ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ‘ਚ 8 ਸਾਲਾ ਬੱਚੇ ਨਾਲ ਰੇਪ, ਪਤੰਗ ਦਾ ਲਾਲਚ ਦੇ ਕੇ ਕੀਤਾ ਗਲਤ ਕੰਮ; ਪਿਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ

ਪੀੜਤ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦਾ 8 ਸਾਲ ਦਾ ਪੁੱਤਰ ਦਰਦ ਨਾਲ ਘਰ ਆਇਆ। ਪੀੜਤ ਦੇ ਪਜਾਮੇ 'ਤੇ ਖੂਨ ਦੇ ਨਿਸ਼ਾਨ ਸਨ। ਪੀੜਤ ਨੇ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਜਦੋਂ ਪਿਤਾ ਨੇ ਆਪਣੇ ਪੁੱਤਰ ਦੀ ਜਾਂਚ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਕਪੜੇ ਖੂਨ ਨਾਲ ਲੱਥਪੱਥ ਸਨ। ਘਬਰਾਏ ਹੋਏ ਪਿਤਾ ਨੇ ਆਪਣੇ ਪੁੱਤਰ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ। ਮਾਸੂਮ ਮੁੰਡੇ ਦੇ ਖੁਲਾਸੇ ਨੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ।

ਲੁਧਿਆਣਾ 'ਚ 8 ਸਾਲਾ ਬੱਚੇ ਨਾਲ ਰੇਪ, ਪਤੰਗ ਦਾ ਲਾਲਚ ਦੇ ਕੇ ਕੀਤਾ ਗਲਤ ਕੰਮ; ਪਿਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ
Follow Us
tv9-punjabi
| Published: 15 Dec 2025 16:28 PM IST

ਲੁਧਿਆਣਾ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਕ 8 ਸਾਲਾ ਬੱਚੇ ਨੂੰ ਪਤੰਗ ਦੇਣ ਦਾ ਵਾਅਦਾ ਕਰ ਕੇ ਘਰ ਦੇ ਉੱਪਰੇ ਕਮਲੇ ਵਿੱਚ ਲੈ ਗਿਆ। ਪੀੜਤਾ ਦੇ ਪਿਤਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਤੁਰੰਤ ਮੁਲਜ਼ਮ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਸ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਜਿਸ ਖਿਲਾਫ ਪੁਲਿਸ ਨੇ ਮੁਲਜ਼ਮ ਖਿਲਾਫ ਪੋਕਸੋ ਐਕਟ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮਾਸੂਮ ਦੇ ਪਜਾਮੇ ‘ਤੇ ਖੂਨ ਦੇ ਨਿਸ਼ਾਨ

ਪੀੜਤ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦਾ 8 ਸਾਲ ਦਾ ਪੁੱਤਰ ਦਰਦ ਨਾਲ ਘਰ ਆਇਆ। ਪੀੜਤ ਦੇ ਪਜਾਮੇ ‘ਤੇ ਖੂਨ ਦੇ ਨਿਸ਼ਾਨ ਸਨ। ਪੀੜਤ ਨੇ ਤੇਜ਼ ਦਰਦ ਦੀ ਸ਼ਿਕਾਇਤ ਕੀਤੀ। ਜਦੋਂ ਪਿਤਾ ਨੇ ਆਪਣੇ ਪੁੱਤਰ ਦੀ ਜਾਂਚ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਕਪੜੇ ਖੂਨ ਨਾਲ ਲੱਥਪੱਥ ਸਨ। ਘਬਰਾਏ ਹੋਏ ਪਿਤਾ ਨੇ ਆਪਣੇ ਪੁੱਤਰ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ। ਮਾਸੂਮ ਮੁੰਡੇ ਦੇ ਖੁਲਾਸੇ ਨੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ।

ਕਮਰੇ ਵਿੱਚ ਲਿਜਾਣ ਤੋਂ ਬਾਅਦ ਕੀਤੀ ਬੇਰਹਿਮੀ

ਬੱਚੇ ਨੇ ਦੱਸਿਆ ਕਿ ਉਸ ਦੇ ਘਰ ਤੋਂ ਅਗਲੀ ਗਲੀ ਵਿੱਚ ਰਹਿਣ ਵਾਲੇ ਅਰਸ਼ ਨਾਮ ਦੇ ਇੱਕ ਮੁੰਡੇ ਨੇ ਉਸ ਨੂੰ ਪਤੰਗ ਦੇਣ ਦਾ ਲਾਲਚ ਕੀਤਾ। ਪਤੰਗ ਦੇ ਲਾਲਚ ਵਿੱਚ ਆ ਕੇ ਉਹ ਮੁੰਡੇ ਨਾਲ ਚਲਾ ਗਿਆ। ਬੱਚੇ ਦੇ ਅਨੁਸਾਰ, ਦੋਸ਼ੀ ਅਰਸ਼ ਉਸ ਨੂੰ ਉਸਦੇ ਘਰ ਦੀ ਉੱਪਰਲੀ ਮੰਜ਼ਿਲ ‘ਤੇ ਇੱਕ ਕਮਰੇ ਵਿੱਚ ਲੈ ਗਿਆ। ਜਿੱਥੇ ਉਸ ਨੇ ਜ਼ਬਰਦਸਤੀ ਗਲਤ ਕੰਮ ਕੀਤਾ। ਇਸ ਘਟਨਾ ਦੇ ਨਤੀਜੇ ਵਜੋਂ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ।

ਪੁਲਿਸ ਨੇ ਦਰਜ ਕੀਤਾ ਮਾਮਲਾ

ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (30) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਰਾਮਗੜ੍ਹ ਫਿਲੌਰ ਦਾ ਰਹਿਣ ਵਾਲਾ ਹੈ, ਪਰ ਵਰਤਮਾਨ ਵਿੱਚ 175 ਹੈਦਰ ਐਨਕਲੇਵ ਕਲਾਂ, ਲੁਧਿਆਣਾ ਵਿਖੇ ਰਹਿ ਰਿਹਾ ਹੈ। ਪੁਲਿਸ ਨੇ ਮੁਲਜ਼ਮ ਅਰਸ਼ਦੀਪ ਸਿੰਘ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 4 ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ
VIDEO: ਇਨ੍ਹਾਂ 4 ਸੀਨੀਅਰ ਆਗੂਆਂ ਨੇ ਫੜਿਆ ਕਮਲ, BJP ਨੂੰ ਮਿਲੀ ਤਾਕਤ...
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...