ਲੁਧਿਆਣਾ 'ਚ ਢਾਬੇ 'ਤੇ ਹੋਇਆ ਹੰਗਾਮਾ, ਪਾਣੀ ਦੀਆਂ ਬੋਤਲਾਂ ਨੂੰ ਲੈਕੇ ਹੋਇਆ ਹੰਗਾਮਾ | ludhiana clash on dhaba cctv water bottles know full in punjabi Punjabi news - TV9 Punjabi

ਲੁਧਿਆਣਾ ‘ਚ ਢਾਬੇ ‘ਤੇ ਹੋਇਆ ਹੰਗਾਮਾ, ਪਾਣੀ ਦੀਆਂ ਬੋਤਲਾਂ ਨੂੰ ਲੈਕੇ ਬਦਮਾਸ਼ਾਂ ਨੇ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ

Updated On: 

11 Jul 2024 14:04 PM

ਢਾਬਾ ਬੰਦ ਹੋਣ ਕਾਰਨ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਪਾਣੀ ਦੀਆਂ ਬੋਤਲਾਂ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਦੇ ਕਰਮਚਾਰੀ ਸਾਗਰ ਅਤੇ ਆਨੰਦ ਨਾਲ ਬਦਸਲੂਕੀ ਕੀਤੀ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮੁਲਜ਼ਮਾਂ ਨੇ ਦੋਹਾਂ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।

ਲੁਧਿਆਣਾ ਚ ਢਾਬੇ ਤੇ ਹੋਇਆ ਹੰਗਾਮਾ, ਪਾਣੀ ਦੀਆਂ ਬੋਤਲਾਂ ਨੂੰ ਲੈਕੇ ਬਦਮਾਸ਼ਾਂ ਨੇ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ

ਹਮਲਾ ਕਰ ਰਹੇ ਨੌਜਵਾਨ

Follow Us On

ਲੁਧਿਆਣਾ ਦੇ ਮਸ਼ਹੂਰ ਇੱਕ ਢਾਬੇ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਢਾਬੇ ਦੇ ਦੋ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਦਰਅਸਲ ਢਾਬਾ ਬੰਦ ਹੋਣ ਕਾਰਨ ਮੁਲਾਜ਼ਮਾਂ ਨੇ ਕੁਝ ਲੋਕਾਂ ਨੂੰ ਪਾਣੀ ਦੀਆਂ ਬੋਤਲਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਗੁੱਸੇ ‘ਚ ਆਏ ਬਦਮਾਸ਼ਾਂ ਨੇ ਮੁਲਾਜ਼ਮਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਕੁੱਟਮਾਰ ਕੀਤੀ। ਇਲਜ਼ਾਮ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।

ਦੋਵਾਂ ਮੁਲਾਜ਼ਮਾਂ ਨੂੰ 40 ਤੋਂ ਜ਼ਿਆਦਾ ਟਾਂਕੇ ਲੱਗੇ ਹਨ। ਜ਼ਖਮੀ ਮੁਲਾਜ਼ਮਾਂ ਦੀ ਪਛਾਣ ਸਾਗਰ ਅਤੇ ਆਨੰਦ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਢਾਬਾ ਮਾਲਕ ਨਿਤਿਸ਼ ਨੇ ਦੱਸਿਆ ਕਿ ਇਹ ਘਟਨਾ 9 ਜੁਲਾਈ ਦੀ ਅੱਧੀ ਰਾਤ 12 ਤੋਂ ਬਾਅਦ ਵਾਪਰੀ। ਉਸਦਾ ਢਾਬਾ ਓਰੀਐਂਟ ਸਿਨੇਮਾ ਦੇ ਕੋਲ ਸਥਿਤ ਹੈ। ਇਹ ਘਟਨਾ ਢਾਬੇ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਨਿਤੀਸ਼ ਨੇ ਦੱਸਿਆ ਕਿ ਰਾਤ ਕਰੀਬ 11:45 ਵਜੇ 8 ਤੋਂ 9 ਵਿਅਕਤੀ ਉਸ ਦੇ ਢਾਬੇ ‘ਤੇ ਆਏ ਅਤੇ ਪਾਣੀ ਦੀਆਂ ਬੋਤਲਾਂ ਮੰਗਣ ਲੱਗੇ।

ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਕੀਤਾ ਹਮਲਾ

ਢਾਬਾ ਬੰਦ ਹੋਣ ਕਾਰਨ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਪਾਣੀ ਦੀਆਂ ਬੋਤਲਾਂ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਦੇ ਕਰਮਚਾਰੀ ਸਾਗਰ ਅਤੇ ਆਨੰਦ ਨਾਲ ਬਦਸਲੂਕੀ ਕੀਤੀ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮੁਲਜ਼ਮਾਂ ਨੇ ਦੋਹਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਨਿਤਿਸ਼ ਮੁਤਾਬਕ ਮਾਮਲੇ ਦੀ ਸੂਚਨਾ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਦਿੱਤੀ ਗਈ।

ਪੀੜਤਾਂ ਦੀ ਇਲਾਜ਼ ਜਾਰੀ

ਦੋਵੇਂ ਜ਼ਖ਼ਮੀ ਮੁਲਾਜ਼ਮਾਂ ਦਾ ਡੀਐਮਸੀ ਹਸਪਤਾਲ ਵਿੱਚ ਅਪਰੇਸ਼ਨ ਕੀਤਾ ਗਿਆ ਹੈ। ਦੂਜੇ ਪਾਸੇ ਐਸਐਚਓ ਪਰਮਵੀਰ ਸਿੰਘ ਨੇ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

Exit mobile version