੋਬਾਈਲ ‘ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।

ਮੁਲਜ਼ਮ ਦਾ ਫ਼ੋਨ ਅਜੇ ਵੀ ਬੰਦ

ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹਰਜੀਤ ਸਿੰਘ ਵਜੋਂ ਦੱਸੀ ਅਤੇ ਆਪਣੇ ਆਪ ਨੂੰ ਸੀਆਈਡੀ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਉਸ ਨੇ ਅਮਿਤ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਅਮਿਤ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਬਾਰੇ ਅਜੇ ਕੁਝ ਪਤਾ ਨਹੀਂ ਲੱਗਿਆ ਹੈ। ਮੁਲਜ਼ਮ ਨੇ ਆਪਣਾ ਫੋਨ ਬੰਦ ਕਰ ਦਿੱਤਾ ਹੈ। ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਵੀ ਪੜ੍ਹੋ- ਬੱਚੇ ਦੀ ਲੜਾਈ ਤੋਂ ਬਾਅਦ ਭਿੜੇ 2 ਪਰਿਵਾਰ, ਸ਼ਿਕਾਇਤ ਕਰਨ ਗਏ ਗੁਆਂਢੀ ਤੇ ਕੀਤਾ ਹਮਲਾ, ਚੱਲੀਆਂ ਗੋਲੀਆਂ

ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਪੁਲਿਸ ਅਧਿਕਾਰੀ

ਪੁਲੀਸ ਨੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ। ਉਧਰ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਲਈ PCR ਪੈਟਰੋਲਿੰਗ ਦੇ ਵੀ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿੱਚ ਸਾਈਬਰ ਸੈੱਲ ਦੇ ਨਾਲ-ਨਾਲ ਸੀਆਈਡੀ ਵਿਭਾਗ ਤੋਂ ਉਕਤ ਮੁਲਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Related Stories