AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

11 ਦਿਨ, 4 ਲੋਕਾਂ ਦਾ ਕਤਲ, ਲੁਧਿਆਣਾ ਪੁਲਿਸ ਬੋਲੀ- ਦੂਜੇ ਸੂਬਿਆਂ ਤੋਂ ਆ ਰਹੇ ਹਥਿਆਰ, ਕਰਾਂਗੇ ਲਾਇਸੰਸ ਰੱਦ

Ludhiana Murder Cases: ਚਾਰ ਕਤਲਾਂ ਵਿੱਚੋਂ ਤਿੰਨ ਵਿੱਚ ਗੋਲੀਬਾਰੀ ਹੋਈ ਸੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵੀ ਰਿਪੋਰਟ ਕੀਤੀ ਜਾ ਰਹੀ ਹੈ, ਜਿਸ ਨਾਲ ਜ਼ਿਲ੍ਹਾ ਪੁਲਿਸ ਸਵਾਲਾਂ ਦੇ ਘੇਰੇ ਵਿੱਚ ਆ ਰਹੀ ਹੈ। ਆਖਿਰਕਾਰ ਇਹ ਹਥਿਆਰ ਕਿੱਥੋਂ ਆ ਰਹੇ ਹਨ ਇਸ ਦੀ ਤਹਿਕੀਕਾਤ ਕਰਨ ਲਈ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਜਾਂਚ ਵਿੱਚ ਜੁਟੇ ਹੋਏ ਹਨ ਪਰ ਅਜੇ ਕੋਈ ਸਪੱਸ਼ਟ ਕਾਰਵਾਈ ਦਿਖਾਈ ਨਹੀਂ ਦਿੱਤੀ।

11 ਦਿਨ, 4 ਲੋਕਾਂ ਦਾ ਕਤਲ, ਲੁਧਿਆਣਾ ਪੁਲਿਸ ਬੋਲੀ- ਦੂਜੇ ਸੂਬਿਆਂ ਤੋਂ ਆ ਰਹੇ ਹਥਿਆਰ, ਕਰਾਂਗੇ ਲਾਇਸੰਸ ਰੱਦ
tv9-punjabi
| Updated On: 03 Oct 2025 20:14 PM IST
Share

Illegal arms smuggling Punjab: ਲੁਧਿਆਣਾ ਵਿੱਚ 11 ਦਿਨਾਂ ਵਿੱਚ ਚਾਰ ਕਤਲ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕਾਨੂੰਨ ਵਿਵਸਥਾ ਤੇ ਸਵਾਲ ਉੱਠੇ ਹਨ। ਸਾਹਨੇਵਾਲ ਦੇ ਇਲਾਕੇ ਵਿੱਚ ਇੱਕ ਨੌਜਵਾਨ ਨੂੰ ਮੋਟਰਸਾਇਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਇਸ ਤਰ੍ਹਾਂ ਹੀ ਪਿਛਲੇ 11 ਦਿਨਾਂ ਵਿੱਚ ਸ਼ਹਿਰ ਵਿੱਚ ਚਾਰ ਕਤਲ ਹੋਏ ਚੁੱਕੇ ਹਨ ਫਿਰ ਵੀ ਲੁਧਿਆਣਾ ਪੁਲਿਸ ਉਹਨਾਂ ਐਕਟਿਵ ਹੁੰਦੀ ਨਜ਼ਰ ਨਹੀਂ ਆਈ, ਜਿੰਨੀ ਅਕਸਰ ਦਿਖਾਈ ਦਿੰਦੀ ਹੈ, ਅਜੇ ਤੱਕ ਇਹਨਾਂ ਮਾਮਲਿਆਂ ਵਿੱਚ ਵੀ ਕੋਈ ਵੱਡੀ ਕਾਰਵਾਈ ਦਿਖਾਈ ਨਹੀਂ ਦਿੱਤੀ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚਾਰ ਕਤਲਾਂ ਵਿੱਚੋਂ ਤਿੰਨ ਵਿੱਚ ਗੋਲੀਬਾਰੀ ਹੋਈ ਸੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵੀ ਰਿਪੋਰਟ ਕੀਤੀ ਜਾ ਰਹੀ ਹੈ, ਜਿਸ ਨਾਲ ਜ਼ਿਲ੍ਹਾ ਪੁਲਿਸ ਸਵਾਲਾਂ ਦੇ ਘੇਰੇ ਵਿੱਚ ਆ ਰਹੀ ਹੈ। ਆਖਿਰਕਾਰ ਇਹ ਹਥਿਆਰ ਕਿੱਥੋਂ ਆ ਰਹੇ ਹਨ ਇਸ ਦੀ ਤਹਿਕੀਕਾਤ ਕਰਨ ਲਈ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਜਾਂਚ ਵਿੱਚ ਜੁਟੇ ਹੋਏ ਹਨ ਪਰ ਅਜੇ ਕੋਈ ਸਪੱਸ਼ਟ ਕਾਰਵਾਈ ਦਿਖਾਈ ਨਹੀਂ ਦਿੱਤੀ।

ਦੂਜੇ ਸੂਬਿਆਂ ਤੋਂ ਆ ਰਹੇ ਨੇ ਹਥਿਆਰ

ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਵਰਦਾਤਾਂ ਵਿੱਚ ਵਰਤੇ ਜਾ ਰਹੇ ਹਥਿਆਰ ਦੂਜੇ ਸੂਬਿਆਂ ਵਿੱਚੋਂ ਆ ਰਹੇ ਹਨ। ਅਜਿਹੀਆਂ ਘਟਨਾਵਾਂ ਰੋਕਣ ਅਤੇ ਗੈਰ ਕਾਨੂੰਨੀ ਹਥਿਆਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਬਣਾਈਆਂ ਜਾ ਰਹੀਆਂ ਹਨ।

ਅਧਿਕਾਰੀਆਂ ਨੇ ਕਿਹਾ ਕਿ ਅਕਸਰ ਤਿਉਂਹਾਰਾਂ ਦੇ ਸੀਜ਼ਨਾਂ ਵਿੱਚ ਲੜਾਈ ਝਗੜੇ ਅਤੇ ਹੋਰ ਅਪਰਾਧਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਜਾਂਦਾ ਹੈ ਜਿਸ ਤੋਂ ਨਿਪਟਣ ਲਈ ਬਾਹਰੋਂ ਵੀ ਸੁਰੱਖਿਆ ਬਲਾਂ ਦੀ ਕੰਪਨੀਆਂ ਨੂੰ ਬੁਲਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 22 ਅਗਸਤ ਨੂੰ, ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ 100 ਰੁਪਏ ਲਈ ਕਾਂਗਰਸੀ ਆਗੂ ਅਨੁਜ ਦੇ ਭਰਾ ਅਮਿਤ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਬਾਈਕ ‘ਤੇ ਆਏ ਸਨ। ਉਨ੍ਹਾਂ ਨੇ ਅਹਾਤੇ ਵਿੱਚ ਉਸ ਨੂੰ ਘੇਰਿਆ ਅਤੇ ਉਸ ਉੱਪਰ ਹਮਲਾ ਕਰ ਦਿੱਤਾ। ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿੱਥੋ ਉਸ ਨੂੰ ਨੇੜਲੇ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...