ਲੁਧਿਆਣਾ ਸੈਂਟਰਲ ਜੇਲ੍ਹ ਦੇ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਇਕ ਜ਼ਖ਼ਮੀ,ਪਰਿਵਾਰ ਦੇ ਮੁਲਾਜ਼ਮਾਂ ਤੇ ਆਰੋਪ
ਪ੍ਰੀਤਮ ਪਹਿਲਾਂ ਨਾਭਾ ਜੇਲ੍ਹ ਵਿੱਚ ਬੰਦ ਸੀ, ਪਰ ਹੁਣ ਉਸ ਨੂੰ ਤਾਜਪੁਰ ਰੋਡ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭੋਲੂ ਧਾਰਾ 302 ਅਤੇ ਇੱਕ ਹੋਰ ਕੇਸ ਵਿੱਚ ਜੇਲ੍ਹ ਵਿੱਚ ਬੰਦ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਨੂੰ ਚੱਕੀ ਵਿੱਚ ਬੰਦ ਕੀਤਾ ਗਿਆ ਹੈ। ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਹਵਾਲਾਤੀਆਂ ਵਿਚਾਲੇ ਤਕਰਾਰ ਹੋ ਗਈ।

ਲੁਧਿਆਣਾ ਦੀ ਕੇਂਦਰੀ ਜੇਲ੍ਹ (Ludhiana Central Jail) ਵਿੱਚ ਬੀਤੀ ਦੇਰ ਰਾਤ ਕੈਦੀਆਂ ਵਿਚਾਲੇ ਝੜਪ ਹੋ ਗਈ। ਜਿਸ ਵਿੱਚ ਇੱਕ ਹਵਾਲਾਤੀ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਦੀ ਖ਼ਬਰ ਹੈ। ਭੋਲੂ ਨਾਂ ਦੇ ਇਸ ਹਵਾਲਾਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਜ਼ਖਮੀ ਬੰਦੀ ਦੇ ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਪੁੱਜੇ। ਇਸ ਦੌਰਾਨ ਕਾਫੀ ਹੰਗਾਮਾ ਹੋਇਆ।
ਉੱਧਰ, ਪਰਿਵਾਰ ਦਾ ਇਲਜ਼ਾਮ ਹੈ ਕਿ ਜੇਲ੍ਹ ਮੁਲਾਜ਼ਮਾਂ ‘ਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ ਹੈ। ਜ਼ਖਮੀ ਹਵਾਲਾਤੀ ਦੀ ਪਛਾਣ ਪ੍ਰੀਤਮ ਸਿੰਘ ਭੋਲੂ ਵਜੋਂ ਹੋਈ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਹਵਾਲਾਤੀਆਂ ਵਿਚਾਲੇ ਝੜਪ ਹੋਣ ਤੋਂ ਬਾਅਦ ਜੇਲ੍ਹ ਦੇ ਮੁਲਾਜ਼ਮਾਂ ਨੇ ਭੋਲੂ ਨੂੰ ਚੱਕੀ ‘ਚੋਂ ਬਾਹਰ ਕੱਢ ਕੇ ਉਸ ਦੇ ਸਿਰ ‘ਤੇ ਡੰਡੇ ਨਾਲ ਵਾਰ ਕੀਤਾ | ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ।
ਚੱਕੀ ਚੋਂ ਕੱਢ ਕੇ ਕੁੱਟਮਾਰ ਦੇ ਆਰੋਪ
ਪਰਿਵਾਰਕ ਮੈਂਬਰਾਂ ਦਾ ਇਲਜਾਮ ਹੈ ਕਿ ਜੇਲ੍ਹ ਦੇ ਸਟਾਫ ਨੇ ਭੋਲੂ ਨਾਲ ਕੁੱਟਮਾਰ ਕਰਕੇ ਕਾਨੂੰਨ ਦੀ ਪੂਰੀ ਤਰ੍ਹਾਂ ਨਾਲ ਉਲੰਘਣਾ ਕੀਤੀ ਹੈ ਹੈ। ਉੱਧਰ, ਜਦੋਂ ਹਵਾਲਾਤੀ ਭੋਲੂ ਨੇ ਹਸਪਤਾਲ ‘ਚ ਜਦੋਂ ਮੀਡੀਆ ਨੂੰ ਆਪਣਾ ਬਿਆਨ ਦੇਣ ਦੀ ਕੋਸ਼ਿਸ਼ ਕੀਤੀ ਤਾਂ ਜੇਲ੍ਹ ਸਟਾਫ ਨੇ ਉਸਨੂੰ ਬਿਆਨ ਦੇਣ ਤੋਂ ਮਨਾ ਕਰ ਦਿੱਤਾ।
ਇਹ ਵੀ ਪੜ੍ਹੋ
ਪਰਿਵਾਰਕ ਮੈਂਬਰਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਦੇ ਬੇਟੇ ਦੀ ਜਾਨ ਨੂੰ ਖ਼ਤਰਾ ਹੈ। ਪਰਿਵਾਰ ਨੇ ਪੂਰੇ ਮਾਮਲੇ ਦੀ ਉੱਚ ਪਧਰੀ ਜਾਂਚ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਜੇਲ੍ਹ ਵਿੱਚ ਕੈਦੀਆਂ ਵੱਲੋਂ ਸਟਾਫ਼ ਦੇ ਲਗਾਏ ਆਰੋਪਾਂ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਲੁਧਿਆਣਾ ਕੇਂਦਰੀ ਜੇਲ ਅੰਦਰ ਕਈ ਘਟਨਾਵਾਂ ਹੋ ਚੁੱਕੀਆਂ ਨੇ।